ਹਾਈ ਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਨੋਟਿਸ ਕੀਤਾ ਜਾਰੀ
ਪੰਜਾਬ ਸਰਕਾਰ ਵੱਲੋਂ ਜ਼ਮਾਨਤ ਰੱਦ ਕਰਵਾਉਣ ਲਈ ਪਾਈ ਪਟੀਸ਼ਨ ਤੇ ਹਾਈ ਕੋਰਟ ਨੇ ਸੈਣੀ ਤੋਂ ਮੰਗਿਆ ਜਵਾਬ
ਚੰਡੀਗੜ੍ਹ,6 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਜ਼ਮਾਨਤ ਦੇ ਖਿਲਾਫ ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਰਿਕਾੱਲ ਪਟੀਸ਼ਨ ਪਾਈ ਸੀ,ਜਿਸ ਦੀ ਸੁਣਵਾਈ ਅੱਜ ਹੋਈ । ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਮੇਧ ਸੈਣੀ ਨੂੰ 7 ਅਕਤੂਬਰ ਤੋਂ ਪਹਿਲਾਂ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਹੈ। ਇੱਥੇ ਇਹ ਗੱਲ ਵਰਨਣਯੋਗ ਹੈ ਕਿ ਵਿਜੀਲੈਂਸ ਬਿਓਰੋ ਨੇ ਸੈਣੀ ਨੂੰ ਉਸ ਸਮੇਂ ਗ੍ਰਿਫਤਾਰ ਕਰ ਲਿਆ ਸੀ,ਜਦੋਂ ਉਹ ਅਦਾਲਤ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਾਂਚ ਵਿੱਚ ਸ਼ਾਮਿਲ ਹੋਣ ਲਈ ਵਿਜੀਲੈਂਸ ਦੇ ਹੈੱਡ ਆਫਿਸ ਵਿੱਚ ਰਾਤ ਦੇ ਕਰੀਬ 8 ਵਜੇ ਪਹੁੰਚਿਆ ਸੀ। ਜਿਸ ਤੋਂ ਬਾਅਦ ਸੈਣੀ ਨੂੰ ਹਾਈਕੋਰਟ ਨੇ ਜ਼ਮਾਨਤ ਤੇ ਰਿਹਾ ਕਰ ਦਿੱਤਾ ਸੀ। ਪਰ, ਹੁਣ ਪੰਜਾਬ ਸਰਕਾਰ ਨੇ ਸੈਣੀ ਦੀ ਰਿਹਾਈ ਦੇ ਵਿਰੁੱਧ ਫਿਰ ਤੋਂ ਰਿਕਾੱਲ ਪਟੀਸ਼ਨ ਪਾਈ ਸੀ, ਜਿਸ ਦੇ ਤਹਿਤ ਸੈਣੀ ਦੀ ਗ੍ਰਿਫਤਾਰੀ ਨੂੰ ਪੰਜਾਬ ਸਰਕਾਰ ਦੇ ਵਕੀਲ ਨੇ ਜ਼ਾਇਜ਼ ਦੱਸਿਆ ਹੈ।
ਦੱਸ ਦਈਏ ਕਿ ਸੈਣੀ ਖਿਲਾਫ ਦਰਜ ਮੇਨ ਐਫਆਈਆਰ ਨੰਬਰ 13 ਦੀ ਸੁਣਵਾਈ ਵੀ 7 ਅਕਤੂਬਰ ਨੂੰ ਹੀ ਹੋਣੀ ਹੈ।