ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਕਿਸਾਨਾਂ ਨੂੰ ਅਪੀਲ
ਚੰਡੀਗੜ੍ਹ, 17 ਅਪ੍ਰੈਲ(ਵਿਸ਼ਵ ਵਾਰਤਾ)- ਕੋਰੋਨਾ ਦੀ ਦੂਸਰੀ ਲਹਿਰ ਨੂੰ ਦੇਖਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਇਸ ਸੰਕਟ ਦੇ ਸਮੇਂ ਵਿੱਚ ਉਹ ਆਪਣੇ ਅੰਦੋਲਨ ਨੂੰ ਸਮਾਪਤ ਕਰ ਦੇਣ। ਸਰਕਾਰ ਖੁਦ ਕਿਸਾਨਾਂ ਦੀ ਗੱਲ ਸੁਣਦੀ ਆਈ ਹੈ। ਵਿਚਾਰਾਂ ਵਿੱਚ ਕਿਸੀ ਪ੍ਰਕਾਰ ਦਾ ਅੰਤਰ ਹੋ ਸਕਦਾ ਹੈ ਪਰ ਇਸ ਸਮੇਂ ਸੁਚੇਤ ਰਹਿਣ ਦੀ ਜ਼ਰੂਰਤ ਹੈ। ਇਸ ਲਈ ਕਿਸਾਨ ਆਪਣੇ ਅੰਦੋਲਨ ਨੂੰ ਖਤਮ ਕਰਨ ਅਤੇ ਘਰਾਂ ਨੂੰ ਵਾਪਸ ਚਲੇ ਜਾਣ। ਮੁੱਖ ਮੰਤਰੀ ਨੇ ਹਰਿਆਣਾ ਦੀ ਬਾਤ ਪ੍ਰੋਗਰਾਮ ਦੇ ਮਾਧਿਅਮ ਨਾਲ ਰਾਜ ਦੀ ਜਨਤਾ ਨੂੰ ਸੰਬੋਧਿਤ ਕੀਤਾ ਹੈ।