ਸੰਗਰੂਰ ਲੋਕ ਸਭਾ ਜਿਮਨੀ ਚੋਣ
ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ;’ਆਪ’ ਉਮੀਦਵਾਰ ਦੀ ਹੋਈ ਕਰਾਰੀ ਹਾਰ
ਸਿਮਰਨਜੀਤ ਸਿੰਘ ਮਾਨ ਨੇ ਹਰਾਇਆ
ਚੰਡੀਗੜ੍ਹ, 26 ਜੂਨ(ਵਿਸ਼ਵ ਵਾਰਤਾ)ਵਿਧਾਨ ਸਭਾ ਚੋਣਾਂ ਵਿੱਚ 92 ਵਿਧਾਇਕਾਂ ਨਾਲ ਹੂੰਝਾਫੇਰ ਜਿੱਤ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਲੋਕ ਸਭਾ ਜ਼ਿਮਨੀ ਚੋਣਾਂ ਵਿੱਚ ਇੱਕੋ ਇੱਕ ਸੀਟ ਬਚਾਉਣ ਵਿਚ ਨਾਕਾਮਯਾਬ ਰਹੀ ਹੈ।
ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਨੇ ‘ਆਪ’ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ ਵੋਟਾਂ ਦੀ ਵੱਡੀ ਗਿਣਤੀ ਦੇ ਫਰਕ ਨਾਲ ਹਰਾ ਦਿੱਤਾ ਹੈ। ਇਹ ਸੱਤਾਧਾਰੀ ਪਾਰਟੀ ਲਈ ਹੋਰ ਵੀ ਨਮੋਸ਼ੀ ਦੀ ਗੱਲ ਹੈ ਕਿ ਸੰਗਰੂਰ ਸੀਟ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਤੋਂ ਬਾਅਦ ਖਾਲੀ ਹੋਈ ਹੈ ਜੋ ਕੇ 2014 ਅਤੇ 2019 ਦੀਆਂ ਚੋਣਾਂ ਇੱਥੋਂ ਵੱਡੇ ਫ਼ਰਕ ਨਾਲ ਜਿੱਤਦੇ ਰਹੇ ਹਨ ਤੇ ਮੌਜੂਦਾ ਸਮੇਂ ਵਿੱਚ ਸੰਗਰੂਰ ਲੋਕ ਸਭਾ ਸੀਟ ਅਧੀਨ ਆਉਂਦੇ 9 ਵਿਧਾਨ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਦੇ ਹੀ ਵਿਧਾਇਕ ਹਨ। ਖੁਦ ਮੁੱਖ ਮੰਤਰੀ ਭਗਵੰਤ ਮਾਨ ਦਾ ਧੂਰੀ ਹਲਕਾ,ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦਾ ਦਿੜਬਾ ਹਲਕਾ ਅਤੇ ਸੀਨੀਅਰ ਆਗੂ ਅਮਨ ਅਰੋੜਾ ਦਾ ਸੁਨਾਮ ਹਲਕਾ ਵੀ ਸੰਗਰੂਰ ਲੋਕ ਸਭਾ ਸੀਟ ਅੰਦਰ ਹੀ ਆਉਂਦੇ ਹਨ।