• Latest
  • Trending
ਹਵਾਈ ਅੱਡਿਆਂ ਉਤੇ ਐਨ.ਆਰ.ਆਈਜ਼ ਨੂੰ ਹੁੰਦੀਆਂ ਮੁਸ਼ਕਲਾਂ ਦੇ ਮੌਕੇ ਉਤੇ ਹੀ ਫੋਨ ਉਤੇ ਹੱਲ ਲਈ ਕਾਲ ਸੈਂਟਰ ਸਥਾਪਤ ਕੀਤਾ ਜਾਵੇਗਾ- ਪਰਗਟ ਸਿੰਘ

ਹਵਾਈ ਅੱਡਿਆਂ ਉਤੇ ਐਨ.ਆਰ.ਆਈਜ਼ ਨੂੰ ਹੁੰਦੀਆਂ ਮੁਸ਼ਕਲਾਂ ਦੇ ਮੌਕੇ ਉਤੇ ਹੀ ਫੋਨ ਉਤੇ ਹੱਲ ਲਈ ਕਾਲ ਸੈਂਟਰ ਸਥਾਪਤ ਕੀਤਾ ਜਾਵੇਗਾ- ਪਰਗਟ ਸਿੰਘ

5 years ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

1 hour ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

1 hour ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

1 hour ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

1 hour ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

2 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

4 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

4 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Sunday, November 8, 2026
No Result
View All Result
22 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਵਾਈ ਅੱਡਿਆਂ ਉਤੇ ਐਨ.ਆਰ.ਆਈਜ਼ ਨੂੰ ਹੁੰਦੀਆਂ ਮੁਸ਼ਕਲਾਂ ਦੇ ਮੌਕੇ ਉਤੇ ਹੀ ਫੋਨ ਉਤੇ ਹੱਲ ਲਈ ਕਾਲ ਸੈਂਟਰ ਸਥਾਪਤ ਕੀਤਾ ਜਾਵੇਗਾ- ਪਰਗਟ ਸਿੰਘ

October 22, 2021
in ਸਿਆਸੀ, ਸਿੱਖਿਆ, ਖਬਰਾਂ, ਚੰਡੀਗੜ੍ਹ, ਪੰਜਾਬ, ਪ੍ਰਸ਼ਾਸਨਿਕ
ਹਵਾਈ ਅੱਡਿਆਂ ਉਤੇ ਐਨ.ਆਰ.ਆਈਜ਼ ਨੂੰ ਹੁੰਦੀਆਂ ਮੁਸ਼ਕਲਾਂ ਦੇ ਮੌਕੇ ਉਤੇ ਹੀ ਫੋਨ ਉਤੇ ਹੱਲ ਲਈ ਕਾਲ ਸੈਂਟਰ ਸਥਾਪਤ ਕੀਤਾ ਜਾਵੇਗਾ- ਪਰਗਟ ਸਿੰਘ

ਹਵਾਈ ਅੱਡਿਆਂ ਉਤੇ ਐਨ.ਆਰ.ਆਈਜ਼ ਨੂੰ ਹੁੰਦੀਆਂ ਮੁਸ਼ਕਲਾਂ ਦੇ ਮੌਕੇ ਉਤੇ ਹੀ ਫੋਨ ਉਤੇ ਹੱਲ ਲਈ ਕਾਲ ਸੈਂਟਰ ਸਥਾਪਤ ਕੀਤਾ ਜਾਵੇਗਾ- ਪਰਗਟ ਸਿੰਘ

ਹਵਾਈ ਅੱਡਿਆਂ ਉਤੇ ਐਨ.ਆਰ.ਆਈਜ਼ ਨੂੰ ਹੁੰਦੀਆਂ ਮੁਸ਼ਕਲਾਂ ਦੇ ਮੌਕੇ ਉਤੇ ਹੀ ਫੋਨ ਉਤੇ ਹੱਲ ਲਈ ਕਾਲ ਸੈਂਟਰ ਸਥਾਪਤ ਕੀਤਾ ਜਾਵੇਗਾ- ਪਰਗਟ ਸਿੰਘ

ਚੰਡੀਗੜ੍ਹ, 22 ਅਕਤੂਬਰ(ਵਿਸ਼ਵ ਵਾਰਤਾ)-ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਵਤਨ ਪਰਤਣ ਸਮੇਂ ਹਵਾਈ ਅੱਡਿਆਂ ਉਤੇ ਆਉਂਦੀ ਕਿਸੇ ਕਿਸਮ ਦੀ ਮੁਸ਼ਕਲ ਦੇ ਮੌਕੇ ਉਤੇ ਹੀ ਆਨਲਾਈਨ ਨਿਪਟਾਰੇ ਲਈ 24 ਘੰਟੇ ਚੱਲਣ ਵਾਲਾ ਇਕ ਕਾਲ ਸੈਂਟਰ ਸਥਾਪਤ ਕੀਤਾ ਜਾਵੇਗਾ ਜਿਸ ਵਿੱਚ ਮਾਹਿਰਾਂ ਨੂੰ ਬਿਠਾਇਆ ਜਾਵੇਗਾ। ਇਹ ਗੱਲ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਪਰਗਟ ਸਿੰਘ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫਤਰ ਵਿਖੇ ਵਿਭਾਗ ਨਾਲ ਸਬੰਧਤ ਕੰਮਾਂ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੌਰਾਨ ਕਹੀ।

ਸ. ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਵਾਰ ਪਰਵਾਸੀਆਂ ਨੂੰ ਹਵਾਈ ਅੱਡੇ ਉਤੇ ਉਤਰਨ ਸਮੇਂ ਕਾਗਜ਼ੀ ਕਾਰਵਾਈਆਂ, ਤਕਨੀਕੀ ਕਾਰਨਾਂ ਜਾਂ ਕਿਸੇ ਗਲਤਫਹਿਮੀ ਨਾਲ ਰੋਕ ਲਿਆ ਜਾਂਦਾ ਹੈ ਜਿਸ ਨਾਲ ਉਹ ਘਬਰਾਅ ਜਾਂਦੇ ਹਨ ਅਤੇ ਆਪਣੇ ਦਸਤਾਵੇਜ਼ ਤੇ ਪਛਾਣ ਸਹੀ ਹੋਣ ਦੇ ਬਾਵਜੂਦ ਖੱਜਲ ਖੁਆਰੀ ਦਾ ਸਾਹਮਣਾ ਕਰਦੇ ਹਨ। ਅਜਿਹੇ ਮਾਮਲਿਆਂ ਵਿੱਚ ਯਾਤਰੂਆਂ ਦੀ ਮੱਦਦ ਲਈ ਸੂਬਾ ਸਰਕਾਰ ਵੱਲੋਂ ‘ਕੁਇਕ ਰਿਸਪਾਂਸ ਸੈਂਟਰ’ ਸਥਾਪਤ ਕੀਤਾ ਜਾਵੇਗਾ ਜਿਹੜਾ ਕਿ 24 ਘੰਟੇ ਸਰਗਰਮ ਰਹੇਗਾ। ਇਸ ਸੈਂਟਰ ਵਿੱਚ ਬੈਠਣ ਵਾਲੇ ਐਨ.ਆਰ.ਆਈਜ਼ ਨੂੰ ਦਰਪੇਸ਼ ਸਮੱਸਿਆਵਾਂ ਨਾਲ ਸਬੰਧਤ ਮਾਹਿਰ ਹੋਣਗੇ ਜੋ ਮੌਕੇ ਉਤੇ ਹੀ ਫੋਨ ਉਪਰ ਸਬੰਧਤ ਧਿਰ ਨਾਲ ਰਾਬਤਾ ਕਾਇਮ ਕਰਕੇ ਪਰਵਾਸੀ ਪੰਜਾਬੀਆਂ ਦੀ ਹੁੰਦੀ ਖੱਜਲ-ਖੁਆਰੀ ਤੋਂ ਨਿਜਾਤ ਦਿਵਾਉਣਗੇ। ਇਸ ਦਾ ਸੰਪਰਕ ਨੰਬਰ ਜਨਤਕ ਕੀਤਾ ਜਾਵੇਗਾ।

ਐਨ.ਆਰ.ਆਈਜ਼ ਨੂੰ ਜ਼ਮੀਨ/ਜਾਇਦਾਦ ਨਾਲ ਸਬੰਧਤ ਦੀਵਾਨੀ ਮਾਮਲਿਆਂ, ਪੁਲਿਸ ਨਾਲ ਸਬੰਧਤ ਫੌਜਦਾਰੀ, ਵਿਆਹ ਨਾਲ ਸਬੰਧਤ ਅਤੇ ਹੋਰ ਕੇਸਾਂ ਵਿੱਚ ਹੁੰਦੀ ਖੱਜਲ-ਖੁਆਰੀ ਨੂੰ ਖਤਮ ਕਰਨ ਅਤੇ ਲੰਬਿਤ ਮਾਮਲਿਆਂ ਦੇ ਫੌਰੀ ਹੱਲ ਲਈ ਸ. ਪਰਗਟ ਸਿੰਘ ਨੇ ਵਿਭਾਗ ਨੂੰ ਮਾਲ ਵਿਭਾਗ ਅਤੇ ਪੁਲਿਸ ਵਿਭਾਗ ਨਾਲ ਰਾਬਤਾ ਕਾਇਮ ਕਰਕੇ ਹਰ ਜ਼ਿਲ੍ਹੇ ਵਿੱਚ ਸਮਰਪਿਤ ਅਧਿਕਾਰੀ ਤਾਇਨਾਤ ਕਰਨ ਬਾਰੇ ਕੋਈ ਖਾਕਾ ਉਲੀਕਣ ਲਈ ਕਿਹਾ। ਇਸੇ ਤਰ੍ਹਾਂ ਵਿਦੇਸ਼ ਜਾਣ ਦੇ ਇਛੁੱਕ ਲੋਕਾਂ ਨੂੰ ਵੈਰੀਫਿਕੇਸ਼ਨ ਲਈ ਉਚੇਚੇ ਤੌਰ ਉਤੇ ਚੰਡੀਗੜ੍ਹ ਆਉਣ ਦੀ ਹੁੰਦੀ ਮੁਸ਼ਕਲ ਨੂੰ ਦੇਖਦਿਆਂ ਐਨ.ਆਰ.ਆਈਜ਼ ਮੰਤਰੀ ਨੇ ਵਿਭਾਗ ਨੂੰ ਘਰ ਬੈਠਿਆਂ ਹੀ ਆਨਲਾਈਨ ਵਿਧੀ ਰਾਹੀਂ ਅਪਲਾਈ ਕਰਵਾ ਕੇ ਸਬੰਧਤ ਖੇਤਰਾਂ ਦੇ ਸੁਵਿਧਾ ਜਾਂ ਸਾਂਝ ਕੇਂਦਰਾਂ ਤੋਂ ਸਰਟੀਫਿਕੇਟ ਹਾਸਲ ਕਰਨ ਬਾਰੇ ਤਜਵੀਜ਼ ਬਣਾਉਣ ਲਈ ਕਿਹਾ।

ਸ. ਪਰਗਟ ਸਿੰਘ ਨੇ ਕਿਹਾ ਕਿ ਕਈ ਪਰਵਾਸੀ ਆਪੋ-ਆਪਣੇ ਪਿੰਡਾਂ-ਸ਼ਹਿਰਾਂ ਵਿੱਚ ਖੇਡਾਂ, ਸਿੱਖਿਆ, ਸਿਹਤ ਆਦਿ ਖੇਤਰਾਂ ਵਿੱਚ ਨਿਵੇਸ਼ ਕਰਨ ਦੇ ਇਛੁੱਕ ਹੁੰਦੇ ਹਨ ਪਰ ਦੋਵਾਂ ਧਿਰਾਂ ਨੂੰ ਇਸ ਬਾਰੇ ਸਹੀ ਗਿਆਨ ਅਤੇ ਵਿਧੀ-ਵਿਧਾਨ ਨਾ ਹੋਣ ਕਰਕੇ ਇਸ ਨੂੰ ਅਮਲ ਵਿੱਚ ਨਹੀਂ ਲਿਆ ਸਕਦੇ। ਇਸ ਮਾਮਲੇ ਵਿੱਚ ਵਿਭਾਗ ਨੂੰ ਦੋਵਾਂ ਦੀ ਸਹੂਲਤ ਲਈ ਕੰਮ ਕਰਨਾ ਪਵੇਗਾ। ਇਸੇ ਤਰ੍ਹਾਂ ਵਿੱਤ ਤੇ ਵਪਾਰਿਕ ਕੰਮਾਂ ਲਈ ਵੀ ਵਿਭਾਗ ਵਿੰਗ ਸਥਾਪਤ ਕਰੇ ਤਾਂ ਜੋ ਐਨ.ਆਰ.ਆਈਜ਼ ਨੂੰ ਸਹੂਲਤ ਦਿੱਤੀ ਜਾ ਸਕੇ।

ਸ. ਪਰਗਟ ਸਿੰਘ ਨੇ ਕਿਹਾ ਕਿ ਵੱਖ-ਵੱਖ ਦੇਸ਼ਾਂ ਵਿੱਚ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀ ਸਹੂਲਤ ਲਈ ਤਾਇਨਾਤ ਕੋਆਰਡੀਨੇਟਰਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰਵਾ ਕੇ ਇਨ੍ਹਾਂ ਕੋਆਰਡੀਨੇਟਰਾਂ ਨੂੰ ਮਾਨਤਾ ਦਿਵਾਈ ਜਾਵੇਗੀ ਤਾਂ ਜੋ ਉਹ ਸਬੰਧਤ ਮੁਲਕਾਂ ਦੇ ਸਫਰਾਤਖਾਨਿਆਂ ਅਤੇ ਹਾਈ ਕਮਿਸ਼ਨ ਦਫਤਰਾਂ ਵਿੱਚ ਪਰਵਾਸੀਆਂ ਦੀ ਮੱਦਦ ਲਈ ਹੋਰ ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਕੰਮ ਕਰ ਸਕਣ।

ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਵਿਭਾਗ ਨੂੰ ਇਕ ਸੰਗਠਿਤ ਪੋਰਟਲ ਬਣਾਉਣ ਲਈ ਕਿਹਾ ਜਿਸ ਉਤੇ ਐਨ.ਆਰ.ਆਈਜ਼ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਸੇਵਾਵਾਂ ਅਤੇ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਵੇਰਵਾ ਮਿਲੇ ਤਾਂ ਜੋ ਇਕੋ ਪੋਰਟਲ ਰਾਹੀਂ ਪਰਵਾਸੀ ਪੰਜਾਬੀ ਸੂਬਾ ਸਰਕਾਰ ਨਾਲ ਰਾਬਤਾ ਕਾਇਮ ਕਰ ਸਕਣ। ਸ. ਪਰਗਟ ਸਿੰਘ ਨੇ ਵਿਦੇਸ਼ਾਂ ਵਿੱਚ ਰਹਿੰਦੇ ਪਰਵਾਸੀ ਪੰਜਾਬੀਆਂ ਦੇ ਬੱਚਿਆਂ ਨੂੰ ਦੇਸ਼ ਨਾਲ ਜੋੜਨ ਲਈ ਸ਼ੁਰੂ ਕੀਤੇ ਪ੍ਰੋਗਰਾਮ ‘ਆਪਣੀਆਂ ਜੜ੍ਹਾਂ ਨਾਲ ਜੋੜੋ’ ਨੂੰ ਸਰਗਰਮੀ ਨਾਲ ਚਲਾਉਣ, ਐਨ.ਆਰ.ਆਈ. ਸਭਾਵਾਂ ਨਾਲ ਰਾਬਤਾ ਕਾਇਮ ਰੱਖਣ ਅਤੇ ਨੇੜ ਭਵਿੱਖ ਵਿੱਚ ਪਰਵਾਸੀ ਭਾਰਤੀ ਕਨਵੈਨਸ਼ਨ ਕਰਵਾਉਣ ਉਤੇ ਵੀ ਕੰਮ ਕਰਨ ਲਈ ਆਖਿਆ।

ਮੀਟਿੰਗ ਵਿੱਚ ਪੰਜਾਬ ਸਟੇਟ ਕਮਿਸ਼ਨ ਫਾਰ ਐਨ.ਆਰ.ਆਈਜ਼ ਦੇ ਚੇਅਰਮੈਨ ਜਸਟਿਸ ਸ਼ੇਖਰ ਕੁਮਾਰ ਧਵਨ (ਸੇਵਾ ਮੁਕਤ), ਮੈਂਬਰ ਐਮ.ਪੀ.ਸਿੰਘ, ਹਰਦੀਪ ਸਿੰਘ ਢਿੱਲੋਂ, ਦਲਜੀਤ ਸਿੰਘ ਸਹੋਤਾ ਤੇ ਸਵਿੰਦਰ ਸਿੰਘ ਸਿੱਧੂ, ਐਨ.ਆਰ.ਆਈਜ਼ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਕਿਰਪਾ ਸ਼ੰਕਰ ਸਰੋਜ, ਸਕੱਤਰ ਕ੍ਰਿਸ਼ਨ ਕੁਮਾਰ, ਏ.ਡੀ.ਜੀ.ਪੀ. ਏ.ਐਸ.ਰਾਏ ਅਤੇ ਕਮਿਸ਼ਨ ਦੇ ਸਕੱਤਰ ਸੁਰਿੰਦਰ ਕੌਰ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੀ ਸਵੇਰ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਾਸੀਆਂ ਨੇ 'ਬਹੁਤ ਖਰਾਬ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

Most Popular

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

by Ranjit Singh
2 weeks ago
0

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ ਚੰਡੀਗੜ੍ਹ, 28 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 