
ਸ਼ਹੀਦ ਗੁਰਤੇਜ਼ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਝਾਂ
ਬਰੇਟਾ 18, ਜੂਨ(ਵਿਸ਼ਵ ਵਾਰਤਾ ): ਸ੍ਰੋਮਣੀ ਅਕਾਲੀ ਦਲ ਨੂੰ ਮੁੜ ਅਸਲ ਲੀਹਾਂ ਤੇ ਲਿਆਉਣ ਲਈ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਡਸਾ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਪੰਜਾਬ ਵਿੱਚ ਭਰਵਾ ਹੁੰਗਾਰਾ ਮਿਲ ਰਿਹਾ ਹੈ। ਇਹ ਸ਼ਬਦ ਅੱਜ ਇੱਥੇ ਰਾਜਦੀਪ ਸਿੰਘ ਬਰੇਟਾ ਅਧਿਆਪਕ ਆਗੂ ਦੇ ਘਰ ਪਹੁੰਚੇ ਸਾਬਕਾ ਖਜਾਨਾਂ ਮੰਤਰੀ ਵਿਧਾਇਕ ਪਰਮਿੰਦਰ ਸਿੰਘ ਢੀਡਸਾ ਨੇ ਕਹੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪੂਰੇ ਪੰਜਾਬ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਕਿਹਾ ਕਿ ਜਲਦ ਹੀ ਪੰਜਾਬ ਵਿੱਚ ਨਵੀ ਸਿਆਸੀ ਪਾਰਟੀ ਦਾ ਐਲਾਨ ਕੀਤਾ ਜਾਵੇਗਾ ਜ਼ੋ 2022 ਦੀਆਂ ਵਿਧਾਨ ਸਭਾ ਚੋਣਾ ਵਿੱਚ ਹਮਖਿਆਲੀ ਪਾਰਟੀਆਂ ਨਾਲ ਗਠਜੋੜ ਕੀਤਾ ਜਾਵੇੇਗਾ ਜਿਸ ਦੀ ਰਣਨੀਤੀ ਤਿਆਰ ਕਰਨ ਲਈ ਪਾਰਟੀ ਦੀ ਕੋਰ ਕਮੇਟੀ ਸਥਾਪਿਤ ਕੀਤੀ ਜਾਵੇਗੀ। ਸH ਢੀਡਸਾ ਨੇੇ ਕਿਹਾ ਕਿ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਡਸਾਂ ਵੱਲੋਂ ਪਾਰਟੀ ਦੀ ਮਜਬੂਤੀ ਅਤੇ ਜ਼ਮਹੂਰੀਅਤ ਨੂੰ ਬਹਾਲ ਕਰਵਾਉੁਣ ਲਈ ਸ਼ਹਿਰ ਸ਼ਹਿਰ ਅਤੇ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕਰ ਰਹੇ ਹਾਂ ਜਿਸ ਲਈ ਸਾਨੰ ਬਹੁਤ ਵੱਡਾ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਅਤੇ ਘੁਟਣ ਮਹਿਸੂਸ ਕਰ ਰਹੇ ਇੱਕ ਦਰਜਨ ਦੇ ਕਰੀਬ ਨੇਤਾ ਸੁਖਦੇਵ ਸਿੰਘ ਢੀਡਸਾ ਦੀ ਅਗਵਾਈ ਕਬੂਲਣ ਜਾ ਰਹੇ ਹਨ। ਸਾਬਕਾ ਮੰਤਰੀ ਨੇ ਕਿਹਾ ਕਿ ਅਸੀਂ ਪੰਜਾਬ ਵਿੱਚ ਇੱਕ ਨਵੀ ਪਾਰਟੀ ਬਣਾ ਕੇ ਸਭ ਧਰਮਾ, ਵਰਗਾ ਅਤੇ ਹਰ ਉਮਰ ਦੇ ਲੋਕਾਂ ਨੂੰ ਨਾਲ ਲੈ ਕੇ ਪੰਜਾਬ ਦੀ ਤਰੱਕੀ ਲਈ ਭ੍ਰਿਸ਼ਟਾਚਾਰੀ ਲੋਕਾਂ ਨੂੰ ਪਾਸੇ ਕਰਨ ਲਈ ਤੁਹਾਡਾ ਸਾਥ ਮੰਗਦੇ ਹਾਂ। ਉਨ੍ਹਾਂ ਦੱਸਿਆ ਕਿ ਮਾਨਸਾ ਜਿਲ੍ਹੇ ਦੇ ਪਿੰਡ ਬੀਰੇਵਾਲਾ ਡੋਗਰਾ ਨਾਲ ਸੰਬੰਧਤ ਭਾਰਤ ਚੀਨ ਦੀ ਝੜੱਪ ਦੌਰਾਨ ਸ਼ਹੀਦ ਹੋਏ ਫੋਜ਼ੀ ਜਵਾਨ ਗੁਰਤੇਜ਼ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਝਾ ਕਰਦਿਆਂ ਕਿਹਾ ਕਿ ਗਲਵਾਨ ਘਾਟੀ ਵਿਖੇ ਦੇਸ਼ ਦੀ ਖਾਤਰ ਦੁਸ਼ਮਣ ਨਾਲ ਲੋਹਾ ਲੈਦਿਆਂ ਕਈ ਬਹਾਦਰ ਸੈਨੀਕ ਸ਼ਹੀਦ ਹੋ ਗਏ ਜਿਨ੍ਹਾਂ ਵਿੱਚ 4 ਬਹਾਦਰ ਨੋਜਵਾਨ ਪੰਜਾਬ ਦੇ ਹਨ। ਅੱਜ ਹਲਕੇ ਦੇ ਪਿੰਡ ਬੀਰੇਵਾਲਾ ਡੋਗਰਾ ਨਾਲ ਸੰਬੰਧਤ ਸ਼ਹੀਦ ਗੁਰਤੇਜ਼ ਸਿੰਘ (22) ਸਾਲਾਂ ਦੀ ਖੜਦੀ ਉਮਰੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਗਿਆ ਮੈਂ ਇਨ੍ਹਾਂ ਨੌਜਵਾਨਾਂ ਦੀ ਬਹਾਦਰੀ ਅੱਗੇ ਸਿਰ ਝੁਕਾਉਦਾ ਹਾਂ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਸ਼ਹੀਦਾ ਦੇ ਪਰਿਵਾਰ ਨੂੰ ਬੱਲ ਬਖਸ਼ੇ। ਇਸ ਮੌਕੇੇ ਤੇ ਮਾਸਟਰ ਰਾਜਦੀਪ ਸਿੰਘ ਦੇ ਘਰ ਦਰਸ਼ਨ ਸਿੰਘ ਬਖਸ਼ੀਵਾਲਾ, ਹਰਬੰਸ ਸਿੰਘ, ਮਾਸਟਰ ਚਿਮਨ ਲਾਲ ਆਦਿ ਹਾਜ਼ਰ ਸਨ।
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਨੂੰ ਲੈ...





















