ਹਰਿਆਣਾ ਦੇ ਨਵੇਂ ਮੁੱਖ ਮੰਤਰੀ ਦਾ ਐਲਾਨ
ਨਾਇਬ ਸਿੰਘ ਸੈਣੀ ਹੋਣਗੇ ਹਰਿਆਣਾ ਦੇ ਨਵੇਂ ਸੀਐਮ
ਅੱਜ ਸ਼ਾਮ ਨੂੰ ਮੁੱਖ ਮੰਤਰੀ ਅਹੁਦੇ ਦੀ ਚੁੱਕਣਗੇ ਸਹੁੰ
ਚੰਡੀਗੜ੍ਹ,12ਮਾਰਚ(ਵਿਸ਼ਵ ਵਾਰਤਾ) ਕੁਰੂਕਸ਼ੇਤਰ ਤੋਂ ਭਾਜਪਾ ਦੇ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਹੋਣਗੇ। ਸੀਐਮ ਮਨੋਹਰ ਲਾਲ ਖੱਟਰ ਦੇ ਅਸਤੀਫੇ ਤੋਂ ਬਾਅਦ ਉਨ੍ਹਾਂ ਨੂੰ ਵਿਧਾਇਕ ਦਲ ਦੀ ਬੈਠਕ ਵਿੱਚ ਨੇਤਾ ਚੁਣਿਆ ਗਿਆ ਹੈ। ਨਾਇਬ ਸੈਣੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਲਈ ਰਾਜ ਭਵਨ ਪੁੱਜੇ ਹਨ। ਉਹ ਸ਼ਾਮ 5 ਵਜੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਦੱਸ ਦਈਏ ਕਿ ਸੈਣੀ ਮਨੋਹਰ ਲਾਲ ਦੇ ਕਰੀਬੀ ਹਨ ਅਤੇ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਹਰਿਆਣਾ ਵਿੱਚ ਭਾਜਪਾ ਦਾ ਪ੍ਰਧਾਨ ਬਣਾਇਆ ਗਿਆ ਸੀ। ਭਾਜਪਾ ਅਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦਾ ਗਠਜੋੜ ਟੁੱਟਣ ਤੋਂ ਬਾਅਦ ਖੱਟਰ ਨੇ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ।