ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਪੱਤਰ
ਚੰਡੀਗੜ੍ਹ 31 ਦਸੰਬਰ(ਵਿਸ਼ਵ ਵਾਰਤਾ)- ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ਜ਼ਿਲੇ ਦੇ ਨਯਾਗਾਂਓਂ ਦੇ ਮਾੜੇ ਹਾਲਾਤਾਂ ਦਾ ਮੁੱਦਾ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਉਠਾਇਆ ਹੈ। ਉਨ੍ਹਾਂ ਨੇ ਨਵਾਂਗਾਓਂ ਦੀ ਤਰਸਯੋਗ ਹਾਲਤ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਮੁੱਖ ਮੰਤਰੀ ਨੇ ਇਸ ਦਾ ਨੋਟਿਸ ਲੈਂਦਿਆਂ ਰਾਜ ਦੇ ਪ੍ਰਮੁੱਖ ਸਕੱਤਰ ਨੂੰ ਇਸ ਸਬੰਧੀ ਕਾਰਵਾਈ ਕਰਨ ਲਈ ਕਿਹਾ ਹੈ।
ਸੰਸਦ ਮੈਂਬਰ ਮੁੱਖ ਮੰਤਰੀ ਦੇ ਨਾਮ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਨਯਾਗਾਓਂ ਦੀ ਹਾਲਤ ਬਹੁਤ ਖਰਾਬ ਹੈ। ਇੱਥੇ ਸੀਵਰੇਜ ਸਿਸਟਮ ਨਹੀਂ ਹੈ। ਕਮਿਊਨਿਟੀ ਸੈਂਟਰਾਂ ਦੀ ਵੀ ਘਾਟ ਹੈ। ਇਸ ਤੋਂ ਇਲਾਵਾ ਸੜਕਾਂ ਦੀ ਹਾਲਤ ਵੀ ਮਾੜੀ ਹੈ।
My request to Chief Minister @BhagwantMann . Nayagoan is 500 meters from your residence in Sector -2 Chandigarh.
It is a part of my Parlimentary Constituency Sri Anandpur Sahib. Do visit it & see for yourself pitiful conditions.Chandigarh & Nayagoan can not be a bigger Contrast. pic.twitter.com/9bEqtb2CSb— Manish Tewari (@ManishTewari) December 31, 2022
ਸੰਸਦ ਮੈਂਬਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਨਯਾਗਾਂਵ ਚੰਡੀਗੜ੍ਹ ਦੇ ਸੈਕਟਰ 2 ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਤੋਂ ਮਹਿਜ਼ 500 ਮੀਟਰ ਦੀ ਦੂਰੀ ‘ਤੇ ਹੈ। ਇਹ ਸਥਾਨ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਅਧੀਨ ਆਉਂਦਾ ਹੈ। ਤਿਵਾੜੀ ਨੇ ਮੁੱਖ ਮੰਤਰੀ ਨੂੰ ਖੁਦ ਨਯਾਗਾਂਵ ਜਾਣ ਅਤੇ ਉਥੋਂ ਦੀ ਤਰਸਯੋਗ ਹਾਲਤ ਦਾ ਜਾਇਜ਼ਾ ਲੈਣ ਲਈ ਵੀ ਕਿਹਾ ਹੈ।