ਹਰਿਆਣਾ ਪੁਲਿਸ ਦੇ ਇੰਸਪੈਕਟਰ ‘ਤੇ ਫਾਇਰਿੰਗ ਕਰਨ ਵਾਲਾ ਦੋਸ਼ੀ ਗ੍ਰਿਫਤਾਰ
2 ਲੱਖ ਰੁਪਏ ਦਾ ਰੱਖਿਆ ਗਿਆ ਸੀ ਇਨਾਮ
ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ ) – ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਰੋਹਤਕ ਜਿਲ੍ਹਾ ਤੋਂ ਦੋਂ ਲੱਖ ਰੁਪਏ ਦੇ ਇਨਾਮੀ ਬਦਮਾਸ਼ ਨੂੰ ਗਿਰਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਉਸ ਦੇ ਕਬਜੇ ਤੋਂ ਇਕ ਪਿਸਟਲ ਅਤੇ ਚਾਰ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਪੁਲਿਸ ਵਿਭਾਗ ਦੇ ਇਕ ਬੁਲਾਰੇ ਨੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਗਿਰਫਤਾਰ ਦੋਸ਼ੀ ਦੀ ਪਹਿਚਾਣ ਜਿਲ੍ਹਾ ਪਾਣੀਪਤ ਨਿਵਾਸੀ ਵਜੋ ਹੋਈ ਹੈ।
ਉਨ੍ਹਾਂ ਨੇ ਦਸਿਆ ਕਿ ਦੋਸ਼ੀ ਨੇ ਤਕਰੀਬਨ ਇਕ ਸਾਲ ਪਹਿਲਾਂ ਗੁਰੂਗ੍ਰਾਮ ਵਿਚ ਆਪਣੇ ਸਾਥੀਆਂ ਨਾਲ ਮਿਲ ਕੇ ਇੰਪੈਕਟਰ ਸੋਨੂ ਮਲਿਕ ‘ਤੇ ਜਾਨ ਤੋਂ ਮਾਰਨ ਦੀ ਨੀਅਤ ਨਾਲ ਫਾਾਇਰਿੰਗ ਕੀਤੀ ਸੀ, ਜਿਸ ਵਿਚ ਪੁਲਿਸ ਇੰਪੈਕਟਰ ਗੰਭੀਰ ਰੂਪ ਨਾਲ ਜਖਮੀ ਹੋ ਗਏ ਸਨ। ਇਸ ਤੋਂ ਇਲਾਵਾ, ਦੋਸ਼ੀ ਦਾ ਨਾਂਅ ਪਾਣੀਪਤ ਰਿਫਾਇਨਰੀ ਮੈਨੇਜਰ ਦੇ ਕਿੰਡਨੈਪਿੰਗ ਮਾਮਲੇ ਵਿਚ ਵੀ ਸਾਹਮਣੇ ਆਇਆ ਸੀ, ਜਿਸ ਵਿਚ ਦੋਸ਼ੀ ਹੁਣ ਤਕ ਫਰਾਰ ਸੀ। ਉਨ੍ਹਾਂ ਨੇ ਦਸਿਆ ਕਿ ਪੁਲਿਸ ਨੇ ਉਸ ਦੀ ਗਿਰਫਤਾਰੀ ਦੀ ਸੂਚਨਾ ਦੇਣ ‘ਤੇ 2 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ।
ਬੁਲਾਰੇ ਨੇ ਦਸਿਆ ਕਿ ਦੋਸ਼ੀ ਨੂੰ ਐਸਟੀਐਫ ਹਿਸਾਰ ਦੀ ਟੀਮ ਨੇ ਥਾਨਾ ਆਈਐਮਟੀ ਰੋਹਤਕ ਇਲਾਕੇ ਤੋਂ ਨਜਾਇਜ ਹਥਿਆਰ ਸਮੇਤ ਗਿਰਫਤਾਰ ਕੀਤਾ ਹੈ। ਮਾਮਲੇ ਵਿਚ ਕੇਸ ਦਰਜ ਕਰ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।