ਮਾਨਸਾ 9 ਅਕਤੂਬਰ( ਵਿਸ਼ਵ ਵਾਰਤਾ)-ਹਰਿਆਣਾ ਦੇ ਸੰਘਰਸ਼ੀਲ ਕਿਸਾਨਾਂ ਦੇ ਹੱਕ ਵਿੱਚ ਪੰਜਾਬ ਭਰ ‘ਚ ਸੰਘਰਸ਼ੀ ਕਿਸਾਨ ਜਥੇਬੰਦੀਆਂ ਨੇ ਅੱਜ 12 ਵਜੇ ਤੋਂ 2 ਵਜੇ ਤੱਕ ਵੱਖ-ਵੱਖ ਥਾਵਾਂ ਉੱਪਰ ਚੱਕਾ ਜਾਮ ਆਰੰਭ ਕਰ ਦਿੱਤਾ ਗਿਆ ਹੈ। ਇਹ ਬੰਦ ਹਰਿਆਣਾ ਦੇ ਕਿਸਾਨਾਂ ਉੱਤੇ ਸਿਰਸਾ ‘ਚ ਭਾਜਪਾ ਸਰਕਾਰ ਦੀ ਪੁਲੀਸ ਵੱਲੋਂ ਕੀਤੀ ਗਈ ਕਾਰਵਾਈ ਦੇ ਵਿਰੋਧ ਵਿਚ ਕੀਤਾ ਗਿਆ ਹੈ। ਜਥੇਬੰਦੀਆਂ ਫ਼ੜੇ ਕਿਸਾਨਾਂ ਦੀ ਰਿਹਾਈ ਦੀ ਮੰਗ ਕਰ ਰਹੀਆਂ ਹਨ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੇ ਅਸਤੀਫੇ ਦੀ ਮੰਗ ਕਰ ਰਹੀਆਂ ਹਨ।
ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ
ਅੰਮ੍ਰਿਤਸਰ - ਅੱਜ ਹਲਕਾ ਰਾਜਾਸਾਂਸੀ ਅਤੇ ਅਟਾਰੀ ਵਿਖੇ ਕਾਂਗਰਸ ਲੋਕਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਲੋਕਾਂ ਨਾਲ ਮੁਲਾਕਾਤ ਕੀਤੀ। ਉਹਨਾਂ...