ਹੁਸ਼ਿਆਰਪੁਰ, 17 ਅਗਸਤ (ਤਰਸੇਮ ਦੀਵਾਨਾ)-ਹਲਕਾ ਵਿਧਾਇਕ ਹੁਸ਼ਿਆਰਪੁਰ ਸ੍ਰੀ ਸੁੰਦਰ ਸ਼ਾਮ ਅਰੋੜਾ, ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਵਲੋਂ ਅੱਜ 75 ਨਵੇਂ ਆਸ਼ਰਿਤ ਬੱਚੇ ਅਤੇ ਵਿਧਵਾ ਪੈਨਸ਼ਨ ਧਾਰਕਾਂ ਨੂੰ ਮਨਜ਼ੂਰੀ ਪੱਤਰ ਸੌਂਪੇ ਗਏ। ਇਸ ਦੌਰਾਨ ਹਲਕਾ ਵਿਧਾਇਕਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹਰ ਵਾਅਦਾ ਨਿਭਾਇਆ ਜਾ ਰਿਹਾ ਹੈ ਅਤੇ ਸਰਕਾਰ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵਚਨਬੱਧ ਹੈ। ਐਮ.ਐਲ.ਏ. ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਰੋਜ਼ਗਾਰ ਦੇ ਮੌਕੇ ਵੀ ਪੈਦਾ ਕੀਤੇ ਜਾ ਰਹੇ ਹਨ ਅਤੇ ਜਲਦੀ ਹੀ ਨੌਜਵਾਨਾਂ ਲਈ 50 ਹਜ਼ਾਰ ਨੌਕਰੀਆਂ ਕੱਢੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਜਿਥੇ ਪੈਨਸ਼ਨਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ, ਉਥੇ ਲੋੜਵੰਦਾਂ ਨੂੰ ਮੁਫ਼ਤ ਆਟਾ-ਦਾਲ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਮਜ਼ਦੂਰਾਂ ਨੂੰ ਵੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਸਰਕਾਰ ਵਲੋਂ ਜਲਦੀ ਹੀ ਪੈਨਸ਼ਨ ਰਾਸ਼ੀ ਨੂੰ 500 ਰੁਪਏ ਤੋਂ ਵਧਾ ਕੇ 750 ਰੁਪਏ ਕਰ ਦਿੱਤਾ ਜਾਵੇਗਾ। ਉਹਨਾਂ ਸੀ.ਡੀ.ਪੀ.ਓਜ਼ ਨੂੰ ਹਦਾਇਤ ਕੀਤੀ ਕਿ ਪੈਨਸ਼ਨਾਂ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ, ਤਾਂ ਜੋ ਕੋਈ ਵੀ ਲੋੜਵੰਦ ਇਸ ਸਹੂਲਤ ਤੋਂ ਵਾਂਝਾ ਨਾ ਰਹਿ ਸਕੇ।
ਐਮ.ਐਲ.ਏ. ਡਾ. ਰਾਜ ਕੁਮਾਰ ਨੇ ਜ਼ਿਲ•ਾ ਪ੍ਰਸ਼ਾਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਸ਼ਾਸ਼ਨ ਵਲੋਂ ‘ਸਾਂਝੀ ਰਸੋਈ’ ਪ੍ਰੋਜੈਕਟ ਨੂੰ ਵਧੀਆ ਤਰੀਕੇ ਨਾਲ ਚਲਾਇਆ ਜਾ ਰਿਹਾ ਹੈ, ਜਿਸ ਸਦਕਾ ਹੁਸ਼ਿਆਰਪੁਰ ਦੀ ‘ਸਾਂਝੀ ਰਸੋਈ’ ਪੰਜਾਬ ਵਿੱਚੋਂ ਮੋਹਰੀ ਰੋਲ ਅਦਾ ਕਰ ਰਹੀ ਹੈ। ਉਹਨਾਂ ਕਿਹਾ ਕਿ ਵਿਧਵਾ ਅਤੇ ਆਸ਼ਰਿਤ ਬੱਚਿਆਂ ਨੂੰ ਦਿੱਤੀ ਜਾ ਰਹੀ ਪ੍ਰਤੀ ਵਿਅਕਤੀ 500 ਰੁਪਏ ਪੈਨਸ਼ਨ ਪੰਜਾਬ ਸਰਕਾਰ ਦਾ ਇਕ ਵੱਡਾ ਉਪਰਾਲਾ ਹੈ। ਉਹਨਾਂ ਕਿਹਾ ਕਿ ਸਰਕਾਰ ਵਲੋਂ ਬੇਰੋਜ਼ਗਾਰੀ ਨੂੰ ਠੱਲ• ਪਾਉਣ ਦੇ ਯਤਨ ਵੀ ਕੀਤੇ ਜਾ ਰਹੇ ਹਨ, ਜਿਸ ਸਦਕਾ 21 ਤੋਂ 31 ਅਗਸਤ ਤੱਕ ਪਹਿਲੀ ਵਾਰ ਰਾਜ ਪੱਧਰੀ ਵਿਸ਼ਾਲ ਰੋਜ਼ਗਾਰ ਮੇਲਾ ਵੀ ਵੱਖ-ਵੱਖ ਜ਼ਿਲਿ•ਆਂ ਵਿੱਚ ਲਗਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪਿਛਲੀ ਸਰਕਾਰ ਨੇ ਜੋ 10 ਸਾਲ ਵਿੱਚ ਨਹੀਂ ਕੀਤਾ, ਉਹ ਮੌਜੂਦਾ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ 10 ਮਹੀਨਿਆਂ ਵਿੱਚ ਹੀ ਕਰ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਬੁਢਾਪਾ, ਵਿਧਵਾ ਅਤੇ ਬੇਘਰ ਨਿਆਸਰਿਤ ਇਸਤਰੀਆਂ, ਆਸ਼ਰਿਤ ਬੱਚੇ ਅਤੇ ਅਪੰਗ ਵਿਅਕਤੀ, ਜਿਸ ਦੀ ਸਾਰੇ ਵਸੀਲਿਆਂ ਤੋਂ ਆਮਦਨ 60 ਹਜ਼ਾਰ ਰੁਪਏ ਸਲਾਨਾ ਤੋਂ ਵੱਧ ਨਹੀਂ ਹੈ, ਕੇਵਲ ਉਹੀ ਬਿਨੈਪੱਤਰ ਦੇ ਸਕਦਾ ਹੈ। ਉਹਨਾਂ ਕਿਹਾ ਕਿ ਵਿਧਵਾ ਪੈਨਸ਼ਨ ਤੋਂ ਇਲਾਵਾ ਉਸ ਦੇ 2 ਬੱਚੇ ਵੀ ਪੈਨਸ਼ਨ ਦੇ ਯੋਗ ਹੋਣਗੇ। ਉਹਨਾਂ ਕਿਹਾ ਕਿ ਅਰਜ਼ੀ ਫਾਰਮ ਜ਼ਿਲ•ਾ ਸਮਾਜਿਕ ਸੁਰੱਖਿਆ ਅਫ਼ਸਰ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ, ਸੇਵਾ ਕੇਂਦਰਾਂ, ਮਹਿਕਮੇ ਦੀ ਵੈਬਸਾਈਟ, ਐਸ.ਡੀ.ਐਮ. ਦਫ਼ਤਰ, ਆਂਗਣਵਾੜੀ ਕੇਂਦਰ, ਪੰਚਾਇਤ ਅਤੇ ਬੀ.ਡੀ.ਪੀ.ਓ. ਦਫ਼ਤਰਾਂ ਵਿੱਚ ਉਪਲਬੱਧ ਹੋਣਗੇ। ਉਹਨਾਂ ਕਿਹਾ ਕਿ ਬੁਢਾਪਾ ਪੈਨਸ਼ਨ ਲਈ ਉਮਰ ਪੁਰਸ਼ਾਂ ਵਿੱਚ 65 ਸਾਲ ਅਤੇ ਔਰਤ ਹੋਣ ਦੀ ਸੂਰਤ ਵਿੱਚ 58 ਸਾਲ ਨਿਸ਼ਚਿਤ ਹੈ। ਉਹਨਾਂ ਦੱਸਿਆ ਕਿ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾਵਾਂ ਤੇ ਨਿਆਸਰਿਤ ਔਰਤਾਂ ਅਤੇ 30 ਸਾਲ ਤੋਂ ਵੱਧ ਉਮਰ ਦੀਆਂ ਅਣ-ਵਿਆਹੀਆਂ ਔਰਤਾਂ, 21 ਸਾਲ ਤੋਂ ਘੱਟ ਉਮਰ ਦੇ ਅਜਿਹੇ ਬੱਚੇ ਜਿਹੜੇ ਮਾਪਿਆਂ ਦੀ ਇਮਦਾਦ ਜਾਂ ਉਹਨਾਂ ਦੀ ਸਰੀਰਕ/ਮਾਨਸਿਕ ਅਪੰਗਤਾ ਕਾਰਨ ਦੇਖਭਾਲ ਤੋਂ ਵੰਚਿਤ ਹੋ ਗਏ ਹੋਣ, 50 ਫੀਸਦੀ ਜਾਂ ਇਸ ਤੋਂ ਵੱਧ ਅਪੰਗਤਾ ਵਾਲੇ ਵਿਅਕਤੀ ਪੈਨਸ਼ਨ ਲਈ ਯੋਗ ਹਨ। ਉਹਨਾਂ ਕਿਹਾ ਕਿ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ‘ਬੇਟੀ ਬਚਾਓ-ਬੇਟੀ ਪੜ•ਾਓ’ ਮੁਹਿੰਮ ਸਬੰਧੀ ਬੁਕਲੈਟ ਤਿਆਰ ਕੀਤੀ ਗਈ ਹੈ, ਜਿਸ ਵਿੱਚ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਜ਼ਿਕਰ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਉਪਰਾਲਾ ਸਰਕਾਰ ਦੀਆਂ ਸਕੀਮਾਂ ਨੂੰ ਲੋੜਵੰਦਾਂ ਤੱਕ ਪਹੁੰਚਾਉਣ ਲਈ ਕੀਤਾ ਗਿਆ ਹੈ, ਤਾਂ ਜੋ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਫਾਇਦਾ ਪਹੁੰਚ ਸਕੇ।
ਇਸ ਮੌਕੇ ਜ਼ਿਲ•ਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਜਗਦੀਸ਼ ਮਿਤਰ, ਜ਼ਿਲ•ਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ, ਜ਼ਿਲ•ਾ ਬਾਲ ਸੁਰੱਖਿਆ ਅਫ਼ਸਰ ਡਾ. ਹਰਪ੍ਰੀਤ ਕੌਰ, ਸੀ.ਡੀ.ਪੀ.ਓਜ਼ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
Hoshiarpur News: ਡਾ ਇਸ਼ਾਂਕ ਕੁਮਾਰ ਵਲੋਂ ਜੈਤਪੁਰ ਵਿੱਚ ਸੀਵਰੇਜ ਪ੍ਰੋਜੈਕਟ ਦਾ ਉਦਘਾਟਨ
Hoshiarpur News: ਡਾ ਇਸ਼ਾਂਕ ਕੁਮਾਰ ਵਲੋਂ ਜੈਤਪੁਰ ਵਿੱਚ ਸੀਵਰੇਜ ਪ੍ਰੋਜੈਕਟ ਦਾ ਉਦਘਾਟਨ ਕਿਹਾ-ਛੋਟੇ ਪਿੰਡਾਂ ਵਿਚ ਵੀ ਕੀਤੇ ਜਾਣਗੇ ਹਰ ਤਰ੍ਹਾਂ...