ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਲਿਆ ਵੱਡਾ ਫੈਸਲਾ
ਪੜ੍ਹੋ,ਕਦੋਂ ਤੱਕ ਬੰਦ ਰਹਿਣਗੇ ਸਕੂਲ ਅਤੇ ਕਾਲਜ
ਚੰਡੀਗੜ੍ਹ,10 ਜਨਵਰੀ(ਵਿਸ਼ਵ ਵਾਰਤਾ)- ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਲਈ ਸੂਬੇ ਦੇ ਸਾਰੇ ਸਕੂਲ ਅਤੇ ਕਾਲਜ 26 ਜਨਵਰੀ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਇਸ ਮਿਆਦ ਦੇ ਦੌਰਾਨ ਆਨਲਾਈਨ ਸਿਖਲਾਈ ਜਾਰੀ ਰਹੇਗੀ। ਇਸਦਾ ਐਲਾਨ ਹਰਿਆਣਾ ਦੇ ਸਿੱਖਿਆ ਮੰਤਰੀ ਵੱਲੋਂ ਕੀਤਾ ਗਿਆ ਹੈ।