ਹਰਿਆਣਾ ਦੇ ਮੁੱਖ ਮੰਤਰੀ ਨੇ ਕੀਤਾ ਐਲਾਨ
ਓਲੰਪਿਕ ਹਾਕੀ ਖਿਡਾਰਨਾਂ ਨੂੰ ਦਿੱਤੇ ਜਾਣਗੇ 50-50 ਲੱਖ ਰੁਪਏ
ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ) ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼ੁੱਕਰਵਾਰ ਨੂੰ ਰਾਜ ਦੀ ਨੁਮਾਇੰਦਗੀ ਕਰਨ ਵਾਲੀ ਓਲੰਪਿਕ ਮਹਿਲਾ ਹਾਕੀ ਟੀਮ ਦੇ 9 ਮੈਂਬਰਾਂ ਨੂੰ 50-50 ਲੱਖ ਰੁਪਏ ਦੇ ਪੁਰਸਕਾਰ ਦਾ ਐਲਾਨ ਕੀਤਾ।
ਮੁੱਖ ਮੰਤਰੀ ਨੇ ਕਿਹਾ, “ਮੈਂ ਭਾਰਤੀ ਟੀਮ ਨੂੰ ਟੋਕੀਓ ਓਲੰਪਿਕਸ ਵਿੱਚ ਸ਼ਲਾਘਾਯੋਗ ਪ੍ਰਦਰਸ਼ਨ ਲਈ ਵਧਾਈ ਦਿੰਦਾ ਹਾਂ।” ਇੱਕ ਸਖਤ ਟੱਕਰ ਵਾਲੇ ਕਾਂਸੀ ਪਲੇਅ ਆਫ ਮੈਚ ਵਿੱਚ ਭਾਰਤੀ ਟੀਮ ਗ੍ਰੇਟ ਬ੍ਰਿਟੇਨ ਤੋਂ 3-4 ਨਾਲ ਹਾਰ ਗਈ।
ਵਰਨਣਯੋਗ ਹੈ ਕਿ ਭਾਰਤੀ ਮਹਿਲਾ ਹਾਕੀ ਟੀਮ ਨੇ ਟੋਕੀਓ ਓਲੰਪਿਕ ਦੇ ਇਸ ਮੈਚ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਪੂਰੇ ਦੇਸ਼ ਦਾ ਦਿਲ ਜਿੱਤਿਆ ਹੈ।