
ਮਾਨਸਾ, 15 ਜੁਲਾਈ (ਵਿਸ਼ਵ ਵਾਰਤਾ)-
ਮਾਨਸਾ ਪੁਲੀਸ ਨੇ ਵੱਖ-ਵੱਖ ਮਾਮਲਿਆਂ ਵਿੱਚ 7 ਵਿਅਕਤੀਆਂ ਪਾਸੋਂ 2 ਗ੍ਰਾਮ ਸਮੈਕ, 370 ਲੀਟਰ ਲਾਹਣ ਅਤੇ 262 ਬੋਤਲਾਂ ਸ਼ਰਾਬ ਸਮੇਤ ਕਾਰ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਡਾ.ਨਰਿੰਦਰ ਭਾਰਗਵ ਨੇ ਦੱਸਿਆ ਕਿ ਪੁਲੀਸ ਨੇ ਸਵਰਨ ਸਿੰਘ ਉਰਫ ਸ਼ਨੀ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 2 ਗ੍ਰਾਮ ਸਮੈਕ,ਕਾਕਾ ਸਿੰਘ ਅਤੇ ਰੂਪੀ ਸਿੰਘ ਵਾਸੀ ਟਿੱਬੀ ਹਰੀ ਸਿੰਘ ਵਿਰੁੱਧ ਪੁਲੀਸ ਪਾਰਟੀ ਨੇ ਮੌਕੇ ਤੇ ਰੇਡ ਕਰਕੇ ਦੋਵਾਂ ਨੂੰ ਕਾਬੂ ਕਰਕੇ 200 ਲੀਟਰ ਲਾਹਣ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਲਾਭ ਸਿੰਘ ਵਾਸੀ ਮੱਤੀ ਨੂੰ 90 ਲੀਟਰ ਲਾਹਣ ਅਤੇ 8 ਬੋਤਲਾਂ ਸ਼ਰਾਬ ਬਰਾਮਦ ਕੀਤੀ,ਪਰ ਸਬੰਧਤ ਵਿਅਕਤੀ ਦੀ ਗ੍ਰਿਫ਼ਤਾਰੀ ਬਾਕੀ ਹੈ।
ਡਾ.ਭਾਰਗਵ ਨੇ ਦੱਸਿਆ ਕਿ ਸਿਕੰਦਰ ਸਿੰਘ ਅਤੇ ਮੰਗਲ ਸਿੰਘ ਵਾਸੀ ਮਾਖੇਵਾਲਾ ਵਿਰੁੱਧ ਮੌਕੇ ‘ਤੇ ਰੇਡ ਕਰਕੇ 60 ਲੀਟਰ ਲਾਹਣ ਅਤੇ 5 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ,ਜਿਸ ਦੀ ਗ੍ਰਿਫ਼ਤਾਰੀ ਬਾਕੀ ਹੈ।ਉਨ੍ਹਾਂ ਕਿਹਾ ਕਿ ਸਵਰਨ ਸਿੰਘ ਉਰਫ ਕਾਲਾ ਵਾਸੀ ਭੰਮੇ ਕਲਾਂ ਨੂੰ 20 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਜਗਸੀਰ ਸਿੰਘ ਉਰਫ ਅਮਨਾ ਅਤੇ ਰਾਮ ਸਿੰਘ ਵਾਸੀ ਬੀਰੋਕੇ ਕਲਾਂ ਨੂੰ ਨਾਕਾਬੰਦੀ ਕਰਕੇ ਕਾਰ ਮਾਰਕਾ ਕੋਵਿਡ ਨੰ:ਪੀਬੀ.31 ਐੱਸ-0382 ਸਮੇਤ ਕਾਬੂ ਕਰਕੇ ਉਨ੍ਹਾਂ ਪਾਸੋਂ 240 ਬੋਤਲਾਂ ਸ਼ਰਾਬ (ਹਰਿਆਣਾ) ਅਤੇ ਸਤਿਗੁਰ ਸਿੰਘ ਵਾਸੀ ਸੇਖੂਪੁਰ ਖੁਡਾਲ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ।
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18 ਨਵੰਬਰ...






















