ਚੰਡੀਗੜ, 22 ਜਨਵਰੀ –(ਵਿਸ਼ਵ ਵਾਰਤਾ) ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਫਿਰ ਤੋਂ ਸਰਕਾਰੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਅਸਲ ਵਿਚ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਸਰਕਾਰੀ ਸੁਰੱਖਿਆ ਨੂੰ ਲੈ ਕੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਤੋਂ ਬਾਅਦ ਅਦਲਾਤ ਨੇ ਫੈਸਲਾ ਸੁਣਾਉਂਦੇ ਹੋਏ ਰਣਜੀਤ ਸਿੰਘ ਢੱਡਰੀਆਂਵਾਲੇ ਨੂੰ ਇਹ ਰਾਹਤ ਦਿੱਤੀ ਹੈ, ਜਿਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਸੰਤਾਂ ਦੀ ਸੁਰੱਖਿਆ ਸਬੰਧੀ ਰਿਵਿਊ ਕਰਨ ਦੇ ਵੀ ਨਿਰਦੇਸ਼ ਦਿਤੇ ਹਨ ਅਤੇ ਰਜਿਸਟ੍ਰਾਰ ਜਨਰਲ ਦੇ ਕੋਲ ਰਿਪੋਰਟ ਜਮਾਂ ਕਰਾਉਣ ਲਈ ਕਿਹਾ ਹੈ, ਹਾਲਾਂਕਿ ਰਿਵਿਊ ਰਿਪੋਰਟ ਕਰਨ ਲਈ ਕੋਰਟ ਨੇ ਕੋਈ ਵੀ ਤਾਰੀਖ ਨਿਸ਼ਚਿਤ ਨਹੀਂ ਕੀਤੀ ਹੈ।
ਕੱਲ੍ਹ ਨੂੰ ਡਾ. ਸੁਰਜੀਤ ਪਾਤਰ ਦਾ ਸਰਕਾਰੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ
ਕੱਲ੍ਹ ਨੂੰ ਡਾ. ਸੁਰਜੀਤ ਪਾਤਰ ਦਾ ਸਰਕਾਰੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ ਸੁਰਜੀਤ ਪਾਤਰ ਦੇ ਸਸਕਾਰ ਮੌਕੇ ਪਰਿਵਾਰ ਨੂੰ ਮਿਲਣਗੇ...