ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਇੱਕ ਹੋਰ ਝਟਕਾ
ਮੁੱਲਾਂਪੁਰ ਦੇ 70 ਕਿਸਾਨ ਪਰਿਵਾਰਾਂ ਨੂੰ ਪੰਚਾਇਤ ਵਿਭਾਗ ਵੱਲੋਂ ਜਾਰੀ ਕੀਤੇ ਜ਼ਮੀਨ ਖਾਲੀ ਕਰਨ ਦੇ ਨੋਟਿਸ ਤੇ ਲਗਾਈ ਸਟੇਅ
ਚੰਡੀਗੜ੍ਹ,16ਜੂਨ(ਵਿਸ਼ਵ ਵਾਰਤਾ)-ਇਸ ਸਮੇਂ ਦੀ ਵੱਡੀ ਖਬਰ ਇਹ ਸਾਹਮਣੇ ਆ ਰਹੀ ਹੈ ਕਿ ਮੁਲਾਂਪੁਰ ਦੇ 70 ਕਿਸਾਨ ਪਰਿਵਾਰਾਂ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਜਾਣਕਾਰੀ ਅਨੁਸਾਰ ਪੰਚਾਇਤ ਵਿਭਾਗ ਵੱਲੋਂ ਚੰਡੀਗੜ੍ਹ ਦੇ ਨਾਲ ਲੱਗਦੇ ਮੁੱਲਾਂਪੁਰ ਦੇ 70 ਪਰਿਵਾਰਾਂ ਨੂੰ ਜ਼ਮੀਨ ਖਾਲੀ ਕਰਨ ਦੇ ਆਦੇਸ਼ ਜਾਰੀ ਕੀਤੇ ਸਨ। ਜਿਸ ਤੋਂ ਬਾਅਦ ਇਹਨਾਂ ਪਰਿਵਾਰਾਂ ਨੇ ਹਾਈਕੋਰਟ ਕੋਲ ਪਹੁੰਚ ਕੀਤੀ ਸੀ ਹੁਣ ਹਾਈਕੋਰਟ ਨੇ ਇਹਨਾਂ ਪਰਿਵਾਰਾਂ ਨੂੰ ਰਾਹਤ ਦਿੰਦੇ ਹੋਏ ਜ਼ਮੀਨ ਖਾਲੀ ਕਰਨ ਵਾਲੇ ਨੋਟਿਸ ਤੇ ਸਟੇਅ ਲਗਾ ਦਿੱਤੀ ਹੈ। ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਸੰਬੰਧਿਤ ਕਿਸਾਨਾਂ ਦਾ ਕਹਿਣਾ ਹੈ ਕਿ ਉਹਨਾਂ ਦੇ ਪਰਿਵਾਰ ਪਿਛਲੇ 100 ਸਾਲਾਂ ਤੋਂ ਇਸ ਜ਼ਮੀਨ ਤੇ ਖੇਤੀ ਕਰ ਰਹੇ ਹਨ।