ਪੰਜਾਬ ਸਰਕਾਰ ਨੂੰ ਹਾਈਕੋਰਟ ਵੱਲੋਂ ਇੱਕ ਹੋਰ ਝਟਕਾ
ਆਟਾ ਦਾਲ ਸਕੀਮ ਵਿੱਚ ਥਰਡ ਪਾਰਟੀ ਜਰੀਏ ਰਾਸ਼ਨ ਦੀ ਹੋਮ ਡਿਲਵਰੀ ਤੇ ਲਾਈ ਰੋਕ
ਚੰਡੀਗੜ੍ਹ,28 ਸਤੰਬਰ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਦੀ ਆਟਾ ਦਾਲ ਸਕੀਮ ਨੂੰ ਲੈ ਕੇ ਇੱਕ ਵਾਰ ਫਿਰ ਤੋਂ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਝਟਕਾ ਦਿੱਤਾ ਹੈ। ਜਾਣਕਾਰੀ ਅਨੁਸਾਰ ਹਾਈਕੋਰਟ ਦੀ ਡਬਲ ਬੈਂਚ ਨੇ ਸਿੰਗਲ ਬੈਂਚ ਦੇ ਫੈਸਲੇ ਨੂੰ ਕਾਇਮ ਰੱਖਿਆ ਹੈ। ਦੱਸ ਦਈਏ ਕਿ ਆਟਾ ਦਾਲ ਸਕੀਮ ਵਿੱਚ ਰੱਖੀ ਗਈ ਆਟਾ ਵਿਤਰਣ ਥਰਡ ਪਾਰਟੀ ਕੋਲੋਂ ਕਰਵਾਉਣ ਦੀ ਸ਼ਰਤ ਨੂੰ ਡੀਪੂ ਹੋਲਡਰਾਂ ਨੇ ਚੁਣੌਤੀ ਦਿੱਤੀ ਸੀ। ਜਿਸ ਤੋਂ ਬਾਅਦ ਸਿੰਗਲ ਬੈਂਚ ਨੇ ਇਸ ਤੇ ਰੋਕ ਲਗਾ ਦਿੱਤੀ ਸੀ। ਜਿਸ ਦੇ ਜਵਾਬ ਵਿੱਚ ਪੰਜਾਬ ਸਰਕਾਰ ਨੇ ਡਬਲ ਬੈਂਚ ਕੋਲ ਚੁਣੌਤੀ ਦਿੱਤੀ ਸੀ। ਹੁਣ ਇਸ ਮਾਮਲੇ ਵਿੱਚ ਡਬਲ ਬੈਂਚ ਨੇ ਵੀ ਸਰਕਾਰ ਨੂੰ ਝਟਕਾ ਦਿੰਦੇ ਹੋਏ ਸਿੰਗਲ ਬੈਂਚ ਦੇ ਫੈਸਲੇ ਨੂੰ ਕਾਇਮ ਰੱਖਿਆ ਹੈ। ਜਿਸ ਤੋਂ ਬਾਅਦ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਘਰ-ਘਰ ਆਟਾ ਡਿਲਵਰੀ ਸਕੀਮ ਹੁਣ ਇਸ ਤਰੀਕ ਤੋਂ ਲਾਗੂ ਹੋਣੀ ਮੁਸ਼ਕਿਲ ਜਾਪ ਰਹੀ ਹੈ।