ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਤੇ ਲਾਠੀਚਾਰਜ ਦਾ ਮਾਮਲਾ ਭਖਿਆ ਯੂਥ ਕਾਂਗਰਸ ਦਾ ਅੈਲਾਨ ਅਜ ਘੇਰਾਂਗੇ ਮੁੱਖ ਮੰਤਰੀ ਖੱਟੜ ਦੀ ਰਿਹਾਇਸ਼ : ਲੱਕੀ

ਬਠਿੰਡਾ 1ਦਸੰਬਰ (ਕੁਲਬੀਰ ਬੀਰਾ)-ਮੋਦੀ ਸਰਕਾਰ ਦੇ ਕਾਲੇ ਕਾਨੂੰਨ ਰੱਦ ਕਰਾਉਣ ਲਈ ਕਿਸਾਨਾਂ ਵੱਲੋਂ ਦਿੱਲੀ ਵਿਖੇ ਧਰਨਾ ਲਾਇਆ ਜਾ ਰਿਹਾ ਹੈ ਇਸ ਤੋਂ ਪਹਿਲਾਂ ਪੰਜਾਬ ਤੋਂ ਦਿੱਲੀ ਵੱਲ ਰਵਾਨਾ ਹੋਣ ਮੌਕੇ ਹਰਿਆਣਾ ਦੀ ਮਨੋਹਰ ਲਾਲ ਖੱਟੜ ਸਰਕਾਰ ਵਲੋਂ ਕਿਸਾਨਾਂ ਤੇ ਕੀਤੇ ਗਏ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁੱਟਣ ਸਮੇਤ ਕਿਸਾਨ ਵਿਰੋਧੀ ਬਿਆਨ ਦੇਣ ਦਾ ਮਾਮਲਾ ਭਖਦਾ ਹੋਇਆ ਨਜ਼ਰ ਆ ਰਿਹਾ ਹੈ ਯੂਥ ਕਾਂਗਰਸ ਦੇ ਪੰਜਾਬ ਪ੍ਰਧਾਨ ਬਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਸਰਕਾਰੀ ਰਿਹਾਇਸ਼ ਘੇਰਨ ਦਾ ਐਲਾਨ ਕਰ ਦਿੱਤਾ ਹੈ ਯੂਥ ਕਾਂਗਰਸ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋ ਨਵੰਬਰ ਦਸੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਜਿਸ ਲਈ ਬਠਿੰਡਾ ਦਿਹਾਤੀ ਤੋਂ ਸੈਂਕੜੇ ਵਰਕਰਾਂ ਦੇ ਕਾਫ਼ਲੇ ਰਵਾਨਾ ਹੋਣਗੇ ਉਨ੍ਹਾਂ ਕਿਹਾ ਕਿ ਖੱਟੜ ਸਰਕਾਰ ਮੋਦੀ ਸਰਕਾਰ ਦੀ ਤਰ੍ਹਾਂ ਕਿਸਾਨਾਂ ਤੇ ਅੱਤਿਆਚਾਰ ਕਰ ਰਹੀ ਹੈ ਜਦੋਂ ਕਿ ਹਰ ਵਰਗ ਕਿਸਾਨਾਂ ਦੇ ਨਾਲ ਚੱਟਾਨ ਵਾਂਗ ਖਡ਼੍ਹਾ ਹੈ ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦਾ ਦਿੱਲੀ ਜਾ ਕੇ ਹੱਕ ਮੰਗਣਾ ਅਧਿਕਾਰ ਖੇਤਰ ਵਿੱਚ ਹੈ ਪ੍ਰੰਤੂ ਹਰਿਆਣਾ ਸਰਕਾਰ ਨੇ ਜਾਣ ਬੁੱਝ ਕੇ ਕਿਸਾਨਾਂ ਤੇ ਲਾਠੀਚਾਰਜ ਅੱਥਰੂ ਗੈਸ ਦੇ ਗੋਲੇ ਅਤੇ ਬੇਤੁਕੇ ਬਿਆਨ ਦਿੱਤੇ ਜਾ ਰਹੇ ਹਨ ਜੋ ਕਿਸਾਨ ਵਿਰੋਧੀ ਹਨ ਅਤੇ ਕਦੇ ਬਰਦਾਸ਼ਤ ਨਹੀਂ ਹੋ ਸਕਦੇ ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਮੁੱਖ ਮੰਤਰੀ ਦਾ ਘਿਰਾਓ ਕਰ ਕੇ ਕਿਸਾਨਾਂ ਤੋਂ ਮੁਆਫ਼ੀ ਮੰਗਣ ਦੀ ਮੰਗ ਕਰੇਗੀ ਤੇ ਜੇਕਰ ਇਸ ਮੌਕੇ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਉਸ ਲਈ ਖੱਟੜ ਸਰਕਾਰ ਜ਼ਿੰਮੇਵਾਰ ਹੋਵੇਗੀ ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਕਿਸਾਨਾਂ ਦਾ ਮਸਲਾ ਹੈ ਜਿਸ ਵਿੱਚ ਹਰਿਆਣਾ ਦੇ ਕਿਸਾਨ ਵੀ ਕਿਸਾਨੀ ਸੰਘਰਸ਼ ਦੇ ਵਿੱਚ ਚੱਟਾਨ ਵਾਂਗ ਖਡ਼੍ਹੇ ਹਨ ਪ੍ਰੰਤੂ ਮਨੋਹਰ ਲਾਲ ਖੱਟੜ ਕਿਸਾਨਾਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਬੇਤੁਕੇ ਬਿਆਨ ਦੇ ਰਹੇ ਹਨ। ਇਸ ਮੌਕੇ ਪੁਸ਼ਪਿੰਦਰ ਸਿੰਘ ਗੁਰੂ ਇੰਚਾਰਜ ਯੂਥ ਕਾਂਗਰਸ ਜ਼ਿਲ੍ਹਾ ਬਠਿੰਡਾ ਮਨਜੀਤ ਸਿੰਘ ਜਨਮ ਸਿਟੀ ਬਠਿੰਡਾ ਪਰਮਿੰਦਰ ਸਿੰਘ ਵਿਧਾਨ ਸਭਾ ਪ੍ਰਧਾਨ ਬਠਿੰਡਾ ਜਸਵਿੰਦਰ ਸਿੰਘ ਜੱਸ ਵਿਧਾਨ ਸਭਾ ਪ੍ਰਧਾਨ ਭੁੱਚੋ ਮੰਡੀ ਗੁਰਜੀਤ ਸਿੰਘ ਪ੍ਰਧਾਨ ਮੌੜ ਮੰਡੀ ਜੈਕਸਦੀਪ ਪ੍ਰਧਾਨ ਤੋਂ ਬਠਿੰਡਾ ਦਿਹਾਤੀ ਆਦਿ ਹਾਜਰ ਸਨ।




















