ਵੱਡੀ ਖ਼ਬਰ
ਹਰਿਆਣਾ ਦੇ ਸਿਹਤ ਮੰਤਰੀ ਦੀ ਵਿਗੜੀ ਸਿਹਤ, ਹਸਪਤਾਲ ਵਿੱਚ ਭਰਤੀ
ਅੰਬਾਲਾ,20ਅਗਸਤ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖਬਰ ਹਰਿਆਣਾ ਤੋਂ ਆ ਰਹੀ ਹੈ ਜਿੱਥੇ ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਦੀ ਸਿਹਤ ਵਿਗੜ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰਹਿ ਮੰਤਰੀ ਅਨਿਲ ਵਿਜ ਦੇ ਆਕਸੀਜਨ ਦੇ ਪੱਧਰ ਵਿੱਚ ਗਿਰਾਵਟ ਹੈ ਅਤੇ ਇਸ ਕਾਰਨ ਉਨ੍ਹਾਂ ਨੂੰ ਅੰਬਾਲਾ ਸਥਿਤ ਉਨ੍ਹਾਂ ਦੇ ਘਰ ਆਕਸੀਜਨ ਸਪੋਰਟ ਉੱਤੇ ਰੱਖਿਆ ਗਿਆ ਹੈ।