ਹਰਿਆਣਾ ‘ਚ ਵਾਪਰਿਆ ਭਿਆਨਕ ਹਾਦਸਾ : ਸਕੂਲ ਬੱਸ ਨੂੰ ਲੱਗੀ ਅੱਗ
ਚੰਡੀਗੜ੍ਹ, 11ਅਪ੍ਰੈਲ(ਵਿਸ਼ਵ ਵਾਰਤਾ)-ਅੱਜ ਸਵੇਰੇ ਹਰਿਆਣਾ ਦੇ ਪਲਵਲ ਵਿੱਚ ਇੱਕ ਖ਼ੌਫਨਾਕ ਘਟਨਾ ਵਾਪਰੀ ਹੈ। ਜਿੱਥੇ ਇੱਕ ਸਕੂਲ ਬੱਸ ਜੋ ਕਿ ਬੱਚਿਆਂ ਨਾਲ ਭਰੀ ਹੋਈ ਸੀ, ਨੂੰ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਸਮੇਂ ਦੇ ਵਿਚ ਪੂਰੀ ਬੱਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਸਕੂਲੀ ਬੱਸ ‘ਚ ਬਹੁਤ ਸਾਰੇ ਸਕੂਲ ਦੇ ਬੱਚੇ ਸਕੂਲ ਜਾ ਰਹੇ ਸਨ ਪਰ ਟਾਈਮ ਰਹਿੰਦਿਆਂ ਬੱਚਿਆਂ ਨੂੰ ਬੱਸ ਵਿੱਚੋਂ ਉਤਾਰ ਲਿਆ ਗਿਆ , ਜਿਸ ਕਾਰਨ ਕਿਸੇ ਵੀ ਬੱਚੇ ਦਾ ਕੋਈ ਨੁਕਸਾਨ ਨਹੀਂ ਹੋਇਆ।
ਅੱਗ ਲੱਗਣ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਅਤੇ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ਬੱਸ ਨੂੰ ਲੱਗੀ ਅੱਗ ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦੀ ਕੋਈ ਜਾਣਕਾਰੀ ਹਾਲੇ ਨਹੀਂ ਹੈ, ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।