ਹਰਿਮੰਦਰ ਸਾਹਿਬ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ
ਥੋੜ੍ਹੀ ਦੇਰ ਵਿੱਚ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ 22 ਅਕਤੂਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਅਗਲੇ ਸਾਲ ਅੰਮ੍ਰਿਤਸਰ ਵਿਖੇ ਹੋਣ ਵਾਲੀ ਜੀ-20 ਮੀਟਿੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਅਤੇ ਹੋਰਨਾਂ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਗਈ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਹੁਣ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ। ਇਸ ਦੇ ਨਾਲ ਹੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ।