ਹਾਈਕੋਰਟ ਪਹੁੰਚਿਆ ਰਾਘਵ ਚੱਢਾ ਦੀ ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਦਾ ਮਾਮਲਾ
ਪੜ੍ਹੋ ਪੂਰੀ ਖਬਰ
ਚੰਡੀਗੜ੍ਹ,12 ਜੁਲਾਈ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਵੱਲੋੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਐਡਵੋਕੇਟ ਜਗਮੋਹਨ ਸਿੰਘ ਭੱਟੀ ਨੇ ਇਸ ਮਾਮਲੇ ਵਿੱਚ ਪੰਜਾਬ ਅਤੇ ਹਾਈਕੋਰਟ ਵਿੱਚ ਪਟੀਸ਼ਨ ਪਾਈ ਹੈ।ਇਸ ਪਟੀਸ਼ਨ ਤੇ ਆਉਣ ਵਾਲੇ ਇੱਕ ਦੋ ਦਿਨਾਂ ਵਿੱਚ ਸੁਣਵਾਈ ਹੋ ਸਕਦੀ ਹੈ। ਦੱਸ ਦਈਏ ਕਿ ਰਾਘਵ ਚੱਢਾ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਮੁੱਖ ਮੰਤਰੀ ਭਗਵੰਤ ਮਾਨ ਤੇ ਨਿਸ਼ਾਨੇ ਸਾਧ ਰਹੀਆਂ ਹਨ।