ਹਾਈਕੋਰਟ ਬਾਰ ਐਸੋਸੀਏਸ਼ਨ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
ਪੜ੍ਹੋ, ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ, 1ਨਵੰਬਰ(ਵਿਸ਼ਵ ਵਾਰਤਾ)-ਐਨਆਈਏ ਦੀ ਟੀਮ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਦੀ ਰਿਹਾਇਸ਼ ’ਤੇ ਛਾਪੇਮਾਰੀ ਕਰਕੇ ਲੈਪਟਾਪ ਤੇ ਮੋਬਾਈਲ ਜ਼ਬਤ ਕਰਨ ਦੇ ਵਿਰੋਧ ਵਿੱਚ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਹੈ। ਜਨਰਲ ਹਾਊਸ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਜਦੋਂ ਤੱਕ ਵਕੀਲ ਦਾ ਫ਼ੋਨ ਐਨਆਈਏ ਵੱਲੋਂ ਵਾਪਸ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਹੜਤਾਲ ਖਤਮ ਨਹੀਂ ਕੀਤੀ ਜਾਵੇਗੀ। ਛਾਪੇਮਾਰੀ ਦੌਰਾਨ ਐਨਆਈਏ ਨੇ ਵਕੀਲਾਂ ਦੇ ਦਸਤਾਵੇਜ਼, ਮੋਬਾਈਲ ਅਤੇ ਲੈਪਟਾਪ ਆਦਿ ਜ਼ਬਤ ਕਰ ਲਏ ਸੀ।























