
ਕਿਹਾ-ਖਰੜ ਇਲਾਕੇ ਵਿਚ ਸਥਿਤੀ ਪੂਰੀ ਤਰਾਂ ਕਾਬੂ ਹੇਠ, ਅੱਗਿਉਂ ਵੀ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ
ਐਸ ਏ ਐਸ ਨਗਰ/ਖਰੜ, 12 ਜੂਨ (ਵਿਸ਼ਵ ਵਾਰਤਾ )ਹਲਕਾ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਮਨੀਸ਼ ਤਿਵਾੜੀ ਨੇ ਅੱਜ ਸਥਾਨਕ ਐਸ.ਡੀ.ਐਮ. ਦਫ਼ਤਰ ਵਿਖੇ ਉੁਚੇਚੇ ਤੌਰ ‘ਤੇ ਪਹੁੰਚ ਕੇ ਕੋਰੋਨਾ ਵਾਇਰਸ ਵਿਰੁੱਧ ਲੜਾਈ ਲੜ ਰਹੇ ਤਮਾਮ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਕੋਰੋਨਾ ਯੋਧੇ ਕਹਿੰਦੇ ਹੋਏ ਉਮੀਦ ਪ੍ਰਗਟ ਕੀਤੀ ਕਿ ਸਮੁੱਚੇ ਪ੍ਰਸ਼ਾਸਨ ਅਤੇ ਲੋਕਾਂ ਦੇ ਸਾਂਝੇ ਯਤਨਾਂ ਨਾਲ ਇਸ ਮਾਰੂ ਬੀਮਾਰੀ ਨੂੰ ਬਹੁਤ ਛੇਤੀ ਕਾਬੂ ਹੇਠ ਲਿਆਂਦਾ ਜਾਵੇਗਾ।
ਸ੍ਰੀ ਤਿਵਾੜੀ ਨੇ ਕਿਹਾ, ‘ਖਰੜ ਇਲਾਕੇ ਵਿਚ ਇਸ ਬੀਮਾਰੀ ਦੇ ਬਹੁਤ ਘੱਟ ਕੇਸ ਸਾਹਮਣੇ ਆਉਣ ਦਾ ਸਿਹਰਾ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਹੋਰ ਤਮਾਮ ਮੁਲਾਜ਼ਮਾਂ ਨੂੰ ਜਾਂਦਾ ਹੈ ਜਿਹੜਾ ਇਸ ਬੀਮਾਰੀ ਤੋਂ ਲੋਕਾਂ ਨੂੰ ਬਚਾਉਣ ‘ਚ ਦਿਨ ਰਾਤ ਜੁਟਿਆ ਹੋਇਆ ਹੈ।’
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਅਤੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੇ ਜਾਣ ਸਦਕਾ ਹਲਕੇ ਵਿਚ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਹੇਠ ਹੈ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਭਰੋਸਾ ਦਿਤਾ ਕਿ ਉਹ ਇਸ ਮਹਾਂਮਾਰੀ ਵਿਰੁਧ ਜੰਗ ਵਿਚ ਅੱਗੇ ਵੀ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤਿਆਰ ਹਨ ਅਤੇ ਉਹ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਕਿਸੇ ਵੀ ਸਮੇਂ ਸੰਪਰਕ ਕਰ ਸਕਦੇ ਹਨ। ਸ੍ਰੀ ਤਿਵਾੜੀ ਨੇ ਕਿਹਾ ਕਿ ਅੱਜ ਜਦੋਂ ਦੇਸ਼-ਦੁਨੀਆਂ ਵਿਚ ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵੱਧ ਰਹੇ ਹਨ ਅਤੇ ਦੇਸ਼ ਦੇ ਕਈ ਸੂਬਿਆਂ ਵਿਚ ਹਾਲਾਤ ਬੇਹੱਦ ਖ਼ਰਾਬ ਹਨ ਤਾਂ ਪੰਜਾਬ ਸਰਕਾਰ ਦੇ ਸਮਾਂਬੱਧ ਅਤੇ ਉਸਾਰੂ ਯਤਨਾਂ ਸਦਕਾ ਸੂਬੇ ਵਿਚ ਇਸ ਬੀਮਾਰੀ ਨੂੰ ਕਾਫ਼ੀ ਹੱਦ ਤਕ ਠੱਲ• ਪਾਈ ਗਈ ਹੈ ਅਤੇ ਹੋਰਾਂ ਸੂਬਿਆਂ ਦੇ ਮੁਕਾਬਲੇ ਇਥੇ ਪਾਜ਼ੇਟਿਵ ਕੇਸਾਂ ਅਤੇ ਮੌਤਾਂ ਦੀ ਗਿਣਤੀ ਕਾਫ਼ੀ ਘੱਟ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਸਿਹਤਯਾਬ ਹੋਣ ਦੀ ਦਰ ਦੇ ਮਾਮਲੇ ਵਿਚ ਵੀ ਪੰਜਾਬ ਹੋਰਨਾਂ ਸੂਬਿਆਂ ਨਾਲੋਂ ਅੱਗੇ ਹੈ ਜਿਸ ਲਈ ਸਿਹਤ ਵਿਭਾਗ, ਪੁਲਿਸ ਵਿਭਾਗ ਸਮੇਤ ਸਮੁੱਚਾ ਪ੍ਰਸ਼ਾਸਨਿਕ ਅਮਲਾ ਸ਼ਲਾਘਾ ਦਾ ਹੱਕਦਾਰ ਹੈ।
ਸੀਨੀਅਰ ਕਾਂਗਰਸ ਆਗੂ ਸ੍ਰੀ ਤਿਵਾੜੀ ਨੇ ‘ਕੋਰੋਨਾ ਵਾਇਰਸ’ ਮਹਾਮਾਰੀ ਤੋਂ ਬਚਾਅ ਲਈ ਲੋਕਾਂ ਨੂੰ ਚੌਕਸ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਮਾਰੂ ਬੀਮਾਰੀ ਦਾ ਖ਼ਤਰਾ ਹਾਲੇ ਵੀ ਪਹਿਲਾਂ ਵਾਂਗ ਹੀ ਬਰਕਰਾਰ ਹੈ ਅਤੇ ਇਸ ਬੀਮਾਰੀ ਦੇ ਕੇਸ ਮੁੜ ਆਉਣ ਕਾਰਨ ਲੋਕਾਂ ਨੂੰ ਹੋਰ ਵੀ ਜ਼ਿਆਦਾ ਮੁਸਤੈਦ ਅਤੇ ਸਾਵਧਾਨ ਹੋਣ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਹੁਤ ਜ਼ਰੂਰੀ ਕੰਮ ਪੈਣ ‘ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕਪੜੇ, ਚੁੰਨੀ, ਪਰਨੇ ਆਦਿ ਨਾਲ ਮੂੰਹ ਢੱਕ ਕੇ ਰਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰਖਿਆ ਜਾਵੇ।
ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਪੰਜਾਬ ਐਗਰੋ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਰਵਿੰਦਰ ਪਾਲ ਸਿੰਘ ਪਾਲੀ, ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਇਨਫ਼ੋਟੈਕ ਪੰਜਾਬ ਦੇ ਸੀਨੀਅਰ ਵਾਇਸ ਚੇਅਰਮੈਨ ਯਾਦਵਿੰਦਰ ਕੰਗ, ਐਸ.ਡੀ.ਐਮ. ਹਿਮਾਂਸ਼ੂ ਜੈਨ, ਗੁਰਮਿੰਦਰ ਸਿੰਘ ਤਹਿਸੀਲਦਾਰ, ਪੁਨੀਤ ਬਾਂਸਲ ਨਾਇਬ ਤਹਿਸੀਲਦਾਰ, ਡਾ. ਤਰਸੇਮ ਸਿੰਘ ਐਸ.ਐਮ.ਓ, ਈ.ਓ. ਸੰਗੀਤ ਕੁਮਾਰ, ਈਓ ਨਯਾ ਨੰਗਲ ਜਗਦੀਪ ਸਾਹੀ ਅਤੇ ਈਓ ਕੁਰਾਲੀ ਵਰਿੰਦਰ ਜੈਨ, ਹਿਤੇਨ ਕਪਿਲਾ ਬੀਡੀਪੀਓ ਖਰੜ, ਦਿਲਾਵਰ ਕੌਰ ਬੀਡੀਪੀਓ ਮਾਜਰੀ ਆਦਿ ਹਾਜ਼ਰ ਸਨ।





















