ਹਰੀਸ਼ ਰਾਵਤ ਨੇ ਦਿੱਤੀ ਰਾਹੁਲ ਗਾਂਧੀ ਨੂੰ ਪੰਜਾਬ ਕਾਂਗਰਸ ਦੇ ਕਲੇਸ਼ ਦੀ ਰਿਪੋਰਟ
ਦੇਖੋ ਡੇਢ ਘੰਟਾ ਲੰਬੀ ਮੀਟਿੰਗ ਤੋਂ ਬਾਅਦ ਕੀ ਬੋਲੇ ਹਰੀਸ਼ ਰਾਵਤ
ਚੰਡੀਗੜ੍ਹ,28 ਅਗਸਤ(ਵਿਸ਼ਵ ਵਾਰਤਾ) ਪੰਜਾਬ ਕਾਂਗਰਸ ਵਿੱਚ ਚੱਲ ਰਿਹਾ ਕਲੇਸ਼ ਹੁਣ ਦਿੱਲੀ ਹਾਈਕਮਾਨ ਕੋਲ ਇੱਕ ਵਾਰ ਫੇਰ ਤੋਂ ਪਹੁੰਚ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕੱਲ੍ਹ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਅੱਜ ਉਹ ਰਾਹੁਲ ਗਾਂਧੀ ਨੂੰ ਮਿਲਣ ਉਹਨਾਂ ਦੀ ਰਿਹਾਇਸ਼ ਤੇ ਪਹੁੰਚੇ ਅਤੇ ਉਹਨਾਂ ਨੇ ਪੂਰੇ ਮਾਮਲੇ ਦੀ ਰਿਪੋਰਟ ਡੇਢ ਘੰਟੇ ਲੰਮੀ ਮੀਟਿੰਗ ਵਿੱਚ ਰਾਹੁਲ ਗਾਂਧੀ ਸਾਹਮਣੇ ਰੱਖੇ ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਦਾ ਮਸਲਾ ਹੱਲ ਕਰ ਲਿਆ ਗਿਆ ਹੈ ਅਤੇ ਸਾਰੀ ਪਾਰਟੀ ਮਿਲ ਕੇ 2022 ਦੀਆਂ ਚੋਣਾਂ ਨੂੰ ਜਿੱਤਣ ਲਈ ਕੰਮ ਕਰ ਰਹੀ ਹੈ।























