ਹਜਾਰਾਂ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਨੂੰ ਅੰਤਿਮ ਵਿਦਾਈ
ਚੰਡੀਗੜ੍ਹ,13 ਅਕਤੂਬਰ(ਵਿਸ਼ਵ ਵਾਰਤਾ)- ਅੱਜ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਮਾਨਾ ਤਲਵੰਡੀ ਵਿੱਚ ਉਨ੍ਹਾਂ ਦੀ ਰਿਹਾਇਸ਼ ‘ਤੇ ਲਿਆਂਦੀ ਗਈ ।
ਉਹ 11 ਅਕਤੂਬਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿੱਚ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਆਪਣੀ ਜਾਨ ਗੁਆ ਬੈਠੇ ਸਨ। ਇਸ ਆਪਰੇਸ਼ਨ ਵਿੱਚ ਇੱਕ ਜੇਸੀਓ ਅਤੇ 4 ਸੈਨਿਕਾਂ ਦੀ ਜਾਨ ਚਲੀ ਗਈ ਸੀ।