ਹਰੀਸ਼ ਰਾਵਤ ਦਾ ਕੈਪਟਨ ਅਮਰਿੰਦਰ ਸਿੰਘ ‘ਤੇ ਵੱਡਾ ਬਿਆਨ
ਕੈਪਟਨ ਦੀਆਂ ਬੀਜੇਪੀ ਨਾਲ ਨਜਦੀਕੀਆਂ ਤੇ ਚੁੱਕੇ ਸਵਾਲ
ਬੇਅਦਬੀ ਕੇਸ ‘ਚ ਸਰਕਾਰ ਨੇ ਸਹੀ ਢੰਗ ਨਾਲ ਪੈਰਵੀ ਨਹੀਂ ਕੀਤੀ-ਹਰੀਸ਼ ਰਾਵਤ
ਚੰਡੀਗੜ੍ਹ,1 ਅਕਤੂਬਰ(ਵਿਸ਼ਵ ਵਾਰਤਾ)-ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕੈਪਟਨ ਅਮਰਿੰਦਰ ਸਿੰਘ ਬਾਰੇ ਗੱਲ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਅਪਮਾਨ ਕਿਵੇਂ? ਉਹ ਦੋ ਵਾਰ ਮੁੱਖ ਮੰਤਰੀ ਬਣੇ ਹਨ। ਕੈਪਟਨ ਦੇ ਮਾਣ ਸਨਮਾਨ ਦਾ ਪੂਰਾ ਖਿਆਲ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਹਰੀਸ਼ ਰਾਵਤ ਨੇ ਕਿਹਾ ਕਿ ਕੈਪਟਨ ਨੂੰ ਹਟਾਉਣ ਦਾ ਫੈਸਲਾ ਪੰਜਾਬ ਦੇ ਮੁੱਦਿਆਂ ਨੂੰ ਦੇਖਦੇ ਹੋਏ ਲਿਆ ਗਿਆ ਸੀ। ਹਰੀਸ਼ ਰਾਵਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਸੀਐਲਪੀ ਦੀ ਮੀਟਿੰਗ ਬਾਰੇ ਵੀ ਪੂਰੀ ਜਾਣਕਾਰੀ ਦਿੱਤੀ ਗਈ ਸੀ।
ਕੈਪਟਨ ਦੇ ਬੀਜੇਪੀ ਵਿੱਚ ਜਾਣ ਦੀ ਗੱਲ ਕਰਦਿਆਂ ਉਹਨਾਂ ਕਿਹਾ ਕਿ ਕੈਪਟਨ ਦਾ ਕੱਦ ਬੀਜੇਪੀ ਵਿੱਚ ਜਾਣ ਦਾ ਨਹੀਂ ਹੈ। ਇਹ ਉਹਨਾਂ ਦੇ ਸੈਕੂਲਰ ਹੋਣ ਦਾ ਇਮਤਿਹਾਨ ਹੈ ,ਉਹਨਾਂ ਨੂੰ ਆਪਣੇ ਬਿਆਨਾਂ ਤੇ ਫਿਰ ਤੋਂ ਵਿਚਾਰ ਕਰਨ ਦੀ ਜਰੂਰਤ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਨੇ ਇਹ ਵੀ ਕਿਹਾ ਕਿ ਬੇਅਦਬੀ ਕੇਸ ਵਿੱਚ ਸਰਕਾਰ ਨੇ ਸਹੀ ਢੰਗ ਨਾਲ ਪੈਰਵੀ ਨਹੀਂ ਕੀਤੀ।