• Latest
  • Trending
PUNJAB NEWS: ਹਰਸਿਮਰਤ ਕੌਰ ਬਾਦਲ ਨੇ ਬਜਟ ਵਿਚ ਕਿਸਾਨਾਂ ਨੂੰ ਪੂਰੀ ਤਰ੍ਹਾਂ ਅਣਡਿੱਠ ਕਰਨ ਦੀ ਕੀਤੀ ਨਿਖੇਧੀ

PUNJAB NEWS: ਹਰਸਿਮਰਤ ਕੌਰ ਬਾਦਲ ਨੇ ਬਜਟ ਵਿਚ ਕਿਸਾਨਾਂ ਨੂੰ ਪੂਰੀ ਤਰ੍ਹਾਂ ਅਣਡਿੱਠ ਕਰਨ ਦੀ ਕੀਤੀ ਨਿਖੇਧੀ

2 years ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

2 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

2 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

2 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

2 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

3 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

4 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

5 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Sunday, November 8, 2026
No Result
View All Result
22 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS: ਹਰਸਿਮਰਤ ਕੌਰ ਬਾਦਲ ਨੇ ਬਜਟ ਵਿਚ ਕਿਸਾਨਾਂ ਨੂੰ ਪੂਰੀ ਤਰ੍ਹਾਂ ਅਣਡਿੱਠ ਕਰਨ ਦੀ ਕੀਤੀ ਨਿਖੇਧੀ

July 26, 2024
in ਪੰਜਾਬ
PUNJAB NEWS: ਹਰਸਿਮਰਤ ਕੌਰ ਬਾਦਲ ਨੇ ਬਜਟ ਵਿਚ ਕਿਸਾਨਾਂ ਨੂੰ ਪੂਰੀ ਤਰ੍ਹਾਂ ਅਣਡਿੱਠ ਕਰਨ ਦੀ ਕੀਤੀ ਨਿਖੇਧੀ

PUNJAB NEWS: ਹਰਸਿਮਰਤ ਕੌਰ ਬਾਦਲ ਨੇ ਬਜਟ ਵਿਚ ਕਿਸਾਨਾਂ ਨੂੰ ਪੂਰੀ ਤਰ੍ਹਾਂ ਅਣਡਿੱਠ ਕਰਨ ਦੀ ਕੀਤੀ ਨਿਖੇਧੀ, ਵਪਾਰ ਲਈ ਵਾਹਗਾ ਸਰਹੱਦ ਖੋਲ੍ਹਣ, ਸਾਈਕਲ ਤੇ ਖੇਡ ਸਨੱਅਤ ਨੂੰ ਰਿਆਇਤਾਂ ਦੇਣ ਅਤੇ ਪੰਜਾਬ ਦਾ ਆਰ ਡੀ ਐਫ ਬਕਾਇਆ ਜਾਰੀ ਕਰਨ ਦੀ ਕੀਤੀ ਮੰਗ

ਕੇਂਦਰੀ ਬਜਟ ’ਤੇ ਆਪਣੇ ਭਾਸ਼ਣ ਦੌਰਾਨ ਇਤਿਹਾਸਕ ਗਲਤੀਆਂ ਦਰੁੱਸਤ ਕਰਨ ਦੀ ਵੀ ਕੀਤੀ ਮੰਗ, ਕਿਹਾ ਕਿ 8 ਐਮ ਏ ਐਫ ਪਾਣੀ ਰਾਜਸਥਾਨ ਨੂੰ ਦੇਣ ਲਈ ਪੰਜਾਬ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਚੰਡੀਗੜ੍ਹ ਪੰਜਾਬ ਨੂੰ ਦਿੱਤਾ ਜਾਵੇ

ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਬਜਟ ਵਿਚ ਕਿਸਾਨਾਂ ਨੂੰ ਪੂਰੀ ਤਰ੍ਹਾਂ ਅਣਡਿੱਠ ਕਰਨ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਫਸਲਾਂ ’ਤੇ ਐਮ ਐਸ ਪੀ ਨਾ ਦੇਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਜਦੋਂ ਤੱਕ ਅਜਿਹਾ ਨਹੀਂ ਹੁੰਦਾ ਭਾਵ ਅੰਤਰ ਸਕੀਮ ਲਾਗੂ ਕੀਤੀ ਜਾਵੇ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਕੌਮਾਂਤਰੀ ਵਪਾਰ ਲਈ ਵਾਹਗਾ ਸਰਹੱਦ ਖੋਲ੍ਹੀ ਜਾਵੇ, ਸਾਈਕਲ ਅਤੇ ਖੇਡ ਉਦਯੋਗਿਕ ਨੂੰ ਰਿਆਇਤਾਂ ਦਿੱਤੀਆਂ ਜਾਣ ਅਤੇ ਪੰਜਾਬ ਦਾ ਰੋਕਿਆ ਪੇਂਡੂ ਵਿਕਾਸ ਫੰਡ (ਆਰ ਡੀ ਐਫ) ਅਤੇ ਸਰਵ ਸਿੱਖਿਆ ਅਭਿਆਨ ਦਾ ਬਕਾਇਆ ਪੰਜਾਬ ਨੂੰ ਜਾਰੀ ਕੀਤਾ ਜਾਵੇ।
ਬਜਟ ’ਤੇ ਬੋਲਦਿਆਂ ਬਠਿੰਡਾ ਦੇ ਐਮ ਪੀ ਨੇ ਪੰਜਾਬ ਨਾਲ ਹੋਈਆਂ ਇਤਿਹਾਸਕ ਗਲਤੀਆਂ ਨੂੰ ਦਰੁੱਸਤ ਕੀਤੇ ਜਾਣ ਦੀ ਵੀ ਮੰਗ ਕੀਤੀ ਤੇ ਕਿਹਾ ਕਿ ਰਾਜਸਥਾਨ ਨੂੰ ਦਿੱਤੇ 8 ਐਮ ਏ ਐਫ ਪਾਣੀ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਚੰਡੀਗੜ੍ਹ ਨੂੰ ਪੰਜਾਬ ਨੂੰ ਦਿੱਤਾ ਜਾਵੇ।

ਸਰਦਾਰਨੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਇਹ ’ਸਰਕਾਰ ਬਚਾਓ ਬਜਟ 2024’ ਹੈ ਜਿਸ ਵਿਚ ਕਿਸਾਨਾਂ, ਗਰੀਬਾਂ, ਔਰਤਾਂ ਅਤੇ ਨੌਜਵਾਨਾਂ ਨਾਲ ਵਿਤਕਰਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਬਜਟ ਸਿਰਫ ਭਾਜਪਾ ਨਾਲ ਰਲ ਕੇ ਆਂਧਰਾ ਪ੍ਰਦੇਸ਼ ਅਤੇ ਬਿਹਾਰ ਵਿਚ ਸਰਕਾਰ ਚਲਾ ਰਹੇ ਗਠਜੋੜ ਦੇ ਦੋ ਭਾਈਵਾਲਾਂ ਦੀ ਸੇਵਾ ਵਾਲਾ ਹੈ ਕਿਉਂਕਿ ਉਹਨਾਂ ਨੂੰ ਫੰਡਾਂ ਦਾ ਵੱਡਾ ਹਿੱਸਾ ਮਿਲਿਆ ਹੈ ਅਤੇ ਬਾਕੀ ਸਾਰੇ ਰਾਜਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ ਹੈ।

ਐਮ ਪੀ ਨੇ ਆਪਣੇ ਦਮਦਾਰ ਭਾਸ਼ਣ ਵਿਚ ਕਿਹਾ ਕਿ ਇਹ ਵੀ ਹੈਰਾਨੀ ਵਾਲੀ ਗੱਲ ਹੈ ਕਿ ਹੜ੍ਹਾਂ ਤੇ ਧਾਰਮਿਕ ਸਥਾਨਾਂ ਵਾਲੇ ਸਰਕਟਾਂ ਨੂੰ ਵੀ ਵਿਤਕਰੇ ਰਹਿਤ ਨਹੀਂ ਛੱਡਿਆ ਗਿਆ। ਉਹਨਾਂ ਕਿਹਾ ਕਿ ਹੋਰ ਧਾਰਮਿਕ ਸਰਕਟਾਂ ਤੇ ਅਸਥਾਨਾਂ ਲਈ ਵਿਸ਼ੇਸ਼ ਗ੍ਰਾਂਟ ਦਿੱਤੀ ਗਈ ਹੈ ਪਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਜਿਥੇ ਰੋਜ਼ਾਨਾ ਦੁਨੀਆਂ ਭਰ ਤੋਂ ਦੋ ਲੱਖ ਤੋਂ ਵੱਧ ਸ਼ਰਧਾਲੂ ਨਤਮਸਤਕ ਹੁੰਦੇ ਹਨ, ਲਈ ਧਾਰਮਿਕ ਟੂਰਿਜ਼ਮ ਫੰਡ ਵਿਚੋਂ ਕੋਈ ਗ੍ਰਾਂਟ ਨਹੀਂ ਦਿੱਤੀ ਗਈ। ਉਹਨਾਂ ਕਿਹਾ ਕਿ ਇਸੇ ਤਰੀਕੇ ਕੁਦਰਤੀ ਆਫਤਾਂ ਦੇ ਮਾਮਲੇ ਵਿਚ ਵੀ ਮਨਪਸੰਦ ਵਾਲਿਆਂ ਲਈ ਗ੍ਰਾਂਟਾਂ ਦਿੱਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਨੂੰ ਹੜ੍ਹਾਂ ਵਾਸਤੇ ਰਾਹਤ ਦਿੱਤੀ ਗਈ ਹੈ ਪਰ ਪੰਜਾਬ ਜਿਥੇ ਹਿਮਾਚਲ ਪ੍ਰਦੇਸ਼ ਵਿਚ ਡੈਮਾਂ ਦੇ ਫਲੱਡ ਗੇਟ ਖੋਲ੍ਹਣ ’ਤੇ ਹੜ੍ਹ ਆਉਂਦੇ ਹਨ, ਨੂੰ ਵਿਸਾਰ ਦਿੱਤਾ ਗਿਆ ਹੈ। ਉਹਨਾਂ ਕੇਂਦਰ ਨੂੰ ਸਵਾਲ ਕੀਤਾ ਕਿ ਕੀ ਪੰਜਾਬ ਉਹਨਾਂ ਲਈ ਦੁਸ਼ਮਣ ਹੈ ? ਉਹਨਾਂ ਕਿਹਾ ਕਿ ਜਦੋਂ ਹੜ੍ਹ ਆਉਂਦੇ ਹਨ ਤਾਂ ਪੰਜਾਬ ਪੀੜਤ ਹੁੰਦਾ ਹੈ ਤੇ ਜਦੋਂ ਪਾਣੀ ਦੀ ਘਾਟ ਹੁੰਦੀ ਹੈ ਤਾਂ ਕਾਂਗਰਸ, ਭਾਜਪਾ ਤੇ ਆਮ ਆਦਮੀ ਪਾਰਟੀ (ਆਪ) ਸਮੇਤ ਸਾਰੀਆਂ ਪਾਰਟੀਆਂ ਐਸ ਵਾਈ ਐਲ ਦੀ ਉਸਾਰੀ ਦੀ ਮੰਗ ਕਰਨ ਲੱਗ ਪੈਂਦੀਆਂ ਹਨ ਤਾਂ ਜੋ ਪੰਜਾਬ ਤੋਂ ਇਸਦੇ ਦਰਿਆਈ ਪਾਣੀ ਖੋਹੇ ਜਾ ਸਕਣ।

ਸਰਦਾਰਨੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪਿਛਲੇ 70 ਸਾਲਾਂ ਤੋਂ 8 ਐਮ ਏ ਐਫ ਪਾਣੀ ਰਾਜਸਥਾਨ ਨੂੰ ਦਿੱਤਾ ਜਾ ਰਿਹਾ ਹੈ ਤੇ ਮੰਗ ਕੀਤੀ ਕਿ ਜਾਂ ਤਾਂ ਪਾਣੀ ਰੋਕਿਆ ਜਾਵੇ ਜਾਂ ਫਿਰ ਇਸਦਾ ਪੰਜਾਬ ਨੂੰ ਮੁਆਵਜ਼ਾ ਦਿੱਤਾ ਜਾਵੇ।

ਪਿਛਲੇ ਇਕ ਦਹਾਕੇ ਵਿਚ ਕਿਸਾਨਾਂ ਦੀ ਆਮਦਨ ਵਿਚ ਆਈ ਗਿਰਾਵਟ ਦਾ ਜ਼ਿਕਰ ਕਰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਐਨ ਡੀ ਏ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਕੀਤੀ ਜਾਵੇਗੀ ਪਰ ਸੱਚਾਈ ਇਹ ਹੈ ਕਿ ਖੇਤੀ ਵਿਕਾਸ ਦਰ ਜੋ 2022-23 ਵਿਚ 4.7 ਫੀਸਦੀ ਸੀ ਜੋ ਹੁਣ 1.4 ਫੀਸਦੀ ਰਹਿ ਗਈ ਹੈ।
ਖੇਤੀ ਲਾਗਤ ਦੀ ਗੱਲ ਕਰਦਿਆਂ ਉਹਨਾਂ ਕਿਹਾ ਕਿ ਕਣਕ ਦੇ ਬੀਜ ਦਾ 40 ਕਿਲੋ ਦਾ ਥੈਲਾ ਪਹਿਲਾਂ 800 ਰੁਪਏ ਦਾ ਸੀ, ਫਿਰ 2016 ਵਿਚ 1200 ਹੋ ਗਿਆ ਤੇ ਹੁਣ ਇਸਦੀ ਕੀਮਤ 2000 ਰੁਪਏ ਹੋ ਗਈ ਹੈ। ਉਹਨਾਂ ਕਿਹਾ ਕਿ ਇਸ ਅਰਸੇ ਦੌਰਾਨ ਖਾਦਾਂ ਦੀ ਕੀਮਤ ਤਿੰਨ ਗੁਣਾ ਹੋ ਗਈ ਹੈ।

ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਦੀ ਮੰਗ ਕਰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਐਮ ਐਸ ਪੀ ਨੂੰ ਉਤਪਾਦਨ ’ਤੇ ਲਾਗਤ ਵਿਚ 50 ਫੀਸਦੀ ਮੁਨਾਫਾ ਜੋੜ ਕੇ ਗਿਣਿਆ ਜਾਵੇ। ਉਹਨਾਂ ਕਿਹਾ ਕਿ ਜਦੋਂ ਤੱਕ ਅਜਿਹਾ ਨਹੀਂ ਹੁੰਦਾ ਤਾਂ ਭਾਵ ਅੰਤਰ ਸਕੀਮ ਲਾਗੂ ਕੀਤੀ ਜਾਵੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨਾਂ ਨੂੰ ਜੋ ਜਿਣਸ ਘੱਟ ਕੀਮਤ ’ਤੇ ਵੇਚੀ ਹੈ, ਉਸਦਾ ਮੁਆਵਜ਼ਾ ਮਿਲ ਸਕੇ।

ਸਰਦਾਰਨੀ ਬਾਦਲ ਨੇ ਕਿਹਾ ਕਿ ਇਸੇ ਤਰੀਕੇ ਮਨਰੇਗਾ ਦੀਆਂ ਦਰਾਂ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ ਅਤੇ ਯੂਰੀਆ ਸਬਸਿਡੀ ਪਿਛਲੇ ਸਾਲ ਦੇ ਮੁਕਾਬਲੇ 7.4 ਫੀਸਦੀ ਘਟਾ ਦਿੱਤੀ ਗਈ ਹੈ ਤੇ ਨਿਊਟ੍ਰੀਐਂਟ ਆਧਾਰਿਤ ਸਬਸਿਡੀ ਵਿਚ 25 ਫੀਸਦੀ ਕਟੌਤੀ ਕਰ ਦਿੱਤੀ ਗਈ ਹੈ।
ਉਹਨਾਂ ਕਿਹਾ ਕਿ ਪੀ ਐਮ ਗਰੀਬ ਕਲਿਆਣ ਯੋਜਨਾ ਵਰਗੇ ਪ੍ਰੋਗਰਾਮਾਂ ਲਈ ਬਜਟ ਵਿਚ ਫੰਡ ਪਿਛਲੇ ਸਾਲ ਦੇ ਮੁਕਾਬਲੇ 3.3 ਫੀਸਦੀ ਘਟਾ ਦਿੱਤਾ ਗਿਆ ਹੈ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਨਾ ਤਾਂ ਮਨਰੇਗਾ ਦੇ ਦਿਨਾਂ ਵਿਚ ਅਤੇ ਨਾ ਹੀ ਮਿਲਦੇ ਮਾਣ ਭੱਤੇ ਵਿਚ ਕੋਈ ਵਾਧਾ ਕੀਤਾ ਗਿਆ ਹੈ। ਉਹਨਾਂ ਨੇ ਐਸ ਸੀ ਭਲਾਈ ਵਾਸਤੇ ਪੰਜਾਬ ਨੂੰ ਵਾਧੂ ਫੰਡ ਦੇਣ ਦੀ ਵੀ ਮੰਗ ਕੀਤੀ ਕਿਉਂਕਿ ਦੇਸ਼ ਵਿਚ ਸਭ ਤੋਂ ਵੱਧ ਐਸ ਸੀ ਆਬਾਦੀ ਪੰਜਾਬ ਵਿਚ ਹੈ।

ਪੰਜਾਬ ਦੇ ਗੁਆਂਢੀ ਪਹਾੜੀ ਰਾਜਾਂ ਨੂੰ ਦਿੱਤੀਆਂ ਟੈਕਸ ਰਿਆਇਤਾਂ ਕਾਰਣ ਪੰਜਾਬ ਵਿਚ ਉਦਯੋਗਿਕ ਖੇਤਰ ਵਿਚ ਆਈ ਗਿਰਾਵਟ ਦਾ ਜ਼ਿਕਰ ਕਰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਵਿੱਤ ਮੰਤਰੀ ਨੇ ਹਾਲ ਹੀ ਵਿਚ ਲੁਧਿਆਣਾ ਦੇ ਆਪਣੇ ਦੌਰ ਵਾਅਦਾ ਕੀਤਾ ਸੀ ਕਿ ਸੋਧ ਸੈਕਟਰ 43 ਬੀ (ਐਚ) ਆਈ ਟੀ ਐਕਟ ਖਤਮ ਕੀਤੀ ਜਾਵੇਗੀ ਜਿਸ ਤਹਿਤ ਕੰਪਨੀਆਂ ਲਈ ਐਮ ਐਸ ਐਮ ਈ ਵੈਂਡਰਾਂ ਨੂੰ 44 ਦਿਨਾਂ ਵਿਚ ਅਦਾਇਗੀ ਕਰਨੀ ਲਾਜ਼ਮੀ ਹੁੰਦੀ ਹੈ ਤਾਂ ਜੋ ਉਹ ਇਨਕਮ ਟੈਕਸ ਡਿਡਕਸ਼ਨ ਹਾਸਲ ਕਰ ਸਕਣ ਨਹੀਂ ਤਾਂ ਫਿਰ ਆਪਣੀ ਟੈਕਸਯੋਗ ਆਮਦਨ ਵਿਚੋਂ ਇਹ ਡਿਡਕਸ਼ਨ ਲੈਣ ਦਾ ਅਧਿਕਾਰ ਖਤਮ ਹੋ ਜਾਂਦਾ ਹੈ। ਉਹਨਾਂ ਨੇ ਕਿਹਾ ਕਿ ਇਹ ਵਾਅਦਾ ਵੀ ਬਜਟ ਵਿਚ ਪੂਰਾ ਨਹੀਂ ਕੀਤਾ ਗਿਆ। ਉਹਨਾਂ ਨੇ ਬੇਰੋਜ਼ਗਾਰੀ ਅਤੇ ਨਸ਼ਿਆਂ ਦੇ ਪਸਾਰ ਬਾਰੇ ਵੀ ਗੱਲ ਕੀਤੀ ਤੇ ਇਹਨਾਂ ਮੁੱਦਿਆਂ ਨਾਲ ਨਜਿੱਠਣ ਵਾਸਤੇ ਫੰਡ ਦੇਣ ਦੀ ਵੀ ਮੰਗ ਕੀਤੀ ਤੇ ਇਹ ਵੀ ਦੱਸਿਆ ਕਿ ਕਿਵੇਂ ਆਈ ਸੀ ਡੀ ਐਸ ਪ੍ਰੋਗਰਾਮ ਵਿਚ ਵਿਆਪਕ ਭ੍ਰਿਸ਼ਟਾਚਾਰ ਹੈ ਜਿਸ ਤਹਿਤ ਦੁੱਧ ਪਿਆਉਂਦੀਆਂ ਮਾਵਾਂ ਤੇ ਬੱਚਿਆਂ ਵਾਸਤੇ ਖਾਣਾ ਬਣਾਉਣ ਦਾ ਸਰਕਾਰੀ ਠੇਕਾ ਖਤਮ ਕਰ ਕੇ ਇਹ ਕੰਮ ਪੰਜਾਬ ਵਿਚ ਪ੍ਰਾਈਵੇਟ ਕੰਪਨੀਆਂ ਹਵਾਲੇ ਕਰ ਦਿੱਤਾ ਗਿਆ ਹੈ।

Tags: BREAKING NEWSPUNJABpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
November 8, 2026
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ,8  ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

Most Popular

CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ

CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ

by Ranjit Singh
2 weeks ago
0

CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ - ਚੋਣਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 