ਹਰਿਆਣਾ ‘ਚ 15 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ ਰਹਿਣਗੀਆਂ ਬੰਦ
ਚੰਡੀਗੜ੍ਹ,14ਫਰਵਰੀ(ਵਿਸ਼ਵ ਵਾਰਤਾ)-ਕਿਸਾਨਾਂ ਵੱਲੋਂ 13 ਫਰਵਰੀ ਤੋਂ ਦਿੱਲੀ ਕੂਚ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਹਰਿਆਣਾ ਦੇ 7 ਜ਼ਿਲਿਆਂ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ, ਸਿਰਸਾ ‘ਚ ਇੰਟਰਨੈੱਟ ‘ਤੇ ਪਾਬੰਦੀ 15 ਫਰਵਰੀ ਦੀ ਅੱਧੀ ਰਾਤ 12 ਵਜੇ ਤੱਕ ਵਧਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਮੰਗਲਵਾਰ, 13 ਫਰਵਰੀ ਨੂੰ ਦਿੱਲੀ ਦੇ ਆਲੇ-ਦੁਆਲੇ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦੇ ਦਿੱਲੀ ਚੱਲੋ ਮਾਰਚ ਨੂੰ ਰੋਕਣ ਲਈ ਪ੍ਰਬੰਧ ਕੀਤੇ ਗਏ ਸਨ। ਦੱਸ ਦਈਏ ਕਿ ਬੀਤੇ ਦਿਨ ਕਿਸਾਨਾਂ ਵੱਲੋਂ ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਿਸ ਨੇ ਡਰੋਨ ਤੋਂ ਅੱਥਰੂ ਗੈਸ ਦੇ ਗੋਲੇ ਛੱਡੇ।