ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ‘ਤੇ ਫੈਸਲਾ ਅੱਜ
ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ) ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇਨੈਲੋ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ‘ਤੇ ਇਕ ਵਾਰ ਫਿਰ ਸਜ਼ਾ ਦੀ ਤਲਵਾਰ ਲਟਕ ਗਈ ਹੈ। ਜਾਣਕਾਰੀ ਮੁਤਾਬਕ ਅੱਜ ਅਦਾਲਤ ‘ਚ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ‘ਤੇ ਫੈਸਲਾ ਸੁਣਾਇਆ ਜਾਵੇਗਾ। ਦਰਅਸਲ, ਓਮ ਪ੍ਰਕਾਸ਼ ਚੌਟਾਲਾ ਹੁਣ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦੋਸ਼ੀ ਪਾਏ ਗਏ ਹਨ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਕੱਲ੍ਹ ਇਸ ਪੂਰੇ ਮਾਮਲੇ ‘ਚ ਸਜ਼ਾ ‘ਤੇ ਬਹਿਸ ਸੁਣੀ।