ਹਰਿਮੰਦਰ ਸਾਹਿਬ ਤੋਂ ਬਾਅਦ ਹੁਣ ਕਪੂਰਥਲਾ ‘ਚ ਬੇਅਦਬੀ ਦੀ ਕੋਸ਼ਿਸ਼
ਇਕ ਵਿਅਕਤੀ ਵੱਲੋਂ ਨਿਸ਼ਾਨ ਸਾਹਿਬ ਨਾਲ ਛੇੜਛਾੜ ਦੀ ਕੋਸ਼ਿਸ਼
ਚੰਡੀਗੜ੍ਹ, 19 ਦਸੰਬਰ(ਵਿਸ਼ਵ ਵਾਰਤਾ)- ਹਰਿਮੰਦਰ ਸਾਹਿਬ ਵਿੱਚ ਬੀਤੇ ਦਿਨੀਂ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ, ਜਿਸ ਵਿੱਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਸਿੱਖਾਂ ਵੱਲੋਂ ਸੋਧਾ ਲਾਇਆ ਗਿਆ।
ਉਥੇ ਹੀ ਹੁਣ ਇਕ ਖ਼ਬਰ ਕਪੂਰਥਲਾ ਦੇ ਪਿੰਡ ਨਿਜ਼ਾਮਪੁਰ ਤੋਂ ਆ ਰਹੀ ਹੈ। ਜਿਥੇ ਇਕ ਵਿਅਕਤੀ ਨੂੰ ਪਿੰਡ ਵਾਸੀਆਂ ਵੱਲੋਂ ਫੜਿਆ ਗਿਆ ਹੈ, ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਉਕਤ ਵਿਅਕਤੀ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰਦਾ ਫੜਿਆ ਗਿਆ ਹੈ।
ਖ਼ਬਰ ਸੰਬੰਧੀ ਹੋਰ ਵੇਰਿਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।