ਚੰਡੀਗੜ੍ਹ 27 ਨਵੰਬਰ (ਵਿਸ਼ਵਵਾਰਤਾ);ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਡੈਲੀਗੇਟ ਅਤੇ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਬੀਤੇ ਦਿਨ ਹਰਿਆਣਾ ਦੀ ਰਾਜਧਾਨੀ ਦਿੱਲੀ ਬਣਾਉਣ ਦੀ ਮੰਗ ਕਰਨ ਤੇ ਚੌਧਰੀ ਭੁਪਿੰਦਰ ਸਿੰਘ ਹੁੱਡਾ ਦੀ ਸਰਾਹਨਾ ਕੀਤੀ ਹੈ। ਬਡਹੇੜੀ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਆਖਿਆ ਕਿ ਇਹ ਬਹੁਤ ਹੀ ਵਧੀਆ ਸੋਚ ਹੈ ਹੁੱਡਾ ਇੱਕ ਸਿਆਣੇ ਆਗੂ ਹਨ ਜੇਕਰ ਦਿੱਲੀ ਨੂੰ ਹਰਿਆਣਾ ਦੀ ਰਾਜਧਾਨੀ ਬਣਾਉਣ ਨਾਲ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਹੋਵੇਗੀ ਜਿਸ ਨੂੰ ਪੰਜਾਬ ਵਿੱਚ ਸ਼ਾਮਿਲ ਕਰਨ ਦਾ ਕੰਮ ਵੀ ਆਸਾਨ ਹੋ ਜਾਵੇਗਾ।ਇਥੇ ਇਹ ਵਰਨਣਯੋਗ ਹੈ ਕਿ ਕਿ ਚੰਡੀਗੜ੍ਹ ਦੀ ਉਸਾਰੀ ਪੰਜਾਬ ਦੀ ਰਾਜਧਾਨੀ ਦੇ ਤੌਰ ਤੇ ਹੀ ਵਿਕਸਤ ਕੀਤਾ ਗਿਆ ਸੀ ਇਸ ਸ਼ਹਿਰ ਦੀ ਉਸਾਰੀ ਪੰਜਾਬ ਦੇ ਪੰਜਾਬੀ ਬੋਲਦੇ ਇਲਾਕੇ ਅਤੇ ਸਿੱਖਾਂ ਦੀ ਬਹੁਤਾਤ ਵਾਲੇ ਪਿੰਡਾਂ ਨੂੰ ਉਜਾੜਨ ਤੋਂ ਬਾਅਦ ਪੰਜਾਬ ਦੀ ਰਾਜਧਾਨੀ ਲਈ ਹੀ ਕੀਤੀ ਗਈ ਸੀ।ਬਡਹੇੜੀ ਜੋ ਚੰਡੀਗੜ੍ਹ ਦੀ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਵੀ ਹਨ ਨੇ ਆਖਿਆ ਕਿ ਕੇਂਦਰੀ ਸ਼ਾਸ਼ਤ ਪ੍ਰਦੇਸ਼ ਹੋਣ ਕਾਰਨ ਚੰਡੀਗੜ੍ਹ ਦੇ ਪਿੰਡਾਂ ਦੇ ਲੋਕਾਂ ਨੂੰ ਉਹਨਾਂ ਦੇ ਹੱਕ ਨਹੀਂ ਮਿਲ ਰਹੇ ਕਿਉਂਕਿ ਚੰਡੀਗੜ੍ਹ ਕੇਂਦਰੀ ਸਰਕਾਰ ਦੇ ਅਧੀਨ ਹੋਣ ਕਾਰਨ ਚੰਡੀਗੜ੍ਹ ਦੇ ਵਾਸੀਆਂ ਨੂੰ ਸਰਕਾਰੀ ਕੰਮਕਾਜ ਵਿੱਚ ਬਹੁਤ ਮੁਸ਼ਕਲ ਪੇਸ਼ ਆਉਂਦੀ ਹੈ ਚੰਡੀਗੜ੍ਹ ਨੂੰ ਪੰਜਾਬ ਰਾਜ ਵਿੱਚ ਸ਼ਾਮਿਲ ਕਰਨ ਨਾਲ ਪੰਜਾਬ, ਪੰਜਾਬੀਆਂ ਅਤੇ ਪੰਜਾਬੀ ਮਾਂ ਬੋਲੀ ਨਾਲ ਵੀ ਇਨਸਾਫ਼ ਹੋ ਸਕੇਗਾ । ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਸ ਕਾਰਜ ਨੂੰ ਅਮਲੀ ਰੂਪ ਦਿਵਾਉਣ ਲਈ ਕੇਂਦਰ ਸਰਕਾਰ ਨੂੰ ਪਹੁੰਚ ਕਰਨੀ ਚਾਹੀਦੀ ਹੈ । ਬਡਹੇੜੀ ਨੇ ਆਖਿਆ ਕਿ ਹਰਿਆਣਾ ਦੇ ਲੋਕਾਂ ਨੂੰ ਜਿਹਨਾਂ ਦਾ ਦਿੱਲੀ ਸ਼ਹਿਰ ਨਾਲ਼ ਵਾਸਤਾ ਬਹੁਤਾ ਪੈਂਦਾ ਹੈ ਨੂੰ ਕੰਮਕਾਜ ਵਿੱਚ ਆਸਾਨੀ ਹੋਵੇਗੀ ਇਸ ਸਬੰਧੀ ਚੌਧਰੀ ਭੁਪਿੰਦਰ ਸਿੰਘ ਹੁੱਡਾ ਦੀ ਮੰਗ ਬਿਲਕੁਲ ਸਹੀ ਦਿਸ਼ਾ ਵੱਲ ਚੁੱਕਿਆ ਕਦਮ ਹੈ ।