• Latest
  • Trending
BREAKING NEWS: ਪੰਜਾਬ ਪੁਲਿਸ ਵੱਲੋਂ ਜਰਮਨ ਪੁਲਿਸ ਨੂੰ 487 ਕਿਲੋ ਕੋਕੀਨ ਤਸਕਰੀ ਮਾਮਲੇ ਵਿੱਚ ਲੋੜੀਂਦਾ ਅੰਤਰਰਾਸ਼ਟਰੀ ਨਸ਼ਾ ਤਸਕਰ ਕੀਤਾ ਗ੍ਰਿਫਤਾਰ

BREAKING NEWS: ਪੰਜਾਬ ਪੁਲਿਸ ਵੱਲੋਂ ਜਰਮਨ ਪੁਲਿਸ ਨੂੰ 487 ਕਿਲੋ ਕੋਕੀਨ ਤਸਕਰੀ ਮਾਮਲੇ ਵਿੱਚ ਲੋੜੀਂਦਾ ਅੰਤਰਰਾਸ਼ਟਰੀ ਨਸ਼ਾ ਤਸਕਰ ਕੀਤਾ ਗ੍ਰਿਫਤਾਰ

2 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

2 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

3 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

3 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

3 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

3 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

5 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

5 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

5 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

5 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

6 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Sunday, November 8, 2026
No Result
View All Result
21 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BREAKING NEWS: ਪੰਜਾਬ ਪੁਲਿਸ ਵੱਲੋਂ ਜਰਮਨ ਪੁਲਿਸ ਨੂੰ 487 ਕਿਲੋ ਕੋਕੀਨ ਤਸਕਰੀ ਮਾਮਲੇ ਵਿੱਚ ਲੋੜੀਂਦਾ ਅੰਤਰਰਾਸ਼ਟਰੀ ਨਸ਼ਾ ਤਸਕਰ ਕੀਤਾ ਗ੍ਰਿਫਤਾਰ

August 10, 2024
in ਪੰਜਾਬ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

– ਗ੍ਰਿਫਤਾਰ ਕੀਤੇ ਗਏ ਦੋਸ਼ੀ ਸਿਮਰਨਜੋਤ ਸੰਧੂ ਨੇ ਭਾਰਤ ਅਤੇ ਹੋਰ ਯੂਰਪੀ ਦੇਸ਼ਾਂ ਵਿੱਚ ਨਸ਼ਿਆਂ ਦੀ ਤਸਕਰੀ ‘ਚ ਨਿਭਾਈ ਅਹਿਮ ਭੂਮਿਕਾ: ਡੀਜੀਪੀ ਗੌਰਵ ਯਾਦਵ

– ਗ੍ਰਿਫਤਾਰੀ ਤੋਂ ਬਚਣ ਲਈ ਉਕਤ ਮੁਲਜ਼ਮ ਪਹਿਲਾਂ ਦੁਬਈ ਭੱਜ ਗਿਆ ਅਤੇ ਫਿਰ ਸਤੰਬਰ 2023 ਵਿੱਚ ਭਾਰਤ ਆ ਗਿਆ: ਆਈਜੀਪੀ ਸੁਖਚੈਨ ਸਿੰਘ ਗਿੱਲ

ਚੰਡੀਗੜ੍ਹ, 10 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੰਤਰਰਾਸ਼ਟਰੀ ਨਸ਼ਾ ਤਸਕਰ ਸਿਮਰਨਜੋਤ ਸਿੰਘ ਸੰਧੂ (30), ਜੋ ਜਰਮਨੀ ਵਿੱਚ 487 ਕਿਲੋ ਕੋਕੀਨ ਤਸਕਰੀ ਮਾਮਲੇ (2020) ਦਾ ਸਰਗਨਾ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ
ਇਹ ਸਫ਼ਲਤਾ ਮੋਗਾ ਪੁਲਿਸ ਵੱਲੋਂ 16 ਜੂਨ, 2024 ਨੂੰ 1 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਗਏ ਸਥਾਨਕ ਨਸ਼ਾ ਤਸਕਰ ਬੇਅੰਤ ਸਿੰਘ ਅਤੇ ਸੁਖਦੀਪ ਸਿੰਘ ਦੀ ਗ੍ਰਿਫਤਾਰੀ ਉਪਰੰਤ ਬਾਰੀਕੀ ਨਾਲ ਕੀਤੀ ਗਈ ਜਾਂਚ ਤੋਂ ਬਾਅਦ ਸਾਹਮਣੇ ਆਈ ਹੈ। ਇਨ੍ਹਾਂ ਮੁਲਜ਼ਮਾਂ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਮਨਦੀਪ ਸਿੰਘ ਜੋ ਕਿ ਮੌਜੂਦਾ ਸਮੇਂ ਅਮਰੀਕਾ ਵਿੱਚ ਰਹਿੰਦਾ ਹੈ ਅਤੇ ਸਿਮਰਨਜੋਤ ਸਿੰਘ, ਜੋ ਮਨਦੀਪ ਸਿੰਘ ਦੇ ਨਿਰਦੇਸ਼ਾਂ ‘ਤੇ ਪੰਜਾਬ ਵਿੱਚ ਹੈਰੋਇਨ ਦੇ ਖਰੀਦਦਾਰਾਂ ਦੀ ਭਾਲ ਕਰ ਰਿਹਾ ਸੀ, ਨੂੰ ਨਾਮਜ਼ਦ ਕੀਤਾ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਸਿਮਰਨਜੋਤ ਸੰਧੂ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਮੁੱਖ ਸਰਗਨਾ ਹੈ ਅਤੇ ਜਰਮਨੀ ਵਿੱਚ ਨਸ਼ਿਆਂ ਦੇ ਮਾਮਲਿਆਂ ਵਿੱਚ ਲੋੜੀਂਦਾ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਆਪਣੇ ਅੰਤਰਰਾਸ਼ਟਰੀ ਸਬੰਧਾਂ ਜ਼ਰੀਏ ਭਾਰਤ ਅਤੇ ਹੋਰ ਯੂਰਪੀ ਦੇਸ਼ਾਂ ਵਿੱਚ ਨਸ਼ਿਆਂ ਦੀ ਤਸਕਰੀ ਵਿੱਚ ਵੱਡੀ ਭੂਮਿਕਾ ਨਿਭਾਈ ਹੈ।

ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ, ਜਿਨ੍ਹਾਂ ਨਾਲ ਡੀਆਈਜੀ ਫਰੀਦਕੋਟ ਰੇਂਜ ਅਸ਼ਵਨੀ ਕਪੂਰ ਅਤੇ ਐਸਐਸਪੀ ਮੋਗਾ ਡਾ. ਅੰਕੁਰ ਗੁਪਤਾ ਵੀ ਮੌਜੂਦ ਸਨ, ਨੇ ਪ੍ਰੈਸ ਕਾਨਫਰੰਸ ਦੌਰਾਨ ਹੋਰ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ 1 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਮੋਗਾ ਪੁਲਿਸ ਨੇ ਬਟਾਲਾ ਦੇ ਪਿੰਡ ਗੋਖੂਵਾਲ ਦੇ ਵਸਨੀਕ ਸਿਮਰਨਜੋਤ ਸੰਧੂ ਨੂੰ ਮੋਗਾ ਦੇ ਪਿੰਡ ਭਲੂਰ ਤੋਂ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਸਿਮਰਨਜੋਤ ਜੋ 2002 ਵਿੱਚ ਜਰਮਨੀ ਗਿਆ ਸੀ, ਟੈਕਸੀ ਡਰਾਈਵਰ ਵਜੋਂ ਕੰਮ ਕਰਦਾ ਸੀ ਅਤੇ ਮਾਰਚ 2020 ਤੋਂ ਜੂਨ 2020 ਦੇ ਅਰਸੇ ਦੌਰਾਨ ਉਕਤ ਮੁਲਜ਼ਮ ਨੇ ਬ੍ਰਾਜ਼ੀਲ ਅਤੇ ਹੋਰ ਦੱਖਣੀ ਅਮਰੀਕੀ ਦੇਸ਼ਾਂ ਤੋਂ ਸਪਲਾਈ ਕੀਤੀ ਜਾ ਰਹੀ ਘੱਟੋ-ਘੱਟ 487 ਕਿਲੋ ਕੋਕੀਨ, 66 ਕਿਲੋ ਮੈਰੀਓਆਨਾ ਅਤੇ 10 ਕਿਲੋਗ੍ਰਾਮ ਹਸ਼ੀਸ਼ ਨੂੰ ਹੈਮਬਰਗ ਜਰਮਨੀ ਦੀ ਬੰਦਰਗਾਹ ਤੋਂ ਪਖਾਪਤ ਕਰਨ ਤੋਂ ਬਾਅਦ ਉਸਨੂੰ ਸਟੋਰ ਅਤੇ ਸਪਲਾਈ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੱਸਿਆ ਕਿ ਦੋਸ਼ੀ ਇਕ ਐਨਕ੍ਰਿਪਟਡ ਮੋਬਾਈਲ ਐਪ ‘ਐਨਕਰੋਚੈਟ’ ‘ਤੇ ਗੱਲਬਾਤ ਕਰਦਾ ਸੀ।

ਇਸ ਤੋਂ ਬਾਅਦ ਮੁਲਜ਼ਮ ਨੂੰ 28 ਫਰਵਰੀ, 2022 ਨੂੰ ਜਰਮਨੀ ਦੀਆਂ ਅਦਾਲਤਾਂ ਦੁਆਰਾ ਨਾਰਕੋਟਿਕ ਡਰੱਗਜ਼ ਐਕਟ ਦੀ ਧਾਰਾ 29 ਦੇ ਤਹਿਤ 8 ਸਾਲ ਅਤੇ 6 ਮਹੀਨੇ ਦੀ ਸਜ਼ਾ ਸੁਣਾਈ ਗਈ ਸੀ, ਪਰ ਇਸ ਤੋਂ ਬਚਣ ਲਈ ਉਹ ਪਹਿਲਾਂ ਹੀ ਜੁਲਾਈ 2023 ਵਿੱਚ ਦੁਬਈ ਭੱਜ ਗਿਆ ਅਤੇ ਫਿਰ ਸਤੰਬਰ 2023 ਵਿੱਚ ਭਾਰਤ ਆ ਗਿਆ।

ਆਈਜੀਪੀ ਨੇ ਦੱਸਿਆ ਕਿ ਮੁਲਜ਼ਮ ਸਿਮਰਨਜੋਤ 11 ਮਹੀਨਿਆਂ ਤੋਂ ਗ੍ਰਿਫਤਾਰੀ ਤੋਂ ਬਚਣ ਲਈ ਅੰਮ੍ਰਿਤਸਰ, ਚੰਡੀਗੜ੍ਹ, ਰਾਜਸਥਾਨ, ਮੋਗਾ ਆਦਿ ਸਮੇਤ ਭਾਰਤ ਵਿੱਚ ਵੱਖ-ਵੱਖ ਥਾਵਾਂ ‘ਤੇ ਰਹਿ ਰਿਹਾ ਸੀ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਤੋਂ ਭਾਰਤ ਵਿੱਚ ਉਸ ਦੀਆਂ ਗਤੀਵਿਧੀਆਂ ਬਾਰੇ ਜਾਣਨ ਲਈ ਵਿਸਥਾਰਪੂਰਵਕ ਪੁੱਛਗਿੱਛ ਕੀਤੀ ਜਾ ਰਹੀ ਹੈ।

ਦੱਸਣਯੋਗ ਹੈ ਕਿ ਇਸ ਸਬੰਧੀ ਥਾਣਾ ਅਜੀਤਵਾਲ ਮੋਗਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਤਹਿਤ ਐਫਆਈਆਰ ਨੰਬਰ 16-6-2024 ਪਹਿਲਾਂ ਹੀ ਦਰਜ ਹੈ।

Tags: BREAKING NEWSPUNJABpunjab newsWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਅਤੇ ਬੱਚਿਆਂ ਦੀ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੰਦੇਸ਼

ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਅਤੇ ਬੱਚਿਆਂ ਦੀ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੰਦੇਸ਼

by Jaspreet Kaur
2 weeks ago
0

ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਅਤੇ ਬੱਚਿਆਂ ਦੀ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 