ਹਰੀਸ਼ ਰਾਵਤ ਪਹੁੰਚੇ ਚੰਡੀਗੜ੍ਹ
ਮੁੱਖ ਮੰਤਰੀ ਅਤੇ ਕਾਂਗਰਸ ਪ੍ਰਧਾਨ ਸਿੱਧੂ ਨਾਲ ਕਰ ਸਕਦੇ ਹਨ ਮੁਲਾਕਾਤ

ਚੰਡੀਗੜ੍ਹ, 31ਅਗਸਤ(ਵਿਸ਼ਵ ਵਾਰਤਾ) ਪੰਜਾਬ ਕਾਂਗਰਸ ਦੇ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਚੰਡੀਗੜ੍ਹ ਪਹੁੰਚ ਗਏ ਹਨ।ਜਾਣਕਾਰੀ ਹੈ ਕਿ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਵੀ ਹਰੀਸ਼ ਰਾਵਤ ਨੂੰ ਮਿਲਣ ਪਹੁੰਚੇ ਹਨ। ਇਹ ਮੰਨਿਆ ਜਾ ਰਿਹਾ ਹੈ ਕਿ ਹਰੀਸ਼ ਰਾਵਤ ਇਸ ਪਿੱਛੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਵੀ ਮੁਲਾਕਾਤ ਕਰ ਸਕਦੇ ਹਨ।





















