ਚੰਡੀਗੜ•/20 ਦਸੰਬਰ:ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸਿਵਲ ਹਵਾਬਾਜ਼ੀ ਮੰਤਰਾਲੇ ਨੂੰ ਗੁਜਾਰਿਸ਼ ਕੀਤੀ ਹੈ ਕਿ ਇਤਿਹਾਸਕ ਸ਼ਹਿਰ ਅੰਮ੍ਰਿਤਸਰ ਅਤੇ ਪੰਜਾਬ ਦੇ ਦੂਜੇ ਹਿੱਸਿਆਂ ਵਿਚ ਆਉਣ ਵਾਲੇ ਪਰਵਾਸੀਆਂ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਅੰਮ੍ਰਿਤਸਰ ਅਤੇ ਬਰਮਿੰਘਮ ਵਿਚਕਾਰ ਸਿੱਧੀ ਉਡਾਣ ਦੁਬਾਰਾ ਤੋਂ ਸ਼ੁਰੂ ਕੀਤੀ ਜਾਵੇ।
ਇਸ ਸੰਬੰਧੀ ਕੇਂਦਰੀ ਮੰਤਰੀ ਨੇ ਸਿਵਲ ਹਵਾਬਾਜ਼ੀ ਦੇ ਕੇਂਦਰੀ ਰਾਜ ਮੰਤਰੀ ਜੈਅੰਤ ਸਿਨਹਾ ਨੂੰ ਪੱਤਰ ਲਿਖ ਕੇ ਜਾਣਕਾਰੀ ਦਿੱਤੀ ਹੈ ਕਿ ਬਰਮਿੰਘਮ ਅਤੇ ਅੰਮ੍ਰਿਤਸਰ ਵਿਚਾਲੇ ਕੋਈ ਸਿੱਧੀ ਉਡਾਣ ਨਾ ਹੋਣ ਕਰਕੇ ਪੰਜਾਬੀਆਂ ਅਤੇ ਪਰਵਾਸੀਆਂ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਬਾਰੇ ਉਹਨਾਂ ਨੂੰ ਲਗਾਤਾਰ ਅਰਜ਼ੀਆਂ ਮਿਲ ਰਹੀਆਂ ਹਨ। ਬੀਬੀ ਬਾਦਲ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਪੰਜਾਬ ਪਰਵਾਸ ਕਰਕੇ ਤੋਂ ਗਏ ਵਿਅਕਤੀ ਵੱਡੀ ਗਿਣਤੀ ਵਿਚ ਬਰਮਿੰਘਮ ਅਤੇ ਉਸ ਦੇ ਆਲੇ ਦੁਆਲੇ ਰਹਿ ਰਹੇ ਹਨ ਅਤੇ ਉਹ ਵਾਰ ਵਾਰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਆਉਂਦੇ ਹਨ।
ਬੀਬੀ ਬਾਦਲ ਨੇ ਸਿਵਲ ਹਵਾਬਾਜ਼ੀ ਮੰਤਰੀ ਨੂੰ ਆਪਣੀ ਗੁਜਾਰਿਸ਼ ਉੱਤੇ ਜਲਦੀ ਕਾਰਵਾਈ ਕਰਨ ਦੀ ਬੇਨਤੀ ਕੀਤੀ। ਅੰਮ੍ਰਿਤਸਰ ਤੋਂ ਬਰਮਿੰਘਮ ਨੂੰ ਸਿੱਧੀ ਉਡਾਣ ਕੁੱਝ ਸਮਾਂ ਬੰਦ ਕਰ ਦਿੱਤੀ ਗਈ ਸੀ ਅਤੇ ਇਹ ਉਡਾਣ ਹੁਣ ਦਿੱਲੀ ਵਿੱਚ ਦੀ ਹੋ ਕੇ ਜਾਂਦੀ ਹੈ।
ਅਕਾਲੀ ਦਲ ਨੇ ਨਿਰਾਸ਼ ਤੱਤਾਂ ਨੂੰ ਆਪਣੇ ਵਿਚਾਰ ਪ੍ਰਗਟਾਵੇ ਲਈ ਪਾਰਟੀ ਪਲੇਟਫਾਰਮ ਦੀ ਵਰਤੋਂ ਕਰਨ ਦੀ ਕੀਤੀ ਅਪੀਲ
ਅਕਾਲੀ ਦਲ ਨੇ ਨਿਰਾਸ਼ ਤੱਤਾਂ ਨੂੰ ਆਪਣੇ ਵਿਚਾਰ ਪ੍ਰਗਟਾਵੇ ਲਈ ਪਾਰਟੀ ਪਲੇਟਫਾਰਮ ਦੀ ਵਰਤੋਂ ਕਰਨ ਦੀ ਕੀਤੀ ਅਪੀਲ ਨਿਰਾਸ਼ ਗਰੁੱਪ...