ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਫੋਰਟਿਸ ਹਸਪਤਾਲ ਵਿੱਚ ਦਾਖਲ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ
ਚੰਡੀਗੜ੍ਹ,13 ਜੂਨ(ਵਿਸ਼ਵ ਵਾਰਤਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅੱਜ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਾਖਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਹਸਪਤਾਲ ਵਿੱਚ ਪਹੁੰਚ ਤੇ ਹਸਪਤਾਲ ਵਿੱਚ ਮੁਲਾਕਾਤ ਕਰਕੇ ਹਾਲ ਜਾਣਿਆ ਹੈ। ਦੱਸ ਦਈਏ ਕਿ ਪਿਛਲੇ ਦਿਨ ਪ੍ਰਕਾਸ਼ ਸਿੰਘ ਬਾਦਲ ਨੂੰ ਸਿਹਤ ਖਰਾਬ ਹੋਣ ਦੇ ਚੱਲਦਿਆਂ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਸਮੇਤ ਕਈ ਵੱਡੇ ਆਗੂਆਂ ਨੇ ਉਹਨਾਂ ਦੀ ਸਿਹਤਯਾਬੀ ਲਈ ਟਵੀਟ ਕਰਦਿਆਂ ਅਰਦਾਸ ਵੀ ਕੀਤੀ ਸੀ।