ਹਰਿਆਣਾ ਦੀ ਵੱਖਰੀ ਵਿਧਾਨ ਸਭਾ ਲਈ ਚੰਡੀਗੜ੍ਹ ‘ਚ ਜ਼ਮੀਨ ਦੇ ਮੁੱਦੇ ‘ਤੇ ਭਖੀ ਸਿਆਸਤ
ਸੁਖਬੀਰ ਬਾਦਲ ਨੇ ਸੱਦੀ ਮੀਟਿੰਗ , ਪੜ੍ਹੋ ਕਦੋਂ ਤੇ ਕਿੱਥੇ
ਚੰਡੀਗੜ੍ਹ, 21ਨਵੰਬਰ(ਵਿਸ਼ਵ ਵਾਰਤਾ)-ਹਰਿਆਣਾ ਵੱਲੋਂ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਬਣਾਉਣ ਲਈ ਜ਼ਮੀਨ ਦੀ ਮੰਗ ਤੋਂ ਬਾਅਦ ਪੰਜਾਬ ਵਿੱਚ ਵੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਬਣਾਉਣ ਲਈ ਜ਼ਮੀਨ ਅਲਾਟ ਕਰਨ ਦੇ ਮੁੱਦੇ ‘ਤੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਚੰਡੀਗੜ੍ਹ ਵਿਖੇ ਮੀਟਿੰਗ ਸੱਦੀ ਹੈ। ਇਹ ਮੀਟਿੰਗ 24 ਨਵੰਬਰ ਨੂੰ ਦੁਪਹਿਰ 2 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਹੋਵੇਗੀ। ਇਸ ਹੋ ਰਹੀ ਮੀਟਿੰਗ ਦੀ ਜਾਣਕਾਰੀ ਡਾ.ਦਲਜੀਤ ਸਿੰਘ ਚੀਮਾ ਤੇ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ।
To finalise its strategy SAD President S Sukhbir S Badal has called a meeting of senior leaders of party on the issue of allotment of land to Haryana in Chandigarh for building separate Vidhan Sabha. The meeting will be held on Nov 24 at 2 pm at party head office in Chandigarh.
— Dr Daljit S Cheema (@drcheemasad) November 21, 2022