ਹਲਕਾ ਚਮਕੌਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵੱਲੋਂ ਚੋਣ ਮੁਹਿੰਮ ਸ਼ੁਰੂ
ਵੱਖ- ਵੱਖ ਪਿੰਡਾਂ ਦਾ ਕੀਤਾ ਦੌਰਾ
ਚੰਡੀਗੜ੍ਹ, 30 ਦਸੰਬਰ(ਵਿਸ਼ਵ ਵਾਰਤਾ )- ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਅੱਜ ਹਲਕਾ ਚਮਕੌਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵੱਲੋਂ ਚੋਣ ਮੁਹਿੰਮ ਸ਼ੁਰੂ ਕੀਤੀ ਗਈ , ਜਿਸ ਦੇ ਚਲਦਿਆਂ ਅੱਜ ਬਸਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਹਰਮੋਹਣ ਸਿੰਘ ਸੰਧੂ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਵੱਲੋਂ ਆਪਣੇ ਸਾਥੀਆਂ ਨਾਲ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।

ਉਹਨਾਂ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਪਿੰਡ ਬਡਵਾਲੀ ਤੋਂ ਕੀਤੀ ਗਈ। ਜਿਸ ਤੋਂ ਬਾਅਦ ਉਹਨਾਂ ਵੱਲੋਂ ਪਿੰਡ ਪਨੂੰਆਂ ਅਤੇ ਮਾਮੂਪੁਰ ਦਾ ਵੀ ਦੌਰਾ ਕੀਤਾ ਗਿਆ। ਇਸ ਦੌਰਾਨ ਉਹਨਾਂ ਵੱਲੋਂ ਹਲਕੇ ਦੇ ਵੋਟਰਾਂ ਨੂੰ ਅਕਾਲੀ ਦਲ ਤੇ ਬਸਪਾ ਦੇ ਗੱਠਜੋੜ ਦਾ ਸਾਥ ਦੇਣ ਦੀ ਅਪੀਲ ਕੀਤੀ ਗਈ। ਇਸ ਦੇ ਨਾਲ ਹੀ ਉਹਨਾਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਹਨਾਂ ਨੂੰ ਆਪਣੀ ਪਾਰਟੀ ਦੇ ਸੱਤਾ ਵਿੱਚ ਆਉਣ ਤੇ ਸੁਲਝਾਉਣ ਦਾ ਭਰੋਸਾ ਜਤਾਇਆ ਗਿਆ।

ਇਸ ਮੌਕੇ ਉਹਨਾਂ ਦੇ ਨਾਲ ਚਰਨਜੀਤ ਸਿੰਘ ਕਾਲੇਵਾਲ(ਮੈਂਬਰ ਐਸਜੀਪੀਸੀ)ਜ਼ਿਲ੍ਹਾ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਮੋਹਾਲੀ, ਜੁਗਰਾਜ ਸਿੰਘ ਮਾਨਖੇੜੀ, ਰਜਿੰਦਰ ਸਿੰਘ ਰਾਜਾ ਨਨਹੇੜੀਆਂ, ਨਰਿੰਦਰ ਸਿੰਘ ਬਡਵਾਲੀ, ਸਰਬਜੀਤ ਸਿੰਘ ਧਨੋਆ, ਅਮਨ ਸੰਧੂ ਤੇ ਹਰਪ੍ਰੀਤ ਸਿੰਘ ਭੰਡਾਰੀ ਮੌਜੂਦ ਸਨ।























