ਹਵਾਈ ਸੈਨਾ ਦੇ ਲੜਾਕੂ ਜਹਾਜ਼ਾਂ ਦੇ ਦੁਰਘਟਨਾਗ੍ਰਸਤ ਹੋਣ ਤੇ ਸਾਬਕਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ 28 ਜਨਵਰੀ(ਵਿਸ਼ਵ ਵਾਰਤਾ ਬਿਊਰੋ)- ਅੱਜ ਸਵੇਰੇ ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਬਾਰਡਰ ਤੇ ਹਵਾਈ ਸੈਨਾ ਦੇ 2 ਜਹਾਜ਼ ਹਾਦਸਾ ਗ੍ਰਸਤ ਹੋ ਗਏ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਨੇ ਲਿਖਿਆ ਕਿ “ਸਿਖਲਾਈ ਅਭਿਆਸ ਦੌਰਾਨ ਭਾਰਤੀ ਹਵਾਈ ਸੈਨਾ ਦੇ 2 ਲੜਾਕੂ ਜਹਾਜ਼ਾਂ ਦੇ ਹਾਦਸਾਗ੍ਰਸਤ ਹੋਣ ਬਾਰੇ ਸੁਣ ਕੇ ਚਿੰਤਾ ਹੋਈ, ਜਿਸ ਕਾਰਨ ਇਕ ਪਾਇਲਟ ਦੀ ਮੌਤ ਹੋ ਗਈ ਅਤੇ 2 ਜ਼ਖਮੀ ਹੋ ਗਏ। ਦੁਖੀ ਪਰਿਵਾਰ ਨਾਲ ਮੇਰੀ ਦਿਲੀ ਸੰਵੇਦਨਾ ਹੈ ਅਤੇ ਮੈਂ ਜ਼ਖਮੀ ਪਾਇਲਟਾਂ ਦੇ ਜਲਦੀ ਅਤੇ ਪੂਰੀ ਤਰ੍ਹਾਂ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।”
https://twitter.com/capt_amarinder/status/1619258697976520705?s=20&t=OuvNs_rkohR_VHtOl956Aw