• Latest
  • Trending
ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

1 hour ago
ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

1 hour ago
ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

1 hour ago
ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

1 hour ago
ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

1 hour ago
Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

3 hours ago
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

3 hours ago
Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

4 hours ago
Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

5 hours ago
Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Tuesday, June 16, 2026
No Result
View All Result
34 °c
Chandigarh
34 ° Wed
34 ° Thu
36 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਰਾਤ ਨੂੰ ਚੱਲਣ ਵਾਲੀ ਨਵੀਂ ਸਫ਼ਾਈ ਮੁਹਿੰਮ ਦਾ ਅਚਨਚੇਤ ਨਿਰੀਖਣ

June 16, 2026
in ਖਬਰਾਂ, ਪੰਜਾਬ
ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

* ਸਥਾਨਕ ਸਰਕਾਰਾਂ ਮੰਤਰੀ ਵੱਲੋਂ ਰਾਤ ਨੂੰ ਚੱਲਣ ਵਾਲੀ ਨਵੀਂ ਸਫ਼ਾਈ ਮੁਹਿੰਮ ਦਾ ਅਚਨਚੇਤ ਨਿਰੀਖਣ

* ਪਵਿੱਤਰ ਸ਼ਹਿਰ ਦੀਆਂ ਸੜਕਾਂ `ਤੇ ਇੱਕ ਵੀ ਲਿਫਾਫਾ ਜਾਂ ਪਲਾਸਟਿਕ ਦੀ ਬੋਤਲ ਨਹੀਂ ਦਿਖਣੀ ਚਾਹੁੰਦੀ: ਹਰਜੋਤ ਸਿੰਘ ਬੈਂਸ

* ਅੰਮ੍ਰਿਤਸਰ ਸਿਰਫ਼ ਇੱਕ ਸ਼ਹਿਰ ਨਹੀਂ, ਸਗੋਂ ਰੂਹਾਨੀਅਤ ਦਾ ਕੇਂਦਰ ਹੈ; ਇਸ ਦੀ ਸਫ਼ਾਈ ਸੇਵਾ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ/ ਅੰਮ੍ਰਿਤਸਰ, 16 ਜੂਨ (ਵਿਸ਼ਵ ਵਾਰਤਾ);- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ “ਮਿਸ਼ਨ ਕਲੀਨ ਪੰਜਾਬ” ਨੂੰ ਜ਼ਮੀਨੀ ਪੱਧਰ ਉਤੇ ਲਿਜਾਂਦਿਆਂ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੰਗਲਵਾਰ ਅੱਧੀ ਰਾਤ (1 ਵਜੇ) ਨੂੰ ਅੰਮ੍ਰਿਤਸਰ ਦੇ ਅੰਦਰੂਨ ਸ਼ਹਿਰ (ਵਾਲਡ ਸਿਟੀ) ਦੀਆਂ ਗਲੀਆਂ ਵਿੱਚ ਜਾ ਕੇ ਨਵੀਂ ਸ਼ੁਰੂ ਕੀਤੀ ਗਈ ਰਾਤਰੀ ਸਫ਼ਾਈ ਮੁਹਿੰਮ ਦਾ ਜਾਇਜ਼ਾ ਲਿਆ ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਅੰਮ੍ਰਿਤਸਰ ਸਿਰਫ਼ ਇੱਕ ਸ਼ਹਿਰ ਨਹੀਂ, ਸਗੋਂ ਰੂਹਾਨੀਅਤ ਦਾ ਕੇਂਦਰ ਹੈ।” ਉਨ੍ਹਾਂ ਦੱਸਿਆ ਕਿ ਹੁਣ ਪਹਿਲੀ ਵਾਰ ਸਫ਼ਾਈ ਕਾਰਜ ਦਿਨ ਦੇ ਸਮੇਂ ਤੱਕ ਸੀਮਿਤ ਨਹੀਂ ਰਹੇਗਾ। ਰੋਜ਼ਾਨਾ ਰਾਤ 10 ਵਜੇ ਤੋਂ ਸਵੇਰੇ 2 ਵਜੇ ਤੱਕ ਵਿਸ਼ੇਸ਼ ਸਫ਼ਾਈ ਸ਼ਿਫ਼ਟ ਚਲਾਈ ਜਾ ਰਹੀ ਹੈ ਤਾਂ ਜੋ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਨੂੰ ਸਾਫ਼-ਸੁਥਰੀਆਂ ਸੜਕਾਂ ਮਿਲ ਸਕਣ।

ਸਫ਼ਾਈ ਮੁਹਿੰਮ ਦਾ ਜਾਇਜ਼ਾ ਲੈਣ ਉਪਰੰਤ ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਇਹ ਇੱਕ ਰਾਤ ਦਾ ਪ੍ਰੋਗਰਾਮ ਨਹੀਂ ਹੈ। ਉਹ ਕਿਸੇ ਵੀ ਰਾਤ ਅਚਨਚੇਤ ਨਿਰੀਖਣ ਕਰਨਗੇ ਤਾਂ ਜੋ ਪਵਿੱਤਰ ਸ਼ਹਿਰ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਸਥਾਨਕ ਸਰਕਾਰਾਂ ਮੰਤਰੀ ਨੇ ਵਾਲਡ ਸਿਟੀ ਵਿੱਚ ਕਈ ਘੰਟੇ ਬਿਤਾਏ ਅਤੇ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਦੇ ਇਲਾਕਿਆਂ ਦਾ ਪੈਦਲ ਦੌਰਾ ਕੀਤਾ। ਉਨ੍ਹਾਂ ਨੇ ਸੈਕੰਡਰੀ ਕੂੜਾ ਇਕੱਤਰ ਕਰਨ ਵਾਲੇ ਸਥਾਨਾਂ ਦੀ ਸਫ਼ਾਈ ਦਾ ਜਾਇਜ਼ਾ ਲਿਆ, ਤੰਗ ਗਲੀਆਂ ਵਿੱਚ ਘਰ-ਘਰ ਕੂੜਾ ਇਕੱਠਾ ਕਰਨ ਦੀ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਅਤੇ ਦੱਸਿਆ ਕਿ ਪਹਿਲਾਂ ਚਿੰਨ੍ਹਿਤ ਕੀਤੇ ਗਏ ਖੁੱਲ੍ਹੇ ਕੂੜਾ ਸੁੱਟਣ ਵਾਲੇ ਸਥਾਨਾਂ ਨੂੰ ਖਤਮ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਰਾਤ ਦੀ ਡਿਊਟੀ ਕਰ ਰਹੇ ਸਫ਼ਾਈ ਕਰਮਚਾਰੀਆਂ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਜਾਣਕਾਰੀ ਲਈ।

ਸ. ਬੈਂਸ ਨੇ ਕਿਹਾ ਕਿ ਹੈਰੀਟੇਜ ਸਟਰੀਟ ਮੁੜ ਆਪਣੀ ਚਮਕ ਹਾਸਲ ਕਰੇਗੀ ਅਤੇ ਵਾਲਡ ਸਿਟੀ ਦੇ ਅਹਿਮ ਇਲਾਕਿਆਂ ਵਿੱਚ ਰੋਜ਼ਾਨਾ ਸਫ਼ਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜਦੋਂ ਕੂੜੇ ਦੇ ਢੇਰ ਖਤਮ ਹੋ ਜਾਣਗੇ ਤਾਂ ਆਵਾਰਾ ਪਸ਼ੂ ਵੀ ਸੜਕਾਂ ਤੋਂ ਦੂਰ ਹੋ ਜਾਣਗੇ।

ਉਨ੍ਹਾਂ ਜ਼ੋਰ ਦੇ ਕੇ ਕਿਹਾ, “ਮੈਂ ਇਸ ਪਵਿੱਤਰ ਸ਼ਹਿਰ ਦੀਆਂ ਸੜਕਾਂ `ਤੇ ਇੱਕ ਵੀ ਰੈਪਰ, ਲਿਫਾਫਾ ਜਾਂ ਪਲਾਸਟਿਕ ਦੀ ਬੋਤਲ ਨਹੀਂ ਦੇਖਣਾ ਚਾਹੁੰਦਾ।” ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀਆਂ ਟੀਮਾਂ ਰਾਤ 10:00 ਵਜੇ ਤੋਂ ਰਾਤ 2:00 ਵਜੇ ਤੱਕ ਸਫ਼ਾਈ ਕਰਦੀਆਂ ਹਨ ਪਰ ਜਦੋਂ ਲੋਕ ਆਪਣੀਆਂ ਬਾਲਕਨੀਆਂ ਅਤੇ ਛੱਤਾਂ ਤੋਂ ਕੂੜਾ ਸੁੱਟਦੇ ਹਨ ਤਾਂ ਉਨ੍ਹਾਂ ਦੀ ਮਿਹਨਤ ਵਿਅਰਥ ਹੋ ਜਾਂਦੀ ਹੈ।

ਉਨ੍ਹਾਂ ਕਿਹਾ, “ਜਦੋਂ ਪੂਰਾ ਸ਼ਹਿਰ ਸੁੱਤਾ ਹੁੰਦਾ ਹੈ, ਉਦੋਂ ਸਫ਼ਾਈ ਕਰਮਚਾਰੀ ਆਪਣੀ ਡਿਊਟੀ ਨਿਭਾ ਰਹੇ ਹੁੰਦੇ ਹਨ। ਘੱਟੋ-ਘੱਟ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਘਰਾਂ ਦੀਆਂ ਖਿੜਕੀਆਂ ਅਤੇ ਬਾਲਕਨੀਆਂ ਤੋਂ ਸੜਕਾਂ ‘ਤੇ ਕੂੜਾ ਨਾ ਸੁੱਟੀਏ।”

ਸ. ਬੈਂਸ ਨੇ ਕਿਹਾ ਕਿ ਅੰਮ੍ਰਿਤਸਰ ਦੀ ਸਫ਼ਾਈ ਸਿਰਫ਼ ਨਾਗਰਿਕ ਫਰਜ਼ ਨਹੀਂ ਹੈ। ਗੁਰੂ ਸਾਹਿਬ ਨਾਲ ਸਬੰਧਤ ਇਸ ਪਵਿੱਤਰ ਨਗਰੀ ਦੀ ਸੇਵਾ ਕਰਨਾ ਸਾਡੇ ਲਈ ਸੇਵਾ ਭਾਵਨਾ ਦਾ ਪ੍ਰਤੀਕ ਹੈ।

ਇਸ ਦੇ ਨਾਲ ਹੀ ਸਥਾਨਕ ਸਰਕਾਰਾਂ ਮੰਤਰੀ ਅੱਜ ਸਵੇਰੇ 8:00 ਵਜੇ ਤੋਂ ਹੀ ਸਥਾਨਕ ਵਿਧਾਇਕ, ਮੇਅਰ, ਕਮਿਸ਼ਨਰ ਅਤੇ ਸੀਨੀਅਰ ਅਧਿਕਾਰੀਆਂ ਨਾਲ ਮੈਦਾਨ ਵਿੱਚ ਮੌਜੂਦ ਰਹੇ। ਉਨ੍ਹਾਂ ਨੇ ਘਰ-ਘਰ ਜਾ ਕੇ ਨਿਰੀਖਣ ਕੀਤਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਕੇ ਸਮੱਸਿਆਵਾਂ ਦੇ ਹੱਲ ਯਕੀਨੀ ਬਣਾਏ।

ਸ. ਬੈਂਸ ਨੇ ਕਿਹਾ ਕਿ “ਮਿਸ਼ਨ ਕਲੀਨ ਪੰਜਾਬ” ਦਫ਼ਤਰਾਂ ਵਿੱਚ ਬੈਠ ਕੇ ਨਹੀਂ, ਸਗੋਂ ਸੜਕਾਂ ‘ਤੇ ਉਤਰ ਕੇ ਚਲਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੇ ਰਾਤਰੀ ਨਿਰੀਖਣ ਦੀ ਵੀਡੀਓ ਵੱਧ ਤੋਂ ਵੱਧ ਸਾਂਝੀ ਕਰਨ ਤਾਂ ਜੋ ਸਾਂਝੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕੀਤਾ ਜਾ ਸਕੇ।

ਉਨ੍ਹਾਂ ਕਿਹਾ, “ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਹ ਮੁਹਿੰਮ ਸਫ਼ਲ ਨਹੀਂ ਹੋ ਸਕਦੀ। ਜਿੰਨਾ ਸਾਫ਼-ਸੁਥਰਾ ਅੰਮ੍ਰਿਤਸਰ ਹੋਵੇਗਾ, ਉਨ੍ਹੇ ਹੀ ਵੱਧ ਸ਼ਰਧਾਲੂ ਅਤੇ ਸੈਲਾਨੀ ਇੱਥੇ ਆਉਣਗੇ।”

ਇਸ ਮੌਕੇ ਉਨ੍ਹਾਂ ਨਾਲ ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਡਾ. ਅਜੇ ਗੁਪਤਾ, ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਸ੍ਰੀ ਜਤਿੰਦਰ ਸਿੰਘ ਮੋਤੀ ਭਾਟੀਆ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਕਮਿਸ਼ਨਰ ਨਗਰ ਨਿਗਮ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ. ਗੁਰਪ੍ਰੀਤ ਸਿੰਘ ਭੁੱਲਰ, ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਸ੍ਰੀ ਕਰਮਜੀਤ ਸਿੰਘ ਰਿੰਟੂ ਸਮੇਤ ਹੋਰ ਅਧਿਕਾਰੀ ਅਤੇ ਆਗੂ ਹਾਜ਼ਰ ਸਨ।

Tags: BREAKING NEWSHarjot Singh BainsLatest Punjab newsLatest Punjab news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

by Jaspreet Kaur
June 16, 2026
0

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ - ਮੰਤਰੀ ਸੌਂਦ ਨੇ ਲੋਕ...

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

by Ankit
June 16, 2026
0

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ...

ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

by Jaspreet Kaur
June 16, 2026
0

ਮਾਨਸਾ 'ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ - ਦੋ ਦਿਨ ਪਹਿਲਾਂ ਹੀ ਛੁੱਟੀ 'ਤੇ ਆਇਆ ਸੀ ਘਰ...

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

by Ankit
June 16, 2026
0

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

by Jaspreet Kaur
June 16, 2026
0

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ - ਮੰਤਰੀ ਸੌਂਦ ਨੇ ਲੋਕ...

Most Popular

CM ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ, ਪੜ੍ਹੋ ਵੇਰਵਾ

CM ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ, ਪੜ੍ਹੋ ਵੇਰਵਾ

by Jaspreet Kaur
2 weeks ago
0

CM ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ, ਪੜ੍ਹੋ ਵੇਰਵਾ - ਪੁਰਾਣਾ ਠੇਕੇਦਾਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 