ਹਰੀਸ਼ ਰਾਵਤ ਦਾ ਬਿਆਨ ਮੁੱਖ ਮੰਤਰੀ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਵਾਲਾ -ਸੁਨੀਲ ਜਾਖੜ

ਚੰਡੀਗੜ੍ਹ ,20 ਸਤੰਬਰ(ਵਿਸ਼ਵ ਵਾਰਤਾ) :ਪੰਜਾਬ ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਸੁਨੀਲ ਜਾਖੜ ਦਾ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ ।ਜਿਸ ਵਿਚ ਉਨ੍ਹਾਂ ਨੇ ਹਰੀਸ਼ ਰਾਵਤ ਦੇ ਇੱਕ ਬਿਆਨ “ਚੋਣਾਂ ਸਿੱਧੂ ਦੀ ਅਗਵਾਈ ਵਿੱਚ ਹੀ ਲੜੀਆਂ ਜਾਣਗੀਆਂ” ਤੇ ਵੱਡੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਇਹ ਬਿਆਨ ਹੈਰਾਨੀਜਨਕ ਹੈ । ਇਹ ਬਿਆਨ ਮੁੱਖ ਮੰਤਰੀ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਨ ਵਾਲਾ ਬਿਆਨ ਹੈ।
























