ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਲੈ ਕੇ ਐਸਜੀਪੀਸੀ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਤਣਾਅ
ਵੱਡੀ ਗਿਣਤੀ ਵਿੱਚ ਐਸਜੀਪੀਸੀ ਸਮਰਥਕ ਪਹੁੰਚੇ ਕੁਰੂਕਸ਼ੇਤਰ, ਭਾਰੀ ਪੁਲਿਸ ਬਲ ਤਾਇਨਾਤ
ਚੰਡੀਗੜ੍ਹ 21 ਫਰਵਰੀ(ਵਿਸ਼ਵ ਵਾਰਤਾ ਬਿਓਰੋ)- ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਲੈ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਤਣਾਅ ਵਾਲਾ ਮਾਹੌਲ ਬਣ ਗਿਆ ਹੈ। ਬੀਤੇ ਕੱਲ੍ਹ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਿਆਂ ਦੀ ਸੇਵਾ ਸੰਭਾਲਣ ਤੋਂ ਬਾਅਦ ਸੂਬੇ ਭਰ ਦੇ ਗੁਰਦੁਆਰਿਆਂ ‘ਚ ਹਲਚਲ ਤੇਜ਼ ਹੋ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਕਾਰਵਾਈ ‘ਤੇ ਇਤਰਾਜ਼ ਕੀਤੇ ਜਾਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਐਸਜੀਪੀਸੀ ਸਮਰਥਕ ਕੁਰੂਕਸ਼ੇਤਰ ਵਿੱਚ ਇਕੱਠੇ ਹੋਣ ਲੱਗੇ ਹਨ। ਇਸ ਦੇ ਨਾਲ ਹੀ ਤਣਾਅਪੁਰਣ ਸਥਿਤੀ ਅਤੇ ਟਕਰਾਅ ਦੀ ਸ਼ੰਕਾ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਕੁਰੂਕਸ਼ੇਤਰ ਦੇ ਗੁਰਦੁਆਰਿਆਂ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ।
ਗੁਰਦੁਆਰਾ ਛੇਵੀਂ ਪਾਤਸ਼ਾਹੀ ਦੇ ਆਲੇ-ਦੁਆਲੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਹੈ।