ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ ‘ਚ ਧਮਾਕਾ
ਅੱਜ ਫੋਰੈਂਸਿਕ ਟੀਮ ਵੱਲੋਂ ਕੀਤੀ ਜਾਵੇਗੀ ਜਾਂਚ
ਚੰਡੀਗੜ੍ਹ,7ਮਈ(ਵਿਸ਼ਵ ਵਾਰਤਾ) ਅੰਮ੍ਰਿਤਸਰ ‘ਚ ਸ਼ਨੀਵਾਰ ਦੇਰ ਰਾਤ ਕਰੀਬ 12 ਵਜੇ ਹੈਰੀਟੇਜ ਸਟਰੀਟ ‘ਤੇ ਧਮਾਕਾ ਹੋਣ ਕਾਰਨ ਸਨਸਨੀ ਫੈਲ ਗਈ। ਸਾਰਾਗੜ੍ਹੀ ਪਾਰਕਿੰਗ ਵਿੱਚ ਖਿੜਕੀਆਂ ਉੱਤੇ ਲੱਗੇ ਸ਼ੀਸ਼ੇ ਤੱਕ ਫੁੱਟ ਗਏ ਤੇ ਕੱਚ ਦੇ ਟੁਕੜੇ ਚਾਰੇ ਪਾਸੇ ਫੈਲ ਗਏ, ਕੁਝ ਸ਼ਰਧਾਲੂ ਵੀ ਕੱਚ ਨਾਲ ਜਖ਼ਮੀ ਹੋ ਗਏ, ਜਿਸ ਕਾਰਨ 5-6 ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਜਾਂਚ ਤੋਂ ਬਾਅਦ ਪੁਲਿਸ ਨੇ ਪਾਇਆ ਕਿ ਇਹ ਇੱਕ ਹਾਦਸਾ ਸੀ ਅਤੇ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ। ਇਸ ਦੇ ਨਾਲ ਹੀ ਅੱਜ ਫੋਰੈਂਸਿਕ ਟੀਮ ਵੀ ਪੁਸ਼ਟੀ ਲਈ ਜਾਂਚ ਕਰੇਗੀ।
ਇਹ ਹਾਦਸਾ ਹੈਰੀਟੇਜ ਸਟਰੀਟ ‘ਤੇ ਸਾਰਾਗੜੀ ਸਰਾਏ ਦੇ ਸਾਹਮਣੇ ਅਤੇ ਪਾਰਕਿੰਗ ਲਾਟ ਦੇ ਬਿਲਕੁਲ ਬਾਹਰ ਵਾਪਰਿਆ। 12 ਵਜੇ ਦੇ ਕਰੀਬ ਲੋਕ ਹੈਰੀਟੇਜ ਸਟਰੀਟ ‘ਚ ਘੁੰਮ ਰਹੇ ਸਨ। ਫਿਰ ਜ਼ੋਰਦਾਰ ਧਮਾਕਾ ਹੋਇਆ। ਨੇੜੇ ਬੈਂਚ ‘ਤੇ ਇਕ ਨੌਜਵਾਨ ਸੌਂ ਰਿਹਾ ਸੀ, ਜਿਸ ਦੀ ਲੱਤ ਤੇ ਕੱਚ ਦੇ ਵੱਡੇ ਟੁਕੜੇ ਵੱਜਣ ਕਾਰਨ ਉਹ ਜ਼ਖਮੀ ਹੋ ਗਿਆ। ਇਕ ਹੋਰ ਵਿਅਕਤੀ ਦੀ ਬਾਂਹ ‘ਤੇ ਵੀ ਮਾਮੂਲੀ ਸੱਟ ਲੱਗੀ ਹੈ। ਪੁਲੀਸ ਤੇ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਜਾਂਚ ਸ਼ੁਰੂ ਕਰ ਦਿੱਤੀ। ਲੋਕ ਧਮਾਕੇ ਨੂੰ ਅੱਤਵਾਦੀ ਹਮਲੇ ਨਾਲ ਰਲਦਾ ਦੇਖਣ ਲੱਗੇ। ਪਰ ਕੁਝ ਸਮੇਂ ਬਾਅਦ ਪੁਲਿਸ ਨੇ ਜਾਂਚ ਵਿੱਚ ਸਪੱਸ਼ਟ ਕਰ ਦਿੱਤਾ ਕਿ ਇਹ ਹਮਲਾ ਨਹੀਂ ਸੀ, ਇਹ ਇੱਕ ਹਾਦਸਾ ਸੀ। ਲੋਕਾਂ ਨੂੰ ਸੰਜਮ ਰੱਖਣ ਦੀ ਅਪੀਲ ਕੀਤੀ ਗਈ ਹੈ।























