ਸ. ਭਰਤ ਇੰਦਰ ਸਿੰਘ ਚਾਹਲ ਵੱਲੋਂ ਪੱਤਰਕਾਰ ਸੁਰਿੰਦਰ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ, 23 ਸਤੰਬਰ(ਵਿਸ਼ਵ ਵਾਰਤਾ): ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਵੱਲੋਂ ਪੰਜਾਬੀ ਟਿ੍ਰਬਿਊਨ ਦੇ ਸਾਬਕਾ ਡਿਪਟੀ ਨਿਊਜ਼ ਐਡੀਟਰ ਸੁਰਿੰਦਰ ਸਿੰਘ (68) ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਦੱਸ ਦਈਏ ਕਿ ਸੁਰਿੰਦਰ ਸਿੰਘ ਦਾ ਅੱਜ ਸਵੇਰੇ ਲੰਮੀ ਬਿਮਾਰੀ ਤੋਂ ਬਾਅਦ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿਖੇ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਏ ਹਨ।
ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਸਾਂਝੀ ਕਰਦਿਆਂ, ਸ. ਚਾਹਲ ਨੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ।