ਹਰਿਆਣਾ ਵਿੱਚ ਅੱਜ ਤੋਂ ਪਹਿਲੀ ਤੋਂ ਨੌਵੀਂ ਕਲਾਸ ਤੱਕ ਦੇ ਸਾਰੇ ਸਕੂਲ ਖੁੱਲ੍ਹੇ
ਚੰਡੀਗੜ੍ਹ, 10 ਫਰਵਰੀ (ਵਿਸ਼ਵ ਵਾਰਤਾ) ਹਰਿਆਣਾ ਵਿੱਚ ਅੱਜ ਤੋਂ ਪਹਿਲੀ ਤੋਂ ਨੌਵੀਂ ਜਮਾਤ ਤੱਕ ਦੇ ਸਕੂਲ ਖੁੱਲ੍ਹ ਗਏ ਹਨ। ਸਰਕਾਰ ਨੇ ਸਕੂਲ ਸਿੱਖਿਆ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੋਮਵਾਰ ਨੂੰ ਸੈਕੰਡਰੀ ਸਿੱਖਿਆ ਦੇ ਡਾਇਰੈਕਟਰ ਜੇ. ਗਣੇਸ਼ਨ ਨੇ ਸਕੂਲ ਖੋਲ੍ਹਣ ਲਈ ਸਿੱਖਿਆ ਮੰਤਰੀ ਕੰਵਰਪਾਲ ਨੂੰ ਪ੍ਰਸਤਾਵ ਭੇਜਿਆ ਸੀ।