ਪੰਜਾਬ ਤੋਂ ਬਾਅਦ ਹੁਣ ਗੁਆਂਢੀ ਸੂਬਿਆਂ ‘ਤੇ ਵੀ ਆਮ ਆਦਮੀ ਪਾਰਟੀ ਦੀ ਨਜ਼ਰ
ਹਰਿਆਣਾ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਅਸ਼ੋਕ ਤੰਵਰ ਅੱਜ ‘ਆਪ’ ਚ ਹੋਣਗੇ ਸ਼ਾਮਿਲ
ਚੰਡੀਗੜ੍ਹ,4 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹੂੰਝਾ ਫੇਰ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਲਗਾਤਾਰ ਇਹ ਬਿਆਨ ਦਿੱਤੇ ਜਾ ਰਹੇ ਹਨ ਕਿ ਉਹਨਾਂ ਦੀ ਪਾਰਟੀ ਪੰਜਾਬ ਦੇ ਗੁਆਂਢੀ ਸੂਬਿਆਂ ਵਿੱਚ ਵੀ ਪੰਜਾਬ ਵਾਲਾ ਕਾਰਨਾਮਾ ਕਰਨ ਜਾ ਰਹੀ ਹੈ। ਇਸ ਵਿਚਾਲੇ ਖਬਰ ਸਾਹਮਣੇ ਆ ਰਹੀ ਹੈ ਕਿ ਹਰਿਆਣਾ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਡਾ.ਅਸ਼ੋਕ ਤੰਵਰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਜਾਣਗੇ। ਦੱਸ ਦਈਏ ਕਿ ਉਹ ਪਿਛਲੇ ਸਾਲ ਨਵੰਬਰ ਮਹੀਨੇ ਵਿੱਚ ਕਾਂਗਰਸ ਛੱਡ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਸਨ।