ਹਰਿਆਣਾ ਵਿਚ ਫਰਵਰੀ ਤੋਂ ਸ਼ੁਰੂ ਹੋਣਗੀਆਂ ਛੇਵੀਂ ਅਤੇ ਅੱਠਵੀਂ ਤੱਕ ਦੀਆਂ ਕਲਾਸਾਂ

ਚੰਡੀਗੜ੍ਹ, 21 ਜਨਵਰੀ(ਵਿਸ਼ਵ ਵਾਰਤਾ)- ਹਰਿਆਣਾ ਸਰਕਾਰ ਨੇ ਇਕ ਫਰਵਰੀ ਤੋਂ ਪ੍ਰਦੇਸ਼ ਵਿੱਚ ਛੇਵੀਂ ਤੋਂ ਅੱਠਵੀਂ ਕਲਾਸ ਤੱਕ ਦੀਆਂ ਕਲਾਸਾਂ ਲਈ ਸਕੂਲ ਖੋਲ੍ਹਣ ਦਾ ਫੈਸਲਾ ਲਿਆ ਹੈ। ਇਸ ਸੰਬੰਧ ਵਿੱਚ ਸਿੱਖਿਆ ਵਿਭਾਗ ਨੇ ਕੋਰੋਨਾ ਗਾਈਡਲਾਈਨ ਦੇ ਨਾਲ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਬਾਅਦ 15 ਫਰਵਰੀ ਤੋਂ ਪਹਿਲੀ ਤੋਂ ਪੰਜਵੀਂ ਤੱਕ ਦੀਆਂ ਕਲਾਸਾਂ ਵੀ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਸਰਕਾਰ ਨੇ ਦਸੰਬਰ ਮਹੀਨੇ ਵਿੱਚ 9ਵੀਂ ਤੋਂ 12ਵੀਂ ਲਈ ਸਕੂਲ ਖੋਲ੍ਹ ਦਿੱਤੇ ਸਨ ਅਤੇ ਹੁਣ ਸਮੇਂ ਦੇ ਨਾਲ-ਨਾਲ ਬੱਚਿਆਂ ਦੀ ਹਾਜ਼ਰੀ ਵੀ ਵਧਣ ਲੱਗੀ ਹੈ।






















