ਹਰਿਆਣਾ ‘ਚ 10 ਸਾਲਾ ਲੜਕੀ ਨਾਲ ਬਲਾਤਕਾਰ
ਬਲਾਤਕਾਰ ਕਰਨ ਵਾਲਿਆਂ ਵਿੱਚ 10-12 ਸਾਲ ਦੇ ਬੱਚੇ ਹਨ ਸ਼ਾਮਲ
ਚੰਡੀਗੜ੍ਹ, 11ਜੂਨ(ਵਿਸ਼ਵ ਵਾਰਤਾ)- ਹਰਿਆਣਾ ਦੇ ਰੇਵਾੜੀ ਵਿਚ ਇਕ 10 ਸਾਲਾ ਲੜਕੀ ਨਾਲ ਬਲਾਤਕਾਰ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬਲਾਤਕਾਰ ਕਰਨ ਵਾਲਿਆਂ ਵਿਚ 10-12 ਸਾਲ ਦੇ ਬੱਚੇ ਸ਼ਾਮਲ ਹਨ। ਇਸਦੇ ਨਾਲ, ਇੱਕ ਬਾਲਗ ਲੜਕੇ ਨੂੰ ਵੀ ਇਸ ਵਿੱਚ ਸ਼ਾਮਲ ਦੱਸਿਆ ਜਾਂਦਾ ਹੈ। 24 ਮਈ ਨੂੰ ਇਕ 10 ਸਾਲਾ ਲੜਕੀ ਨਾਲ ਬਲਾਤਕਾਰ ਕੀਤਾ ਗਿਆ। ਇਸਦੇ ਨਾਲ ਹੀ ਬਲਾਤਕਾਰ ਸਮੇਂ ਇੱਕ ਵੀਡੀਓ ਵੀ ਬਣਾਇਆ ਗਿਆ ਸੀ। ਜੋ ਬਾਅਦ ਵਿਚ ਵਾਇਰਲ ਹੋ ਗਿਆ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ, ਡੀਐਸਪੀ ਹੰਸਰਾਜ ਨੇ ਦੱਸਿਆ ਕਿ ਰੇਵਾੜੀ ਵਿੱਚ ਇੱਕ 10 ਸਾਲਾ ਲੜਕੀ ਨਾਲ ਬਲਾਤਕਾਰ ਹੋਇਆ ਹੈ। ਪੁਲਿਸ ਨੂੰ ਇਸ ਬਾਰੇ ਜਾਣਕਾਰੀ ਮਿਲੀ ਹੈ। ਬਲਾਤਕਾਰ ਕਰਨ ਵਾਲਿਆਂ ਵਿਚ 10-12 ਸਾਲ ਦੇ ਬੱਚੇ ਅਤੇ ਇਕ ਬਾਲਗ ਲੜਕੇ ਸ਼ਾਮਲ ਹਨ। ਇਨ੍ਹਾਂ ਸਾਰਿਆਂ ਦੀ ਕੁੱਲ ਗਿਣਤੀ 7 ਹੈ। ਪਿਛਲੇ ਮਹੀਨੇ ਦੀ 24 ਤਰੀਕ ਨੂੰ, ਸਾਰਿਆਂ ਨੇ ਮਿਲ ਕੇ ਬਲਾਤਕਾਰ ਕੀਤਾ ਅਤੇ ਵੀਡੀਓ ਬਣਾਈ ਸੀ।
ਡੀਐਸਪੀ ਨੇ ਕਿਹਾ ਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਮਾਮਲਾ ਪਰਿਵਾਰਕ ਮੈਂਬਰਾਂ ਦੇ ਧਿਆਨ ਵਿੱਚ ਆਇਆ। ਹਾਲਾਂਕਿ ਇਸ ਮਾਮਲੇ ਵਿਚ ਐਫਆਈਆਰ ਦਰਜ ਕਰਨ ਤੋਂ ਬਾਅਦ ਬੱਚਿਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਜਦਕਿ ਇਕ ਬਾਲਗ ਲੜਕੇ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਵੀਡੀਓ ਵਾਇਰਲ ਹੋਣ ਬਾਰੇ ਵੀ ਕਾਰਵਾਈ ਕੀਤੀ ਜਾ ਰਹੀ ਹੈ।