• Latest
  • Trending
ਸੰਸਦ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮਾਨਸੂਨ ਸੈਸ਼ਨ ਦਾ ਆਪਣਾ ਰਿਪੋਰਟ ਕਾਰਡ ਜਨਤਾ ਅੱਗੇ ਕੀਤਾ ਪੇਸ਼

ਸੰਸਦ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮਾਨਸੂਨ ਸੈਸ਼ਨ ਦਾ ਆਪਣਾ ਰਿਪੋਰਟ ਕਾਰਡ ਜਨਤਾ ਅੱਗੇ ਕੀਤਾ ਪੇਸ਼

4 years ago
ਨਸ਼ਾ ਨੌਜਵਾਨਾਂ ਦੀਆਂ ਉਮੀਦਾਂ ਅਤੇ ਸੁਪਨਿਆਂ ਲਈ ਇੱਕ ਵੱਡੀ ਚੁਣੌਤੀ : ਪ੍ਰਧਾਨ ਮੰਤਰੀ ਮੋਦੀ 

ਨਸ਼ਾ ਨੌਜਵਾਨਾਂ ਦੀਆਂ ਉਮੀਦਾਂ ਅਤੇ ਸੁਪਨਿਆਂ ਲਈ ਇੱਕ ਵੱਡੀ ਚੁਣੌਤੀ : ਪ੍ਰਧਾਨ ਮੰਤਰੀ ਮੋਦੀ 

26 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

32 minutes ago
Ludhiana ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਟਰੱਕ ਦੀ ਟੱਕਰ ਨਾਲ ਟੈਂਪੂ ‘ਚ ਸਵਾਰ 3 ਲੋਕਾਂ ਦੀ ਮੌਤ

Ludhiana ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਟਰੱਕ ਦੀ ਟੱਕਰ ਨਾਲ ਟੈਂਪੂ ‘ਚ ਸਵਾਰ 3 ਲੋਕਾਂ ਦੀ ਮੌਤ

50 minutes ago
USA : ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

USA : ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

1 hour ago
Ind Vs NZ 2nd Test: ਮੈਚ ਦੌਰਾਨ ਆਕਾਸ਼ ਦੀਪ ਦੇ ਸਿਰ ਵਿੱਚ ਲੱਗੀ ਸੱਟ

Ind Vs NZ 2nd Test: ਮੈਚ ਦੌਰਾਨ ਆਕਾਸ਼ ਦੀਪ ਦੇ ਸਿਰ ਵਿੱਚ ਲੱਗੀ ਸੱਟ

2 hours ago
Punjab Weather: ਸੂਬੇ ਕੁਝ ਸਥਾਨਾਂ ‘ਤੇ ਸੰਘਣੀ ਧੁੰਦ ਦੀ ਚੇਤਾਵਨੀ, ਅਜੇ ਮੀਂਹ ਪੈਣ ਦੀ ਕੋਈ ਉਮੀਦ ਨਹੀਂ

Punjab Weather: ਸੂਬੇ ਕੁਝ ਸਥਾਨਾਂ ‘ਤੇ ਸੰਘਣੀ ਧੁੰਦ ਦੀ ਚੇਤਾਵਨੀ, ਅਜੇ ਮੀਂਹ ਪੈਣ ਦੀ ਕੋਈ ਉਮੀਦ ਨਹੀਂ

3 hours ago
Breaking: MLA ਚਰਨਜੀਤ ਸਿੰਘ ਨੇ ਛੱਡੀ ਆਪ, ਅਕਾਲੀ ਦਲ ‘ਚ ਹੋਏ ਸ਼ਾਮਿਲ

Breaking: MLA ਚਰਨਜੀਤ ਸਿੰਘ ਨੇ ਛੱਡੀ ਆਪ, ਅਕਾਲੀ ਦਲ ‘ਚ ਹੋਏ ਸ਼ਾਮਿਲ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Ind Vs NZ 2nd Test: ਭਾਰਤ ਦੀਆਂ ਵਧੀਆਂ ਮੁਸ਼ਕਿਲਾਂ, ਨਿਊਜ਼ੀਲੈਂਡ ਵੱਡੀ ਬੜ੍ਹਤ ਵੱਲ

Ind Vs NZ 2nd Test: ਭਾਰਤ ਦੀਆਂ ਵਧੀਆਂ ਮੁਸ਼ਕਿਲਾਂ, ਨਿਊਜ਼ੀਲੈਂਡ ਵੱਡੀ ਬੜ੍ਹਤ ਵੱਲ

4 hours ago
Punjab: ਜਗਪਾਲ ਸਿੰਘ ਅਬੁੱਲਖੁਰਾਣਾ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਨਿਯੁਕਤ

Punjab: ਜਗਪਾਲ ਸਿੰਘ ਅਬੁੱਲਖੁਰਾਣਾ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਨਿਯੁਕਤ

5 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪਿੰਡ ਹਾਂਸ ਕਲਾਂ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪਿੰਡ ਹਾਂਸ ਕਲਾਂ ਵਿਖੇ ਕਰਨਗੇ ‘ਲੋਕ ਮਿਲਣੀ’

5 hours ago
Punjab ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਤੋਂ ਹੋਣਗੇ ਸ਼ੁਰੂ

Punjab ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਤੋਂ ਹੋਣਗੇ ਸ਼ੁਰੂ

5 hours ago
Hindi News
English News
Sunday, November 29, 2026
No Result
View All Result
26 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਸਦ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮਾਨਸੂਨ ਸੈਸ਼ਨ ਦਾ ਆਪਣਾ ਰਿਪੋਰਟ ਕਾਰਡ ਜਨਤਾ ਅੱਗੇ ਕੀਤਾ ਪੇਸ਼

August 12, 2022
in ADMINISTRATION, ਸਿਆਸੀ, ਖਬਰਾਂ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਬਰਨਾਲਾ, ਮਨੋਰੰਜਨ
ਸੰਸਦ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮਾਨਸੂਨ ਸੈਸ਼ਨ ਦਾ ਆਪਣਾ ਰਿਪੋਰਟ ਕਾਰਡ ਜਨਤਾ ਅੱਗੇ ਕੀਤਾ ਪੇਸ਼

ਸੰਸਦ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮਾਨਸੂਨ ਸੈਸ਼ਨ ਦਾ ਆਪਣਾ ਰਿਪੋਰਟ ਕਾਰਡ ਜਨਤਾ ਅੱਗੇ ਕੀਤਾ ਪੇਸ਼

ਚੰਡੀਗੜ੍ਹ, 12 ਅਗਸਤ(ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਪੰਜਾਬ ਬਾਰੇ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਅਤੇ ਸਵਾਲਾਂ ਦੀ ਸੂਚੀ ਰਾਹੀਂ ਪੰਜਾਬ ਦੇ ਲੋਕਾਂ ਅੱਗੇ ਆਪਣਾ ਰਿਪੋਰਟ ਕਾਰਡ ਪੇਸ਼ ਕੀਤਾ ਹੈ।

ਰਾਘਵ ਚੱਢਾ ਨੇ ਟਵੀਟ ਰਾਹੀਂ ਆਪਣਾ ਰਿਪੋਰਟ ਕਾਰਡ ਪੇਸ਼ ਕਰਦਿਆਂ ਕਿਹਾ ਕਿ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਉਨ੍ਹਾਂ ਦੀ ਹਾਜ਼ਰੀ 93 ਫੀਸਦੀ ਰਹੀ ਅਤੇ ਰਾਜ ਸਭਾ ਵਿੱਚ ਉਨ੍ਹਾਂ ਨੇ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨਾਲ ਸਬੰਧਿਤ 42 ਸਵਾਲ ਉਠਾਏ। ਉਨ੍ਹਾਂ ਨੇ ਰਾਜ ਸਭਾ ਦੀਆਂ 8 ਬਹਿਸਾਂ ਵਿੱਚ ਹਿੱਸਾ ਲਿਆ ਅਤੇ ਸਦਨ ਦੇ ਸਾਹਮਣੇ ਆਪਣੇ ਅਹਿਮ ਵਿਚਾਰ ਪ੍ਰਗਟ ਕੀਤੇ।

ਸੰਸਦ ਮੈਂਬਰ ਰਾਘਵ ਚੱਢਾ ਨੇ ਮਾਨਸੂਨ ਸੈਸ਼ਨ ਦੌਰਾਨ ਰਾਜ ਸਭਾ ਵਿੱਚ ਦੋ ਪ੍ਰਾਈਵੇਟ ਮੈਂਬਰਸ਼ਿਪ ਬਿੱਲ ਵੀ ਪੇਸ਼ ਕੀਤੇ ਜਿਸ ਵਿੱਚ ਪਹਿਲਾ ਸੀ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਯਕੀਨੀ ਬਣਾਉਣਾ। ਦੂਜਾ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਦਲ-ਬਦਲੀ ਨੂੰ ਰੋਕਣ ਅਤੇ ‘ਰਿਜ਼ੋਰਟ ਰਾਜਨੀਤੀ’ ‘ਤੇ ਨਕੇਲ ਪਾਉਣ ਲਈ, ਜਿਸ ਤਹਿਤ ਉਨ੍ਹਾਂ ਨੇ ਸੰਵਿਧਾਨ ਦੀ ਦਸਵੀਂ ਅਨੁਸੂਚੀ ਵਿੱਚ ਸੋਧ ਕਰਨ ਲਈ ਸੰਵਿਧਾਨ ਸੋਧ ਬਿੱਲ-2022 ਰਾਜ ਸਭਾ ਵਿੱਚ ਪੇਸ਼ ਕੀਤਾ।

ਰਾਘਵ ਚੱਢਾ ਨੇ ਵੀ ਪੰਜਾਬ ਦੇ ਲੋਕਾਂ ਦੇ ਹਿੱਤਾਂ ਅਤੇ ਭਾਵਨਾਵਾਂ ਦੀ ਰਾਖੀ ਲਈ ਰਾਜ ਸਭਾ ਵਿੱਚ ਕਈ ਅਹਿਮ ਮੁੱਦੇ ਉਠਾਏ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਨੇੜੇ ਸਰਾਵਾਂ ’ਤੇ ਕੇਂਦਰ ਸਰਕਾਰ ਵੱਲੋਂ ਲਗਾਏ ਗਏ ਜੀਐਸਟੀ ਦਾ ਮੁੱਦਾ ਉਠਾਇਆ, ਜਿਸ ਮਗਰੋਂ ਕੇਂਦਰ ਸਰਕਾਰ ਨੂੰ ਇਹ ਜੀ.ਐਸ.ਟੀ ਖ਼ਤਮ ਕਰਨ ਲਈ ਮਜ਼ਬੂਰ ਹੋਣਾ ਪਿਆ।

ਪੰਜਾਬ ਦੇ ਕਿਸਾਨਾਂ ਦੇ ਭਲੇ ਲਈ ਉਨ੍ਹਾਂ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦਾ ਮੁੱਦਾ ਰਾਜ ਸਭਾ ‘ਚ ਉਠਾਇਆ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਪ੍ਰਾਈਵੇਟ ਮੈਂਬਰ ਬਿੱਲ ਵੀ ਪੇਸ਼ ਕੀਤਾ| ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਪੰਜਾਬ ਦੇ ਸਿੱਖ ਸ਼ਰਧਾਲੂਆਂ ਦੀ ਸਹੂਲਤ ਲਈ ਪੂਰੇ ਭਾਰਤ ਦੇ ਮੁੱਖ ਗੁਰਦੁਆਰਾ ਸਾਹਿਬਾਂ ਦੇ ਦਰਸ਼ਨ ਲਈ ਵਿਸ਼ੇਸ਼ ਗੁਰੂਕ੍ਰਿਪਾ ਰੇਲ ਗੱਡੀ ਚਲਾਉਣ ਦੀ ਮੰਗ ਕੀਤੀ।

ਰਾਘਵ ਚੱਢਾ ਨੇ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਕਾਰਨ ਲੋਕਾਂ ਨੂੰ ਦਰਪੇਸ਼ ਸੱਮਸਿਆਵਾਂ ਨੂੰ ਦੂਰ ਕਰਨ ਲਈ ਰਾਜ ਸਭਾ ਵਿੱਚ ਇਹ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ ਅਤੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੋਂ ਪੰਜਾਬ ਲਈ ਵਿਸ਼ੇਸ਼ ਸਹਾਇਤਾ ਪੈਕੇਜ ਦੀ ਮੰਗ ਕੀਤੀ। ਮਹਿੰਗਾਈ ਦੇ ਮੁੱਦੇ ‘ਤੇ ਉਨ੍ਹਾਂ ਸੰਸਦ ‘ਚ ਕੇਂਦਰ ਸਰਕਾਰ ਨੂੰ ਘੇਰਿਆ ਅਤੇ ਇਸ ਲਈ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ।

ਰਾਜ ਸਭਾ ਵਿੱਚ ਸੰਸਦ ਮੈਂਬਰ ਰਾਘਵ ਚੱਢਾ ਵੱਲੋਂ ਪੰਜਾਬ ਦੇ ਹੋਰ ਮੁੱਖ ਮੁੱਦੇ ਵੀ ਉਠਾਏ ਗਏ। ਉਨ੍ਹਾਂ ਪੰਜਾਬ ਦੇ ਪੇਂਡੂ ਵਿਕਾਸ ਪ੍ਰੋਜੈਕਟਾਂ, ਮੋਹਾਲੀ ਅਤੇ ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਹਵਾਈ ਸੇਵਾ, ਗੁਲਾਬੀ ਸੁੰਡੀ ਕਾਰਨ ਫਸਲਾਂ ਨੂੰ ਹੋਏ ਨੁਕਸਾਨ, ਪੰਜਾਬ ਵਿੱਚ ਨੈਸ਼ਨਲ ਹੈਲਥ ਮਿਸ਼ਨ ਦੀ ਸਥਿਤੀ, ਅਸੰਗਠਿਤ ਮਜ਼ਦੂਰਾਂ ਲਈ ਸਕੀਮਾਂ, ਪੈਟਰੋਲ ਅਤੇ ਡੀਜ਼ਲ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਅਤੇ ਡਾਲਰ ਦੇ ਮੁਕਾਬਲੇ ਰੁਪਏ ਦੀਆਂ ਡਿੱਗਦੀਆਂ ਕੀਮਤਾਂ ਬਾਰੇ ਕੇਂਦਰ ਸਰਕਾਰ ਨੂੰ ਸਵਾਲ ਕੀਤੇ।

ਉਨ੍ਹਾਂ ਪੰਜਾਬ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ, ਭਾਰਤ ਦੀ ਜੀਡੀਪੀ ਵਿਕਾਸ ਦਰ, ਪੰਜਾਬ ਵਿੱਚ ਰੇਲਵੇ ਲਾਈਨਾਂ, ਨੌਜਵਾਨਾਂ ਲਈ ਦੇਸ਼ ਵਿੱਚ ਰੁਜ਼ਗਾਰ ਦੇ ਵਿਕਲਪਾਂ, ਨਸ਼ਿਆਂ ਨਾਲ ਸਬੰਧਤ ਮੁੱਦੇ, ਦੇਸ਼ ਵਿੱਚ ਚੱਲ ਰਹੇ ਬਿਜਲੀ ਸੰਕਟ, ਐਲ.ਆਈ.ਸੀ. ਆਈ.ਪੀ.ਓ., ਕਿਸਾਨ ਖ਼ੁਦਕੁਸ਼ੀਆਂ ਅਤੇ ਕੇਂਦਰ ਸਰਕਾਰ ਵਿੱਚ ਖਾਲੀ ਪਈਆਂ ਪੋਸਟਾਂ ਨਾਲ ਸਬੰਧਤ ਸਵਾਲ ਸੰਸਦ ਵਿੱਚ ਉਠਾਏ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨਸ਼ਾ ਨੌਜਵਾਨਾਂ ਦੀਆਂ ਉਮੀਦਾਂ ਅਤੇ ਸੁਪਨਿਆਂ ਲਈ ਇੱਕ ਵੱਡੀ ਚੁਣੌਤੀ : ਪ੍ਰਧਾਨ ਮੰਤਰੀ ਮੋਦੀ 

ਨਸ਼ਾ ਨੌਜਵਾਨਾਂ ਦੀਆਂ ਉਮੀਦਾਂ ਅਤੇ ਸੁਪਨਿਆਂ ਲਈ ਇੱਕ ਵੱਡੀ ਚੁਣੌਤੀ : ਪ੍ਰਧਾਨ ਮੰਤਰੀ ਮੋਦੀ 

by Navjot
November 29, 2026
0

ਨਵੀਂ ਦਿੱਲੀ, 29 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਨਸ਼ਾ ਅਤੇ ਨਸ਼ੇ ਦੀ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 29, 2026
0

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Ludhiana ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਟਰੱਕ ਦੀ ਟੱਕਰ ਨਾਲ ਟੈਂਪੂ ‘ਚ ਸਵਾਰ 3 ਲੋਕਾਂ ਦੀ ਮੌਤ

Ludhiana ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਟਰੱਕ ਦੀ ਟੱਕਰ ਨਾਲ ਟੈਂਪੂ ‘ਚ ਸਵਾਰ 3 ਲੋਕਾਂ ਦੀ ਮੌਤ

by Ranjit Singh
November 29, 2026
0

Ludhiana ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਟਰੱਕ ਦੀ ਟੱਕਰ ਨਾਲ ਟੈਂਪੂ 'ਚ ਸਵਾਰ 3 ਲੋਕਾਂ ਦੀ ਮੌਤ - ਹੰਬੜਾਂ ਰੋਡ...

USA : ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

USA : ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

by Ranjit Singh
November 29, 2026
0

USA : ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ ਫਤਿਹਗੜ੍ਹ ਸਾਹਿਬ, 29 ਨਵੰਬਰ (ਵਿਸ਼ਵ ਵਾਰਤਾ): ਰੋਜ਼ੀ-ਰੋਟੀ ਕਮਾਉਣ ਲਈ ਅਮਰੀਕਾ ਗਏ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨਸ਼ਾ ਨੌਜਵਾਨਾਂ ਦੀਆਂ ਉਮੀਦਾਂ ਅਤੇ ਸੁਪਨਿਆਂ ਲਈ ਇੱਕ ਵੱਡੀ ਚੁਣੌਤੀ : ਪ੍ਰਧਾਨ ਮੰਤਰੀ ਮੋਦੀ 

ਨਸ਼ਾ ਨੌਜਵਾਨਾਂ ਦੀਆਂ ਉਮੀਦਾਂ ਅਤੇ ਸੁਪਨਿਆਂ ਲਈ ਇੱਕ ਵੱਡੀ ਚੁਣੌਤੀ : ਪ੍ਰਧਾਨ ਮੰਤਰੀ ਮੋਦੀ 

by Navjot
November 29, 2026
0

ਨਵੀਂ ਦਿੱਲੀ, 29 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਨਸ਼ਾ ਅਤੇ ਨਸ਼ੇ ਦੀ...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
2 weeks ago
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) 💫💫ਸਾਡੀ ਜ਼ਿੰਦਗੀ ਵਿੱਚ ਸੁਧਾਰ ਉਦੋਂ ਹੀ ਆਉਂਦਾ ਹੈ ਜਦੋਂ ਅਸੀਂ ਜੋਖਮ ਉਠਾਉਂਦੇ ਹਾਂ। ਸਭ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 