ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਿਲਿਆ ਨਵਾਂ ਪ੍ਰਧਾਨ
ਚੰਡੀਗੜ੍ਹ, 21ਦਸੰਬਰ(ਵਿਸ਼ਵ ਵਾਰਤਾ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਯਮੁਨਾਨਗਰ ਦੇ ਸੰਤ ਕਰਮਜੀਤ ਸਿੰਘ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਪ੍ਰਧਾਨ ਦੇ ਐਲਾਨ ਤੋਂ ਬਾਅਦ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਬੈਠਕ ਦਾ ਬਾਈਕਾਟ ਕਰ ਦਿੱਤਾ। ਦਾਦੂਵਾਲ ਨੇ ਕਿਹਾ ਕਿ ਜਿਨ੍ਹਾਂ ਨੇ ਕਮੇਟੀ ਲਈ ਕੁਝ ਨਹੀਂ ਕੀਤਾ ਉਨ੍ਹਾਂ ਨੂੰ ਪ੍ਰਧਾਨ ਬਣਾਇਆ ਗਿਆ ਹੈ।