ਹਰਸਿਮਰਤ ਕੌਰ ਬਾਦਲ ਨੇ ਬਰਨਾਲਾ ਬਾਈਪਾਸ ਫਲਾਈਓਵਰ ਮੁਕੰਮਲ ਕਰਨ ਮੰਗਿਆ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਸਹਿਯੋਗ
ਚੰਡੀਗੜ੍ਹ, 3 ਜਨਵਰੀ (ਵਿਸ਼ਵ ਵਾਰਤਾ)-: ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਜ਼ਿਲ੍ਹੇ ਵਿਚ ਬਰਨਾਲਾ ਬਾਈਪਾਸ ’ਤੇ ਫਲਾਈਓਵਰ ਦੀ ਉਸਾਰੀ ਮੁਕੰਮਲ ਕਰਨ ਵਾਸਤੇ ਕੇ਼ਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਦਾ ਸਹਿਯੋਗ ਮੰਗਿਆ ਹੈ। ਉਹਨਾਂ ਕਿਹਾ ਕਿ ਬਠਿੰਡਾ-ਚੰਡੀਗੜ੍ਹ ਰੋਡ ’ਤੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾਸੀ ਜਿਸ ਕਾਰਨ ਇਹ ਪ੍ਰਾਜੈਕਟ ਲਿਆਂਦਾ ਗਿਆ ਹੈ ਜਿਸਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਮੁਸ਼ਕਿਲਾਂ ਤੋਂ ਨਿਜਾਤਮਿਲੇਗੀ।
ਸ੍ਰੀ ਗਡਕਰੀ ਨੂੰ ਲਿਖੇ ਪੱਤਰ ਵਿਚ ਸਰਦਾਰਨੀ ਬਾਦਲ ਨੇ ਕਿਹਾਕਿ ਭਾਰਤ ਸਰਕਾਰ ਨੇ ਫਲਾਈ ਓਵਰ ਦੀ ਉਸਾਰੀ ਵਾਸਤੇ ਪ੍ਰਵਾਨਗੀ ਦੇ ਦਿੱਤੀ ਹੈ ਤੇ ਇਹ ਮਾਮਲਾ 7 ਸਤੰਬਰ 2021 ਨੂੰ ਮੰਤਰੀ ਵੱਲੋਂ ਵਿਚਾਰਿਆ ਵੀ ਗਿਆ ਹੈ।